Punjab Bandh: ਪਟਿਆਲਾ ਦੇ ਧਰੇੜੀ ਜੱਟਾ ਟੋਲ ਪਲਾਜੇ ਤੇ ਕਿਸਾਨਾਂ ਨੇ ਲਗਾਇਆ ਧਰਨਾ
- ਪਟਿਆਲਾ ਦੇ ਆਲੇ ਦੁਆਲੇ ਇਲਾਕਿਆਂ ਵਿੱਚ ਦੁਕਾਨਾਂ ਤੇ ਹੋਰ ਕਾਰੋਬਾਰੀ ਅਦਾਰੇ ਬੰਦ | Punjab Bandh
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਅੱਜ ਪਟਿਆਲਾ ਸ਼ਹਿਰ ਸਮੇਤ ਹੋਰ ਥਾਵਾਂ ਤੇ ਦੁਕਾਨਾਂ ਸਮੇਤ ਕਾਰੋਬਾਰੀ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ।ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜਾ ‘ਤੇ ਕਿਸਾਨਾਂ ਵੱਲੋਂ ਵੱਡਾ ਧਰਨਾ ਲਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਥੋਂ ਇੱਕਾ ਦੁਕਾ ਆਉਣ ਵਾਲੇ ਕਿਸੇ ਵੀ ਰਾਹਗੀਰ ਨੂੰ ਗੁਜਰਨ ਨਹੀਂ ਦਿੱਤਾ ਜਾ ਰਿਹਾ। ਇਸ ਦੌਰਾਨ ਕਈ ਲੋਕਾਂ ਦੀ ਅੱਗੇ ਲੰਘਣ ਨੂੰ ਲੈ ਕੇ ਕਿਸਾਨਾਂ ਨਾਲ ਬਹਿਸਬਾਜ਼ੀ ਵੀ ਹੋ ਰਹੀ ਹੈ। Punjab Bandh
ਇਸ ਦੌਰਾਨ ਦੇਖਿਆ ਗਿਆ ਕਿ ਭਾਵੇਂ ਐਮਰਜੈਂਸੀ ਸੇਵਾਵਾਂ ਨੂੰ ਬਹਾਲ ਰੱਖਿਆ ਹੋਇਆ ਸੀ । ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਦਾ ਪੰਜਾਬ ਬੰਦ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਕੀਤਾ ਗਿਆ ਹੈ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੈ ਉਨਾ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਆਪਣੀ ਜ਼ਿੰਦਗੀ ਕਿਸਾਨੀ ਸੰਘਰਸ਼ ਦੇ ਦਾ ਲਾਈ ਹੋਈ ਹੈ ਪਰ ਫਿਰ ਵੀ ਮੋਦੀ ਸਰਕਾਰ ਵੱਲੋਂ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ। ਇਸ ਦੌਰਾਨ ਦੇਖਿਆ ਗਿਆ ਕਿ ਭੁਆਨੀਗੜ੍ਹ ਤੋਂ ਪਟਿਆਲਾ ਤੱਕ ਕਿਸਾਨਾਂ ਵੱਲੋਂ ਮੁੱਖ ਮਾਰਗ ਤੇ ਧਰਨੇ ਲਗਾਏ ਹੋਏ ਸਨ। Punjab Bandh
https://www.youtube.com/live/1nCCEGMusH0?si=npoRUi4mejl7dkEE
Read Also : Punjab Railway News: ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਰੇਲਵੇ ਨੇ ਲਿਆ ਵੱਡਾ ਫ਼ੈਸਲਾ