School Winter Holidays: ਸਾਰੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਅਤੇ ਕਿੰਨੀਆਂ ਛੁੱਟੀਆਂ

School Winter Holidays

Delhi School Winter Holidays: ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਦਿੱਲੀ ‘ਚ ਸਰਦੀਆਂ ਦੀਆਂ ਛੁੱਟੀਆਂ 1 ਜਨਵਰੀ 2024 ਤੋਂ ਸ਼ੁਰੂ ਹੋਣਗੀਆਂ। ਇਸ ਵਾਰ ਦਿੱਲੀ ਦੇ ਸਾਰੇ ਸਕੂਲਾਂ ਵਿੱਚ 6 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਭਲਾਈ ਸਕੀਮਾਂ ਸਬੰਧੀ ਕਰ ਦਿੱਤਾ ਵੱਡਾ ਐਲਾਨ, ਲੋਕ ਉੱਠਾਉਣ ਲਾਹਾ

ਦੱਸ ਦੇਈਏ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਸਰਦੀਆਂ ਦੀਆਂ ਛੁੱਟੀਆਂ ਘੱਟ ਹਨ। ਕੇਜਰੀਵਾਲ ਸਰਕਾਰ ਨੇ ਬੁੱਧਵਾਰ ਨੂੰ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਨਵੰਬਰ ਮਹੀਨੇ ‘ਚ ਪ੍ਰਦੂਸ਼ਣ ਕਾਰਨ ਸਰਦੀਆਂ ਦੀਆਂ ਕੁਝ ਦਿਨਾਂ ਦੀਆਂ ਛੁੱਟੀਆਂ ਪਹਿਲਾਂ ਹੀ ਹੋਈਆਂ ਸਨ। ਪ੍ਰਦੂਸ਼ਣ ਕਾਰਨ ਦਿੱਲੀ ਵਿੱਚ 9 ਨਵੰਬਰ ਤੋਂ 18 ਨਵੰਬਰ ਤੱਕ ਸਕੂਲ ਬੰਦ ਕਰ ਦਿੱਤੇ ਗਏ ਸਨ ਅਤੇ ਇਸ ਨੂੰ ਸਰਦੀਆਂ ਦੀਆਂ ਛੁੱਟੀਆਂ ਵਿੱਚ ਐਡਜਸਟ ਕਰਨ ਦੇ ਆਦੇਸ਼ ਦਿੱਤੇ ਗਏ ਸਨ। School Winter Holidays

LEAVE A REPLY

Please enter your comment!
Please enter your name here