ਕੇਂਦਰ ਵੱਲੋਂ ਸ਼ੁਰੂ ਕੀਤੀ ਫ਼ਸਲ ਬੀਮਾ ਯੋਜਨਾ ਪੰਜਾਬ ’ਚ ਲਾਗੂ ਕਰਨ ਦੀ ਮੰਗ

Insurance

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਜਨਤਾ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਤੋਂ ਮੰਗ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਸੁਰੂ ਕੀਤੀ ਫਸਲ ਬੀਮਾ ਯੋਜਨਾ (Insurance) ਨੂੰ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇ। ਇਸ ਦੇ ਸੁਰੂ ਹੋਣ ਨਾਲ ਕਿਸਾਨਾਂ ਦੀ ਫਸਲਾਂ ਦੇ ਨੁਕਸਾਨ ਦੀ ਭਰਪਾਈ ਹੋ ਸਕਦੀ ਹੈ।

ਵਿਨੋਦ ਗੁਪਤਾ ਨੇ ਕਿਹਾ ਕੇ ਕਰਜੇ ਵਿੱਚ ਡੁੱਬੇ ਕਿਸਾਨਾਂ ਵੱਲੋਂ ਜੋ ਖੁਦਕੁਸ਼ੀ ਕੀਤੀ ਜਾਂਦੀ ਹੈ ਉਸ ’ਤੇ ਠੱਲ ਪਵੇਗੀ ਕਿਉਂਕਿ ਫਸਲ ਬੀਮਾ ਯੋਜਨਾ ਦਾ ਬਹੁਤ ਵੱਡਾ ਲਾਭ ਹੈ। ਜਿਸ ਦਾ ਰਿਜਲਟ ਦੂਜੇ ਸੂਬਿਆਂ ਵਿਚ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਂਹ ਹਨ੍ਹੇਰੀ ਦੇ ਕਾਰਨ ਜੋ ਫਸਲਾਂ ਦਾ ਨੁਕਸਾਨ ਹੋਇਆ ਹੈ ਉਹ ਬੁਹਤ ਜ਼ਿਆਦਾ ਹੈ ਪੰਰਤੂ ਮੁਆਵਜੇ ਦਾ ਜੋ ਐਲਾਨ ਕੀਤਾ ਹੈ ਉਹ ਬੁਹਤ ਹੀ ਘੱਟ ਹੈ, ਜੇਕਰ ਪੰਜਾਬ ਵਿੱਚ ਫਸਲ ਬੀਮਾ ਯੋਜਨਾ ਲਾਗੂ ਹੁੰਦੀ ਤਾਂ ਪੰਜਾਬ ਦੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਪੂਰਾ ਮੁਆਵਜਾ ਮਿਲ ਸਕਦਾ ਸੀ।

ਕਿਸਾਨਾਂ ਦਾ ਨੁਕਸਾਨ ਵੱਡਾ, ਸਰਕਾਰ ਵੱਲੋਂ ਮੁਆਵਜੇ ਦਾ ਐਲਾਨ ਬੇਹੱਦ ਘੱਟ : ਵਿਨੋਦ ਗੁਪਤਾ | Insurance

ਭਾਜਪਾ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਸੰਗਰੂਰ ਜ਼ਿਲ੍ਹੇ ਵੀ ਬਰਸਾਤ, ਹਨ੍ਹੇਰੀ ਅਤੇ ਗੜੇਮਾਰੀ ਕਾਰਨ ਜੋ ਨੁਕਸਾਨ ਹੋਇਆ ਹੈ। ਉਨ੍ਹਾਂ ਕਿਸਾਨਾਂ ਨੂੰ ਪੂਰਾ ਮੁਆਵਜਾ ਮਿਲੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਜਨਤਾ ਨੂੰ ਇਹ ਲੱਗ ਰਿਹਾ ਹੈ ਕਿ ਸਰਕਾਰ ਨਾਮ ਦੀ ਕੋਈ ਚੀਜ ਨਹੀਂ ਹੈ। ਪੰਜਾਬ ਵਿੱਚ ਬਦਲਾਅ ਦਾ ਵਾਅਦਾ ਕਰਨ ਵਾਲੀ ਭਗਵੰਤ ਸਿੰਘ ਮਾਨ ਸਰਕਾਰ ਕਿਥੇ ਹੈ, ਕਿੱਥੇ ਹਨ ਗਰੰਟੀਆਂ, ਕਿਥੇ ਹਨ ਵਾਅਦੇ ਅਤੇ ਇਹ ਕਦੋਂ ਪੂਰੇ ਹੋਣਗੇ।

ਪੰਜਾਬ ਦੀ ਜਨਤਾ ਉਡੀਕ ਕਰ ਰਹੀ ਹੈ ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਨਾਂ ਤੇ ਜੂੰਅ ਨਹੀਂ ਸਰਕ ਰਹੀ ਹੈ, ਮਾਨ ਸਰਕਾਰ ਸਿਰਫ ਤੇ ਸਿਰਫ ਆਪਣੀ ਗਲਤੀ ਦਾ ਭਾਂਡਾ ਨਰਿੰਦਰ ਮੋਦੀ ਸਰਕਾਰ ਦੇ ਮੜ ਰਹੀ ਹੈ ਪਰੰਤੂ ਜਨਤਾ ਸਭ ਜਾਣਦੀ ਹੈ, ਪਹਿਲਾਂ ਜਨਤਾ ਨੇ ਸੰਗਰੂਰ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਦੱਸ ਦਿੱਤਾ ਸੀ ਹੁਣ ਜਲੰਧਰ ਲੋਕ ਸਭਾ ਦੀ ਜਿਮਨੀ ਚੋਣਾਂ ਵਿੱਚ ਦੱਸ ਦੇਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।