ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਕਰਕੇ ਬਸੰਤੀ ਰੰਗ ਦੇ ਕੱਪੜੇ ਦੀ ਮੰਗ ਵਧੀ

bagwant maan, Spring Colored Garments

 ਵੱਡੀ ਗਿਣਤੀ ਨੌਜਵਾਨਾਂ ਵੱਲੋਂ ਬਸੰਤੀ ਰੰਗ ਦੀਆਂ ਪੱਗਾਂ ਖਰੀਦੀਆਂ ਜਾ ਰਹੀਆਂ ਹਨ

(ਖੁਸ਼ਵੀਰ ਤੂਰ) ਪਟਿਆਲਾ। ਪੰਜਾਬ ਦੇ ਮੁੰਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਜਿਸ ਦੇ ਮੱਦੇਨਜ਼ਰ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਬਸੰਤੀ ਰੰਗੀ ਪੱਗਾਂ ਬੰਨ੍ਹ ਕੇ ਅਤੇ ਚੁੰਨੀਆਂ ਲੈ ਕੇ ਆਉਣ ਦੇ ਦਿੱਤੇ ਸੱਦੇ ਤਹਿਤ ਵੱਡੀ ਗਿਣਤੀ ਨੌਜਵਾਨਾਂ ਵੱਲੋਂ ਇਸ ਰੰਗ ਦੀਆਂ ਪੱਗਾਂ ਆਦਿ ਖਰੀਦ ਰਹੇ ਹਨ। ਕਈ ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਇਸ ਕੱਪੜੇ ਦੀ ਮੰਗ ਕਾਫ਼ੀ ਵਧੀ ਹੈ। ਉਨ੍ਹਾਂ ਦੱਸਿਆ ਕਿ ਬਸੰਤੀ ਰੰਗ ਦੇ ਕੱਪੜੇ ਨੂੰ ਲੈ ਕੇ ਕਾਫ਼ੀ ਖਿੱਚ ਪਾਈ ਜਾ ਰਹੀ ਹੈ।( Spring Colored Garments)

ਮੁੱਖ ਮੰਤਰੀ ਵਜੋਂ ਭਗਵੰਤ ਸਿੰਘ ਮਾਨ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਵਿਖੇ ਕੱਲ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਚੁੱਕਣਗੇ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿੱਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਸਹੁੰ ਚੁੱਕ ਸਮਾਗਮ ਲਈ ਸਮੂਹ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਹੈ। ਇਹ ਸਮਾਗਮ ਵੱਡੇ ਪੱਧਰ ’ਤੇ ਹੋਣ ਜਾ ਰਿਹਾ ਹੈ ਜਿਸ ਦੇ ਲਈ ਪੰਜਾਬ ਭਰ ਤੋਂ ਹਜਾਰਾਂ ਦੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂਆਂ ਵੱਲੋਂ ਤਿਆਰੀਆਂ ਖਿੱਚੀਆਂ ਹੋਈਆਂ ਹਨ। ਸਮਾਗਮ ’ਚ ਜਾਣ ਲਈ ਨੌਜਵਾਨ ਵੱਡੀ ਗਿਣਤੀ ’ਚ ਕੇਸਰੀ ਰੰਗ ਦੀਆਂ ਪੱਗਾਂ ਖਰੀਦ ਰਹੇ ਹਨ। ਜਿਸ ਕਾਰਨ ਕਈ ਕੇਸਰੀ ਰੰਗ ਦੇ ਕੱਪੜੇ ਦੀ ਮੰਗ ਬਹੁਤ ਵੱਧ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ