ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਵਿੱਚ ਮਰਜ਼ ਕਰਨ ਦੀ ਮੰਗ

Computer Teachers

ਚੋਣ ਮਨੋਰਥ ਪੱਤਰ ਵਿੱਚ ਕੀਤਾ ਵਾਅਦਾ ਪੂਰਾ ਕਰੇ ਭਗਵੰਤ ਸਿੰਘ ਮਾਨ ਸਰਕਾਰ (Computer Teachers )

ਕੋਟਕਪੂਰਾ, (ਸੁਭਾਸ਼ ਸ਼ਰਮਾ)। ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਵਾਅਦਾ ਕੀਤਾ ਸੀ ਕਿ ਸਰਕਾਰੀ ਸਕੂਲਾਂ ਵਿੱਚ ਪਿਕਟਸ ਸੋਸਾਇਟੀ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ (Computer Teachers ) ਨੂੰ ਸਾਰੀਆਂ ਸਹੂਲਤਾਂ ਦੇ ਕੇ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇਗਾ ।

ਪੰਜਾਬ ਸਰਕਾਰ ਨੂੰ ਇਹ ਚੋਣ ਵਾਅਦਾ ਯਾਦ ਕਰਵਾਉਂਦੇ ਹੋਏ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ , ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ , ਕਾਰਜਕਾਰੀ ਜਨਰਲ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ, ਵਿੱਤ ਸਕੱਤਰ ਨਵੀਨ ਕੁਮਾਰ ਸਚਦੇਵਾ , ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ, ਸੂਬਾਈ ਸਲਾਹਕਾਰ ਪ੍ਰੇਮ ਚਾਵਲਾ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਹੈ।

ਛੇਵੇਂ ਤਨਖਾਹ ਕਮਿਸ਼ਨ ਦੀਆਂ ਸਾਰੀਆਂ ਸਿਫ਼ਾਰਸ਼ਾਂ ਲਾਗੂ ਕਰਨ (Computer Teachers )

ਨਿੱਜੀ ਦਿਲਚਸਪੀ ਲੈ ਕੇ ਪਿਕਟਸ ਅਧੀਨ ਕੰਮ ਕਰਦੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਾਰੀਆਂ ਸਿਫ਼ਾਰਸ਼ਾਂ ਲਾਗੂ ਕਰਨ ਅਤੇ ਸਾਰੇ ਕੰਪਿਊਟਰ ਅਧਿਆਪਕਾਂ ਤੇ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਤੇ ਸਾਰੇ ਨਿਯਮ ਲਾਗੂ ਕਰਕੇ ਛੁੱਟੀਆਂ ਅਤੇ ਹੋਰ ਸਹੂਲਤਾਂ ਦੇਣ ਸਬੰਧੀ ਮੰਗ ਮੰਨ ਕੇ ਤੁਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰ ਵਟਾਂਦਰਾ ਕਰਕੇ ਭਵਿੱਖ ਵਿੱਚ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਪ੍ਰਵਾਨਗੀ ਲੈ ਕੇ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਤਾਂ ਕਿ 15 -16 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਸੇਵਾ ਨਿਭਾ ਰਹੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਇਨਸਾਫ਼ ਮਿਲ ਸਕੇ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ