ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂਅ ਭੇਜਿਆ ਮੰਗ ਪੱਤਰ

kot

ਪੰਜਾਬ ਦੇ ਬਜਟ ਵਿੱਚ ਮੰਗ ਪੂਰੀ ਨਾ ਹੋਣ ਦੀ ਸੂਰਤ ਵਿੱਚ 28 ਜੂਨ ਨੂੰ ਪੰਜਾਬ ਵਿਧਾਨ ਸਭਾ ਵੱਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

  • ਰਾਜਸਥਾਨ ਅਤੇ ਛੱਤੀਸਗੜ੍ਹ ਸਰਕਾਰਾਂ ਦੇ ਪੈਟਰਨ ਅਨੁਸਾਰ 1 ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ

ਫਰੀਦਕੋਟ ,(ਸੁਭਾਸ਼ ਸ਼ਰਮਾ)। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੱਦੇ ਤੇ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਨੇ ਮੋਰਚੇ ਦੇ ਜ਼ਿਲ੍ਹਾ ਕੋ ਕਨਵੀਨਰ ਕੁਲਦੀਪ ਸਿੰਘ ਸਹਿਦੇਵ ਤੇ ਨਿਰਮਲ ਸਿੰਘ ਅਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਨੂੰ ਸੌਂਪਿਆ ਗਿਆ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ । (Pension Scheme)

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਮਹੇਸ਼ ਜੈਨ , ਦਵਿੰਦਰ ਸਿੰਘ ਗਿੱਲ , ਨਵਲ ਕਿਸ਼ੋਰ , ਭਰਾਤਰੀ ਜਥੇਬੰਦੀਆਂ ਦੇ ਆਗੂ ਪ੍ਰੀਤ ਭਗਵਾਨ ਸਿੰਘ ਜ਼ਿਲ੍ਹਾ ਪ੍ਰਧਾਨ ਐਲੀਮੈਂਟਰੀ ਟੀਚਰ ਯੂਨੀਅਨ , ਸੁਖਵਿੰਦਰ ਸਿੰਘ , ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ ਤੇ ਰਮੇਸ਼ ਢੈਪਈ , ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾਈ ਆਗੂ ਅਸ਼ੋਕ ਕੌਸ਼ਲ , ਅਧਿਆਪਕ ਆਗੂ ਸੋਹਣ ਸਿੰਘ ਪੱਖੀ ਆਦਿ ਸ਼ਾਮਲ ਸਨ ।

ਆਗੂਆਂ ਨੇ ਅੱਗੇ ਦੱਸਿਆ ਕਿ ਜੇਕਰ ਪੰਜਾਬ ਵਿਧਾਨ ਸਭਾ ਵਿੱਚ 27 ਜੂਨ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਦਰਜ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਕੀਤਾ ਗਿਆ ਚੋਣ ਵਾਅਦਾ ਪੂਰਾ ਨਾ ਕੀਤਾ ਗਿਆ ਤਾਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ ਦੀ ਅਗਵਾਈ ਹੇਠ 28 ਜੂਨ ਨੂੰ ਪੰਜਾਬ ਵਿਧਾਨ ਸਭਾ ਵੱਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ

ਆਗੂਆਂ ਨੇ ਕਿਹਾ ਕਿ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਲਾਗੂ ਕੰਟਰੀਬਿਊਟਰੀ ਪੈਨਸ਼ਨ ਸਕੀਮ ਰਾਹੀੰ ਮੁਲਾਜ਼ਮਾਂ ਤੋਂ 10 ਫੀਸਦੀ ਦੀ ਦਰ ਨਾਲ ਅਤੇ ਸਰਕਾਰ ਦਾ ਸ਼ੇਅਰ 14 ਫ਼ੀਸਦੀ ਦੀ ਦਰ ਨਾਲ ਕਟੌਤੀ ਕਰਕੇ ਇਕੱਠੀ ਕੀਤੀ ਗਈ ਕਰੋੜਾਂ ਰੁਪਏ ਦੀ ਰਕਮ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤੀ ਗਈ ਹੈ ਤੇ ਸ਼ੇਅਰ ਮਾਰਕੀਟ ਵਿੱਚ ਆਉਂਦੇ ਮੰਦਵਾੜੇ ਦਾ ਪ੍ਰਭਾਵ ਇਨ੍ਹਾਂ ਨਵੇੰ ਲੱਖਾਂ ਮੁਲਾਜ਼ਮਾਂ ’ਤੇ ਬੁਰੀ ਤਰ੍ਹਾਂ ਪਵੇਗਾ। ਆਗੂਆਂ ਨੇ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ਦੇ ਵਾਅਦੇ ਅਨੁਸਾਰ ਅਤੇ ਰਾਜਸਥਾਨ ਤੇ ਛੱਤੀਸਗੜ੍ਹ ਸਰਕਾਰਾਂ ਦੇ ਪੈਟਰਨ ’ਤੇ ਤੁਰੰਤ ਪੰਜਾਬ ਦੇ ਸਮੂਹ ਸਰਕਾਰੀ’ ਅਰਧ ਸਰਕਾਰੀ, ਬੋਰਡਾਂ ਤੇ ਨਿਗਮਾਂ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ