ਜੈਪੁਰ। ਗੁੱਜਰ ਸਮਾਜ ਦੇ ਅੰਦੋਲਨਕਾਰੀਆਂ ਨੇ ਐਤਵਾਰ ਨੂੰ ਰਾਜਸਥਾਨ ਦੇ ਧੌਲਪੁਰ ਜ਼ਿਲੇ ਵਿਚ ਆਗਰਾ-ਮੁਰੈਨਾ ਹਾਈਵੇਅ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਝੜਪ ਹੋਈ। ਹਿੰਸਕ ਹੋਏ ਅੰਦੋਲਨਕਾਰੀਆਂ ਨੇ ਪੁਲਸ ਦੇ 3 ਵਾਹਨਾਂ ਨੂੰ ਅੱਗ ਲਾ ਦਿੱਤੀ। ਰਾਜਸਥਾਨ ‘ਚ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਸੰਸਥਾਵਾਂ ‘ਚ ਦਾਖਲੇ ਲਈ ਗੁੱਜਰ, ਲੁਹਾਰ, ਬੰਜਾਰਾ ਅਤੇ ਗੜਰੀਆ ਸਮਾਜ ਦੇ ਲੋਕ 5 ਫੀਸਦੀ ਰਿਜ਼ਰਵੇਸ਼ਨ ਦੀ ਮੰਗ ਨੂੰ ਲੈ ਕੇ ਗੁੱਜਰ ਨੇਤਾ ਸ਼ੁੱਕਰਵਾਰ ਸ਼ਾਮ ਤੋਂ ਹੀ ਸਵਾਈਮਾਧੋਪੁਰ ਦੇ ਮਲਾਰਨਾ ਡੂੰਗਰ ਵਿਚ ਰੇਲ ਦੀਆਂ ਪਟੜੀਆਂ ‘ਤੇ ਬੈਠੇ ਹਨ। ਜਾਣਕਾਰੀ ਮੁਤਾਬਕ ਧੌਲਪੁਰ ਦੇ ਪੁਲਸ ਸੁਪਰਡੈਂਟ ਅਜੈ ਸਿੰਘ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਆਗਰਾ-ਮੁਰੈਨਾ ਹਾਈਵੇਅ ਨੂੰ ਬਲਾਕ ਕਰ ਦਿੱਤਾ। ਉਨ੍ਹਾਂ ਮੁਤਾਬਕ ਕੁਝ ਸ਼ਰਾਰਤੀ ਅਨਸਰਾਂ ਨੇ ਹਵਾ ਵਿਚ ਗੋਲੀਆਂ ਚਲਾਈਆਂ ‘ਤੇ ਪੁਲਸ ਦੀ ਇਕ ਬੱਸ ਸਮੇਤ 3 ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ ਦੌਰਾਨ ਹੋਈ ਪੱਥਰਬਾਜ਼ੀ ਦੀ ਘਟਨਾ ਵਿਚ 4 ਜਵਾਨਾਂ ਨੂੰ ਸੱਟਾਂ ਲੱਗੀਆਂ। ਪੁਲਸ ਨੇ ਅੰਦੋਲਨਕਾਰੀਆਂ ਨੂੰ ਖਦੇੜਨ ਲਈ ਹਵਾ ਵਿਚ ਗੋਲੀਆਂ ਚਲਾਈਆਂ। ਲੱਗਭਗ ਇਕ ਘੰਟੇ ਤੋਂ ਬਾਅਦ ਹਾਈਵੇਅ ‘ਤੇ ਆਵਾਜਾਈ ਬਹਾਲ ਕਰ ਦਿੱਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।