ਨਵੀਂ ਦਿੱਲੀ (ਏਜੰਸੀ)। ਦਿੱਲੀ ਪੁਲਿਸ (Delhi Police) ਨੇ 19 ਮਾਰਚ ਨੂੰ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੋਏ ਵਿਰੋਧ ਪ੍ਰਦਰਸ਼ਨ ਦੇ ਸਿਲਸਿਲੇ ’ਚ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਵਿਸ਼ੇਸ਼ ਸੈੱਲ ਵੱਲੋਂ ਭਾਰਤੀ ਦੰਡਾਵਲੀ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਦੇ ਰੋਕਥਾਮ ਐਕਟ ਅਧੀਨ ਮਾਮਲਾ ਦਰਜ਼ ਕੀਤਾ ਸੀ ਕਿਉਕਿ ਇਸ ’ਚ ਵਿਦੇਸ਼ ’ਚ ਭਾਰਤੀ ਨਾਗਰਿਕਤਾ ਰੱਖਣ ਵਾਲੇ ਕੁਝ ਲੋਕਾਂ ਵੱਲੋਂ ਕੀਤੀਆਂ ਗਈਆਂ ਗੈਰ-ਕਾਨੂੰਨੀ ਗਤੀਵਿਧੀਆਂ ਸ਼ਾਮਲ ਹਨ।
19 ਮਾਰਚ ਨੂੰ ਭਾਰਤੀ ਹਾਈ ਕਮਿਸ਼ਨ ’ਚ ਹੋਈ ਘਟਨਾ ’ਤੇ ਵਿਦੇਸ਼ ਮੰਤਰਾਲਾ ਵੱਲੋਂ ਇੱਕ ਰਿਪੋਰਟ ਮਿਲਦ ’ਤੇ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ (Delhi Police) ਨੂੰ ਉੱਚਿਤ ਕਾਨੂੰਨੀ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਸੀ।
ਭਾਰਤ ਨੇ ਪਿਛਲੇ ਐਤਵਾਰ ਰਾਤ ਬਿ੍ਰਟਿਸ਼ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਪੂਰੀ ਤਰ੍ਹਾਂ ਸੁਰੱਖਿਆ ਦੀ ਕਮੀ ’ਤੇ ਸਪੱਸ਼ਟੀਕਰਨ ਮੰਗਿਆ। ਵਿਦੇਸ਼ ਮੰਤਰਾਲੇ ਨੇ ਸਖ਼ਤ ਸ਼ਬਦਾਂ ’ਚ ਬਿਆਨ ਦਿੰਦੇ ਹੌਏ ਕਿਹਾ ਕਿ ਬਿ੍ਰਟੇਨ ’ਚ ਭਾਰਤੀ ਡਿਪਲੋਮੈਟ ਕੰਪਲੈਕਸਾਂ ਅਤੇ ਕਰਮੀਆਂ ਦੀ ਸੁਰੱਖਿਆ ਦੇ ਪ੍ਰਤੀ ਯੂਕੇ ਸਰਕਾਰ ਦੀ ਉਦਾਸੀਨਤਾ ਭਾਰਤ ਨੂੰ ਨਾਮੰਨਣਯੋਗ ਲੱਗਦੀ ਹੈ।
ਸੀਨੀਅਰ ਬਿ੍ਰਟਿਸ਼ ਅਧਿਕਾਰੀਆਂ ਨੇ ਕਿਹਾ ਹੈ ਕਿ ਬਿ੍ਰਟੇਨ ਸਰਕਾਰ ਇੱਥੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਉਨ੍ਹਾਂ ਨੂੰ ਮਿਸ਼ਨ ’ਚ ਭੰਨਤੋੜ ਨੂੰ ਅਪਮਾਨਜਨਕ ਅਤੇ ਪੂਰੀ ਤਰ੍ਹਾਂ ਅਸਹਿਣਯੋਗ ਦੱਸਿਆ।