Delhi Pollution: ਸੁਪਰੀਮ ਕੋਰਟ ਸਖ਼ਤ, ਦਿੱਲੀ ਸਰਕਾਰ ਨੂੰ ਸੁਆਲ

Hindi copy of judgment

Delhi Pollution: ਨਵੀਂ ਦਿੱਲੀ (ਏਜੰਸੀ)। ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਸਬੰਧੀ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਫਟਕਾਰ ਲਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਖਬਾਰਾਂ ਦੀਆਂ ਰਿਪੋਰਟਾਂ ਨੂੰ ਦੇਖ ਕੇ ਲੱਗਦਾ ਹੈ ਕਿ ਦਿੱਲੀ ’ਚ ਪਟਾਕਿਆਂ ’ਤੇ ਪਾਬੰਦੀ ਲਾਗੂ ਨਹੀਂ ਕੀਤੀ ਗਈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਪਟਾਕਿਆਂ ’ਤੇ ਪਾਬੰਦੀ ਕਿਉਂ ਨਹੀਂ ਲਾਈ ਗਈ?

Read Also : Punjab Farmer News: ਸੰਭੂ ਬਾਰਡਰ ਖੋਲ੍ਹਣ ਸਬੰਧੀ ਫ਼ੈਸਲੇ ’ਤੇ ਆਇਆ ਨਵਾਂ ਅਪਡੇਟ

ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ’ਚ ਪਰਾਲੀ ਸਾੜਨ ’ਤੇ ਵੀ ਨਰਾਜ਼ਗੀ ਪ੍ਰਗਟਾਈ ਗਈ ਹੈ। ਅਦਾਲਤ ਨੇ ਦੋਵਾਂ ਸੂਬਾ ਸਰਕਾਰਾਂ ਤੋਂ ਜਵਾਬ ਵੀ ਤਲਬ ਕੀਤਾ ਹੈ। Delhi Pollution