Delhi Elections: ਨਵੀਂ ਦਿੱਲੀ। ਚੋਣ ਕਮਿਸ਼ਨ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ’ਚ ਦਿੱਲੀ ‘ਚ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ। ਚੋਣ ਕਮਿਸ਼ਨ ਵੱਲੋਂ ਦਿੱਲੀ ’ਚ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਆਪਣਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ।
Read Also : Income Tax ਵਿਭਾਗ ਨੇ ਜਾਰੀ ਕੀਤੇ ਨਵੇਂ ਨਿਰਦੇਸ਼, ਇਸ ਪੈਨ ਕਾਰਡ ਵਾਲਿਆਂ ਨੂੰ ਲੱਗੇਗਾ 10 ਹਜ਼ਾਰ ਰੁਪਏ ਜ਼ੁਰਮਾਨਾ
ਦਿੱਲੀ ਵਿੱਚ 5 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 8 ਫਰਵਰੀ ਨੂੰ ਆਉਣਗੇ। ਚੋਣ ਕਮਿਸ਼ਨ ਨੇ ਅੱਜ ਦੁਪਹਿਰ 2 ਵਜੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ। ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਦਿੱਲੀ ਵਿੱਚ ਕੁੱਲ 70 ਵਿਧਾਨ ਸਭਾ ਸੀਟਾਂ ਹਨ। ਸਾਰੀਆਂ ਸੀਟਾਂ ’ਤੇ ਵੋਟਿੰਗ ਹੋਵੇਗੀ। Delhi Elections