ਜੇਐੱਨਯੂ ਵਿਦਿਆਰਥੀਆਂ ਦੀ ਫੀਸ ‘ਚ ਵਾਧੇ ਦਾ ਮਾਮਲਾ
ਏਜੰਸੀ/ਨਵੀਂ ਦਿੱਲੀ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ‘ਚ ਫੀਸ ਵਾਧੇ ਸਬੰਧੀ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਤੇ ਉਨ੍ਹਾਂ ‘ਤੇ ਹੋਈ ਪੁਲਿਸ ਕਾਰਵਾਈ ਦਾ ਮੁੱਦਾ ਅੱਜ ਲੋਕ ਸਭਾ ‘ਚ ਵੀ ਉੱਠਿਆ ਦੂਜੇ ਪਾਸੇ ਦਿੱਲੀ ਪੁਲਿਸ ਨੇ ਸੋਮਵਾਰ ਦੇ ਪ੍ਰਦਰਸ਼ਨ ਦੌਰਾਨ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਦੇ ਮਾਮਲੇ ‘ਚ ਐਫਆਈਆਰ ਦਰਜ ਕੀਤੀ ਹੈ ਦਿੱਲੀ ਪੁਲਿਸ ਨੇ 17 ਨਵੰਬਰ ਨੂੰ ਵੀ ਜੇਐਨਯੂ ਕੰਪਲੈਕਸ ‘ਚ ਲੱਗੀਆਂ ਵਿਵੇਕਾਨੰਦ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ‘ਚ ਐਫਆਈਆਰ ਦਰਜ ਕੀਤੀ ਸੀ। Delhi Police
ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਐਫਆਈਆਰ ਦਰਜ ਕੀਤੇ ਜਾਣ ਸਬੰਧੀ ਜਾਣਕਾਰੀ ਦਿੱਤੀ ਉਨ੍ਹਾਂ ਦੱਸਿਆ ਕਿ ਕਾਨੂੰਨ ਦੀ ਸਬੰਧਿਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਪਰ ਉਨ੍ਹਾਂ ਇਸ ਸਬੰਧੀ ਵਿਸਥਾਰ ਜਾਣਕਾਰੀ ਨਹੀਂ ਦਿੱਤੀ ਜੇਐੱਨਯੂ ਵਿਦਿਆਰਥੀਆਂ ਨੇ ਸੋਮਵਾਰ ਨੂੰ ਕੌਮੀ ਰਾਜਧਾਨੀ ‘ਚ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਸੀ ਜਿਸ ਨਾਲ ਸ਼ਹਿਰ ਦੇ ਕਈ ਹਿੱਸਿਆਂ ‘ਚ ਜਾਮ ਲੱਗ ਗਿਆ ਸੀ ਪੁਲਿਸ ਅਨੁਸਾਰ ਅੱਠ ਘੰਟੇ ਤੱਕ ਚੱਲੇ ਇਸ ਪ੍ਰਦਰਸ਼ਨ ਦੌਰਾਨ ਲੱਗਭਗ 30 ਪੁਲਿਸ ਮੁਲਾਜ਼ਮ ਤੇ 15 ਵਿਦਿਆਰਥੀ ਜ਼ਖਮੀ ਹੋ ਗਏ ਸਨ। Delhi Police
ਜੇਐਨਯੂ ਲਾਠੀਚਾਰਜ਼ ਦੀ ਉੱਚ ਪੱਧਰੀ ਜਾਂਚ ਦੀ ਮੰਗ
ਕਾਂਗਰਸ, ਤ੍ਰਿਣਮੂਲ ਕਾਂਗਰਸ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੇ ਵਿਦਿਆਰਥੀਆਂ ‘ਤੇ ਦਿੱਲੀ ਪੁਲਿਸ ਦੇ ਲਾਠੀਚਾਰਜ ਦਾ ਮੁੱਦਾ ਚੁੱਕਦਿਆਂ ਉੱਚ ਪੱਧਰੀ ਜਾਂਚ ਕਰਾਉਣ ਤੇ ਸੰਸਥਾਨ ਦੀ ਫੀਸ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਕਾਂਗਰਸ ਦੇ ਟੀ. ਐਨ. ਪ੍ਰਤਾਪਨ ਕਿਹਾ ਕਿ ਜੇਐਨਯੂ ਦੇ ਫੀਸ ਵਾਧੇ ਦਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।