Delhi Violence | ਜ਼ਖਮੀਆਂ ਦਾ ਇਲਾਜ ਮੁਫ਼ਤ ‘ਚ ਕੀਤਾ ਜਾ ਰਿਹਾ ਹੈ : ਕੇਜਰੀਵਾਲ
ਨਵੀਂ ਦਿੱਲੀ। ਦਿੱਲੀ ਹਿੰਸਾ (Delhi Violence) ਸਬੰਧੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀਰਵਾਰ ਭਾਵ ਅੱਜ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਦਿੱਲੀ ‘ਚ ਹੋਈ ਹਿੰਸਾ ‘ਚ ਹਿੰਦੂ ਅਤੇ ਮੁਸਲਮਾਨ ਦੋਵਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹਿੰਸਾ ‘ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ‘ਚ ਜ਼ਖਮੀਆਂ ਦਾ ਇਲਾਜ ਮੁਫ਼ਤ ‘ਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿੰਸਾ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦਿਉ, ਦੇਸ਼ ਦੀ ਸੁਰੱਖਿਆ ਨਾਲ ਸਿਆਸਤ ਕਰਨਾ ਬੰਦ ਕਰੋ। ਤਾਹਿਰ ਹੁਸੈਨ ‘ਤੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਜੇਕਰ ਦੰਗਿਆਂ ‘ਚ ਕੋਈ ਆਮ ਆਦਮੀ ਪਾਰਟੀ (ਆਪ) ਦਾ ਸ਼ਾਮਲ ਹੋਵੇ, ਤਾਂ ਉਸ ਨੂੰ ਦੋਗੁਣੀ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਜੋ ਕਦਮ ਚੁੱਕੇ ਜਾ ਸਕਦੇ ਹਨ। Delhi Violence
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Delhi Violence