ਦਿੱਲੀ ਪੁਲਿਸ ਨੇ ਦੀਪ ਸਿੱਧੂ ਤੇ ਤਿੰਨ ਹੋਰ ’ਤੇ ਇੱਕ ਲੱਖ ਦਾ ਇਨਾਮ ਕੀਤਾ ਘੋਸ਼ਿਤ

ਦੀਪ ਸਿੱਧੂ ਤੇ ਤਿੰਨ ਹੋਰ ’ਤੇ ਇੱਕ ਲੱਖ ਦਾ ਇਨਾਮ ਘੋਸ਼ਿਤ

ਨਵੀਂ ਦਿੱਲੀ। ਦਿੱਲੀ ਪੁਲਿਸ ਨੇ ਗਣਤੰਤਰ ਦਿਵਸ ਮੌਕੇ ਰਾਜਧਾਨੀ ਵਿੱਚ ਹਿੰਸਾ ਦੇ ਮਾਮਲੇ ਵਿੱਚ ਅਦਾਕਾਰ ਦੀਪ ਸਿੱਧੂ ਅਤੇ ਤਿੰਨ ਹੋਰਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਇੱਕ ਪੁਲਿਸ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਲਾਲ ਕਿਲ੍ਹੇ ਵਿੱਚ ਝੰਡਾ ਲਹਿਰਾਉਣ ਜਾਂ ਇਸ ਐਕਟ ਵਿੱਚ ਸ਼ਾਮਲ ਹੋਣ ਦੇ ਮਾਮਲੇ ਵਿੱਚ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ’ਤੇ 1 ਲੱਖ ਰੁਪਏ ਦਾ ਨਕਦ ਇਨਾਮ ਐਲਾਨਿਆ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੀ ਪਛਾਣ ਸੀਸੀਟੀਵੀ ਅਤੇ ਵੀਡੀਓ ਕਲਿੱਪ ਦੇ ਅਧਾਰ ’ਤੇ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.