Faridkot News: ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਫਰੀਦਕੋਟ ਡੀਸੀ ਨੂੰ ਦਿੱਤਾ ਮੰਗ ਪੱਤਰ

Faridkot News
ਬੇਮੌਸਮੀ ਮੀਂਹ, ਗੜੇਮਾਰੀ ਅਤੇ ਅੱਗ ਲੱਗਣ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਫਰੀਦਕੋਟ ਡੀਸੀ ਨੂੰ ਦਿੱਤਾ ਮੰਗ ਪੱਤਰ

ਬੇਮੌਸਮੀ ਮੀਂਹ, ਗੜੇਮਾਰੀ ਅਤੇ ਅੱਗ ਲੱਗਣ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਫਰੀਦਕੋਟ ਡੀਸੀ ਨੂੰ ਦਿੱਤਾ ਮੰਗ ਪੱਤਰ | Faridkot News

Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਵੱਲੋਂ ਕਣਕ ਦੀ ਫਸਲ ਤੇ ਬੇਮੌਸਮੀ ਮੀਂਹ, ਗੜੇਮਾਰੀ ਅਤੇ ਅੱਗ ਲੱਗਣ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਮਾਨਯੋਗ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਫਰੀਦਕੋਟ ਨੂੰ ਪੰਜਾਬ ਸਰਕਾਰ ਦੇ ਨਾਂਅ ’ਤੇ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਬੇਮੌਸਮੀ ਬਰਸਾਤ ਗੜੇਮਾਰੀ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਫਰੀਦਕੋਟ ਦੇ ਕਈ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਕਣਕ ਦੀ ਫਸਲ ਦਾ ਨੁਕਸਾਨ ਹੋਇਆ।

ਸੰਯੁਕਤ ਕਿਸਾਨ ਮੋਰਚਾ, ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਘੱਟੋ-ਘੱਟ ਸੱਠ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਦੀ ਆਰਥਿਕਤਾ ਲੀਹ ’ਤੇ ਆ ਸਕੇ। ਵਫਦ ਨੂੰ ਡਿਪਟੀ ਕਮਿਸਨਰ ਫਰੀਦਕੋਟ ਨੇ ਵਿਸਵਾਸ਼ ਦਿਵਾਇਆ ਕਿ ਅਸੀਂ ਕਿਸਾਨਾਂ ਦੀ ਫਸਲ ਦੀ ਪੂਰਤੀ ਲਈ ਵੱਖ-ਵੱਖ ਟੀਮਾਂ ਬਣਾਈਆਂ ਹਨ ਜੋ ਕਿਸਾਨਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਜਲਦੀ ਹੀ ਪੇਸ਼ ਕਰਨਗੇ ਅਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Punjab Farmers News: ਕਿਸਾਨਾਂ ਨੂੰ ਕਣਕ ਦੇ ਨਾੜ ਦੀ ਸੰਭਾਲ ਦੇ ਨੁਕਤੇ ਦੱਸੇ, ਅੱਗ ਦੀਆਂ ਘਟਨਾਵਾਂ ਤੋਂ ਕਿਵੇਂ ਬਚੀਏ?…

ਇਸ ਮੌਕੇ ਸਮਸ਼ੇਰ ਸਿੰਘ ਕਿੰਗਰਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ, ਜਸਕਰਨ ਸਿੰਘ ਜ਼ਿਲਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਧਨੇਰ, ਸੁਰਜੀਤ ਸਿੰਘ ਹਰੀੲਏਵਾਲਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਖਦੇਵ ਸਿੰਘ ਫੌਜੀ ਭਾਰਤੀ ਕਿਸਾਨ ਯੂਨੀਅਨ ਡਕੌਦਾ ਬੁਰਜਗਿੱਲ, ਗੁਰਮੀਤ ਸਿੰਘ ਸੰਗਰਾਹੂਰ ਜ਼ਿਲ੍ਹਾ ਆਗੂ ਕਿਰਤੀ ਕਿਸਾਨ ਯੂਨੀਅਨ, ਸੁਖਦੀਪ ਸਿੰਘ ਬਲਾਕ ਪ੍ਰਧਾਨ ਫਰੀਦਕੋਟ ਭਾਰਤੀ ਕਿਸਾਨ ਯੂਨੀਅਨ ਉਗਰਾਹਾ, ਸੁਖਜਿੰਦਰ ਸਿੰਘ ਤੂਬੜਭੰਨ ਕੁਲਹਿੰਦ ਕਿਸਾਨ ਸਭਾ, ਰਾਜਬੀਰ ਸੰਧਵਾ ਸਕੱਤਰ ਜਰਨਲ ਭਾਰਤੀ ਕਿਸਾਨ ਯੂਨੀਅਨ ਕਾਦੀਆ, ਹਰਮੇਲ ਸਿੰਘ ਜ਼ਿਲਾ ਪ੍ਰਧਾਨ ਯੂਥ ਵਿੰਗ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਬਲਵਿੰਦਰ ਸਿੰਘ ਜੇ ਈ ਜ਼ਿਲਾ ਪ੍ਰਧਾਨ ਕ੍ਰਾਂਤੀ ਕਿਸਾਨ ਯੂਨੀਅਨ ਪੰਜਾਬ, ਕਾਮਰੇਡ ਦਲੀਪ ਸਿੰਘ ਜ਼ਿਲਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਹਾਜ਼ਰ ਸਨ। Faridkot News