Ludhiana News: ਵੀਸੀ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਦੇ ਸਪੈਸ਼ਲ ਚੀਫ ਸੈਕਟਰੀ ਨੂੰ ਸੌਂਪਿਆ ਮੰਗ ਪੱਤਰ
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਦੇ ਵਿਹੜੇ ਚ ਪੱਕੇ ਮੋਰਚਾ ਲਗਾ ਕੇ ਸੰਘਰਸ਼ ਕਰ ਰਹੇ ਖੇਤੀਬਾੜੀ ਵਿਦਿਆਰਥੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਰੇਬਾਜ਼ੀ ਕੀਤੀ ਗਈ। ਮੋਰਚੇ ਦੌਰਾਨ ਹੀ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਸਤਿਬੀਰ ਸਿੰਘ ਗੋਸਲ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਦੇ ਸਪੈਸ਼ਲ ਚੀਫ ਸੈਕਟਰੀ ਵੀ ਕੇ. ਸਿੰਘ ਨੂੰ ਮੰਗ ਪੱਤਰ ਸੌਪਿਆ ਅਤੇ ਆਪਣੀਆਂ ਮੰਗਾਂ ਸਬੰਧੀ ਵਿਸਥਾਰ ਵਿੱਚ ਜਾਣੂ ਕਰਵਾਇਆ.ਵਿਦਿਆਰਥੀ ਆਗੂ ਅੰਗਰੇਜ ਮਾਨ, ਹਰਮਨ ਮਾਨ ਅਤੇ ਅਕਾਸ਼ ਚੌਧਰੀ ਨੇ ਜਾਣਕਾਰੀ ਦਿੰਦੇ ਨੇ ਦੱਸਿਆ ਕਿ ਉਹਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪੈਸ਼ਲ ਚੀਫ ਸੈਕਟਰੀ ਨੂੰ ਮਿਲਕੇ ਆਪਣੀਆਂ ਮੰਗਾਂ ਬਾਰੇ ਦੱਸਿਆ ਗਿਆ ਹੈ।
Read Also : Punjab Holiday: ਪੰਜਾਬ ਦੇ ਇਸ ਜ਼ਿਲ੍ਹੇ ’ਚ 12 ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਇਸ ਤੋਂ ਇਲਾਵਾ ਸਪੈਸ਼ਲ ਚੀਫ ਸੈਕਟਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਸੰਬੰਧੀ ਵੀ ਬੇਨਤੀ ਕੀਤੀ ਗਈ ਹੈ। ਜਿੰਨਾ ਨੇ ਵਿਦਿਆਰਥੀ ਆਗੂਆਂ ਨੂੰ ਦੱਸਿਆ ਕਿ ਮੰਗਾਂ ਬਾਰੇ ਵਿਚਾਰ ਚਰਚਾ ਕਰਕੇ ਜਲਦ ਵਾਇਸ ਚਾਸਲਰ ਰਾਹੀ ਵਿਦਿਆਰਥੀਆਂ ਨਾਲ ਗੱਲ ਕਰਨਗੇ ਅਤੇ ਧਰਨਾ ਦਿਨ ਰਾਤ ਜਦ ਤੱਕ ਮੰਗਾਂ ਨਹੀ ਮੰਨੀਆਂ ਜਾਣਗੀਆਂ ਜਾਰੀ ਰਹੇਗਾ। Ludhiana News
ਜ਼ਿਕਰਯੋਗ ਹੈ ਕਿ ਪੱਕੇ ਮੋਰਚੇ ਤੇ ਬੈਠੇ ਵਿਦਿਆਰਥੀਆਂ ਵੱਲੋਂ ਸਰਕਾਰ ਪਾਸੋਂ ਸਕੂਲਾਂ ਵਿੱਚ ਖੇਤੀਬਾੜੀ ਵੀ ਸੀ ਇਹਨੂੰ ਲਾਜ਼ਮੀ ਕਰਵਾਉਣ ਅਤੇ ਖੇਤੀਬਾੜੀ ਅਧਿਆਪਕ ਦੀ ਭਰਤੀ ਨੂੰ ਬਹਾਲ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ. ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਵੀ ਚੁਣਾਵੀ ਵਾਅਦੇ ਦੌਰਾਨ ਵਿਦਿਆਰਥੀ ਆਗੂ ਨਾਲ ਵਾਅਦਾ ਕੀਤਾ ਗਿਆ ਸੀ ਉਹ ਸਕੂਲਾਂ ਚ ਖੇਤੀ ਮਾਸਟਰ ਰੱਖਣਗੇ. ਵਿਦਿਆਰਥੀਆਂ ਨੇ ਮੁੱਖ ਮੰਤਰੀ ਨੂੰ ਉਹਨਾਂ ਦਾ ਵਾਅਦਾ ਯਾਦ ਕਰਾਉਂਦੇ ਆਂ ਇਸ ਮੰਗ ਨੂੰ ਵੀ ਪੂਰਾ ਕਰਨ ਦੀ ਮੰਗ ਕੀਤੀ ਹੈ।