ਸਾਰੀਆਂ ਪ੍ਰੀਖਿਆਵਾਂ ਮੁਲਤਵੀ, ਯੂਨੀਵਰਸਿਟੀ ਬੰਦ
ਏਜੰਸੀ/ਨਵੀਂ ਦਿੱਲੀ । ਨਾਗਰਿਕਤਾ (ਸੋਧ) ਕਾਨੂੰਨ ਦੇ ਵਿਰੋਧ ‘ਚ ਜਾਮੀਆ ਮਿਲੀਆ ਇਸਲਾਮੀਆ ‘ਚ ਵਿਦਿਆਰਥੀਆਂ ਦਾ ਅੱਜ ਲਗਾਤਾਰ ਦੂਜੇ ਵੀ ਧਰਨਾ ਪ੍ਰਦਰਸ਼ਨ ਜਾਰੀ ਰਿਹਾ ਤੇ ਹਲਾਤ ਤਨਾਅਪੂਰਨ ਦੇਖਦਿਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਤੇ 16 ਦਸੰਬਰ ਤੋਂ ਸਰਦ ਰੁੱਤ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਹੈ ਵਿਦਿਆਰਥੀਆਂ ਨੇ ਸ਼ੁੱਕਰਵਾਰ ਨੂੰ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ਼ ਖਿਲਾਫ਼ ਅੱਜ ਯੂਨੀਵਰਸਿਟੀ ਬੰਦ ਦਾ ਸੱਦਾ ਦਿੱਤਾ ਸੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਅੱਜ ਹੋਣ ਵਾਲੀ ਸੈਮੇਸਟਰ ਦੀ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਜਾਮੀਆ ਸਿੱਖਿਆ ਸੰਘ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਹਮਾਇਤ ਦਿੱਤੀ ਇਸ ਦੇ ਨਾਲ ਹੀ ਜਾਮੀਆ ਦੇ ਸਾਬਕਾ ਵਿਦਿਆਰਥੀਆਂ ਨੇ ਵੀ ਪ੍ਰਦਰਸ਼ਨ ਨੂੰ ਅਪਣੀ ਹਮਾਇਤ ਦਿੱਤੀ।
ਸ਼ੁੱਕਰਵਾਰ ਨੂੰ ਨਾਗਰਿਕਤਾ ਕਾਨੂੰਨ ਸਬੰਧੀ ਸੰਸਦ ਤੱਕ ਮਾਰਚ ਕੀਤਾ
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਵਿਦਿਆਰਥੀਆਂ ਨੇ ਨਾਗਰਿਕਤਾ ਕਾਨੂੰਨ ਸਬੰਧੀ ਸੰਸਦ ਤੱਕ ਮਾਰਚ ਕੀਤਾ ਤਾਂ ਪੁਲਿਸ ਨੇ ਉਨ੍ਹਾਂ ਨੂੰ ਜਾਮੀਆ ਦੇ ਮੁੱਖ ਗੇਟ ਕੋਲ ਰੋਕ ਲਿਆ ਤੇ ਲਾਠੀਚਾਰਜ਼ ਕੀਤਾ, ਜਿਸ ‘ਚ ਕਰੀਬ 70 ਵਿਦਿਆਰਥੀ ਜ਼ਖਮੀ ਹੋ ਗਏ ਵਿਦਿਆਰਥੀਆਂ ਨੇ ਵੀ ਪੁਲਿਸ ‘ਤੇ ਪੱਥਰਬਾਜ਼ੀ ਕੀਤੀ, ਜਿਸ ‘ਚ ਕੁਝ ਪੁਲਿਸ ਮੁਲਾਜ਼ਮ ਵੀ ਜ਼ਮਖੀ ਹਨ ਵਿਦਿਆਰਥੀਆਂ ਦਾ ਅੰਦੋਲਨ ਜਾਰੀ ਹੈ ਤੇ ਹੁਣ ਉਨ੍ਹਾਂ ਨੂੰ ਅਧਿਆਪਕਾਂ ਦਾ ਵੀ ਹਮਾਇਤ ਪ੍ਰਾਪਤ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।