
Delhi Police: ਲੰਬੀ/ਕਿੱਲਿਆਂਵਾਲੀ ਮੰਡੀ (ਮੇਵਾ ਸਿੰਘ)। ਦਿੱਲੀ ਪੁਲਿਸ ਨੇ ਪਿੰਡ ਲੰਬੀ ਅਤੇ ਕੱਖਾਂਵਾਲੀ ਪਿੰਡ ਵਿੱਚ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਫਰਵਰੀ ਮਹੀਨੇ ਦੇ ਸ਼ੁਰੂ ’ਚ ਦਿੱਲੀ ਵਿੱਚ ਹੋਏ ਇੱਕ ਝਗੜੇ ਦੇ ਮਾਮਲੇ ਸਬੰਧੀ ਲੋੜੀਂਦੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਕੀਤੀ ਗਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਲੰਬੀ ਵਿੱਚ ਪਹੁੰਚੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਨੇ ਬੱਗਾ ਸਿੰਘ ਪੁੱਤਰ ਰੂਪ ਸਿੰਘ ਦੇ ਘਰ ਛਾਪੇਮਾਰੀ ਕਰਕੇ ਬੱਗਾ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਬਾਅਦ ਜਦੋਂ ਦਿੱਲੀ ਪੁਲਿਸ ਨੇ ਝਗੜੇ ਨਾਲ ਸਬੰਧਤ ਪਿੰਡ ਕੱਖਾਂਵਾਲੀ ਦੇ ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਨੂੰ ਫੜਨ ਲਈ ਪਿੰਡ ’ਚ ਛਾਪੇਮਾਰੀ ਕੀਤੀ ਤਾਂ ਉਹ ਦਿੱਲੀ ਪੁਲਿਸ ਦੇ ਹੱਥ ਨਹੀਂ ਆਇਆ। Delhi Police
Read Also : Punjab Government News: ਪੰਜਾਬ ਸਰਕਾਰ ਦਾ ਬੱਚਿਆਂ ਲਈ ਉਪਰਾਲਾ
ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸੇ ਮਹੀਨੇ 2 ਫਰਵਰੀ 2025 ਨੂੰ ਦਿੱਲੀ ਵਿਖੇ ਇਕ ਝਗੜੇ ਸਬੰਧੀ ਦਿੱਲੀ ਪੁਲਿਸ ਵੱਲੋਂ ਇਹ ਛਾਪੇਮਾਰੀ ਕੀਤੀ ਗਈ ਹੈ। ਜਦੋਂ ਇਸ ਮਾਮਲੇ ਸਬੰਧੀ ਥਾਣਾ ਲੰਬੀ ਦੇ ਐਸਐਚਓ ਗੁਰਮੀਤ ਸਿੰਘ ਨਾਲ ਫੋਨ ਤੇ ਰਾਬਤਾ ਕਾਇਮ ਕਰਕੇ ਪੁੱਛਿਆਂ ਤਾਂ ਉਨ੍ਹਾਂ ਕਿਹਾ ਕਿ ਉਹ ਤਾਂ ਛੁੱਟੀ ਤੇ ਹਨ, ਤੇ ਨਾ ਹੀ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਹੈ।