ਜ਼ਿਲ੍ਹੇ ’ਚ ਡੇਂਗੂ ਦੇ ਸਿਰਫ 7 ਕੇਸ ਐਕਟਿਵ : ਡਾ. ਰਾਜੇਸ਼ ਕੁਮਾਰ
Dengue Check: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਕਾਰਜਕਾਰੀ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ ਮੁਹਿੰਮ ਤਹਿਤ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਹਨਾਂ ਗਤੀਵਿਧੀਆਂ ਦੀ ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਵੱਲੋਂ ਚੈਕਿੰਗ ਕੀਤੀ ਗਈ। ਜ਼ਿਲ੍ਹਾ ਸਿਹਤ ਅਫਸਰ ਡਾ. ਅਮਨਦੀਪ ਸਿੰਘ ਵੱਲੋਂ ਜੀਟੀ ਰੋਡ ਬਾੜਾ, ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ ਵੱਲੋਂ ਹਿਮਾਯੂਪੁਰ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਪ੍ਰਭਜੋਤ ਕੌਰ ਵੱਲੋਂ ਮਾਤਾ ਗੁਜਰੀ ਕਲੋਨੀ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫਸਰ ਡਾ. ਨਵਨੀਤ ਕੌਰ ਵੱਲੋਂ ਗੁਰਦੇਵ ਨਗਰ, ਡਾ. ਸੰਪਨ ਅਤਰੀ (ਆਈਡੀਐਸਪੀ) ਵੱਲੋਂ ਮਾਡਰਨ ਵੈਲੀ ਐਸਐਮਓ ਡਾ.ਕੰਵਲਦੀਪ ਸਿੰਘ ਵੱਲੋਂ ਸਰਹਿੰਦ ਸ਼ਹਿਰ ਆਦਿ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਆਪੋ-ਆਪਣੇ ਖੇਤਰ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।
ਇਹ ਵੀ ਪੜ੍ਹੋ: Sidhu Moose Wala: ਸਿੱਧੂ ਮੂਸੇਵਾਲਾ ਮਾਮਲੇ ’ਚ ਅਦਾਲਤ ਦੇ ਵੱਡੇ ਆਦੇਸ਼, ਪੜ੍ਹੋ ਪੂਰੀ ਖਬਰ
ਜੀਟੀ ਰੋਡ ਬਾੜਾ ਵਿਖੇ ਇਹਨਾਂ ਗਤੀਵਿਧੀਆਂ ਦੀ ਚੈਕਿੰਗ ਕਰਨ ਲਈ ਪਹੁੰਚੇ ਕਾਰਜਕਾਰੀ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਡੇਂਗੂ ਦੀ ਸਥਿਤੀ ਕਾਬੂ ਹੇਠ ਹੈ, ਜਨਵਰੀ ਤੋਂ ਹੁਣ ਤੱਕ ਡੇਂਗੂ ਦੇ ਸਿਰਫ 21 ਪਾਜੇਟਿਵ ਕੇਸ ਪਾਏ ਗਏ ਸਨ, ਜਿਨਾਂ ਵਿੱਚੋਂ ਸਿਰਫ 7 ਕੇਸ ਐਕਟਿਵ ਹਨ ਬਾਕੀ ਸਭ ਠੀਕ ਹੋ ਚੁੱਕੇ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਸਬੰਧੀ ਸੁਝਾਏ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਜ਼ਿਲ੍ਹਾ ਐਪੀਡਮਾਲੋਜਿਸਟ ਡਾ. ਪ੍ਰਭਜੋਤ ਕੌਰ ਵੱਲੋਂ ਮੁਹੱਲਾ ਨਿਵਾਸੀਆਂ ਨੂੰ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਨੂੰ ਬੰਦ ਕਰਨ, ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ, ਕੋਈ ਵੀ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਕਰਾਉਣ ਲਈ ਕਿਹਾ ਅਤੇ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ। Dengue Check
ਇਸ ਮੌਕੇ ’ਤੇ ਐਸਐਮਓ ਡਾ.ਕੇਡੀ ਸਿੰਘ, ਚੀਫ ਫਾਰਮੇਸੀ ਅਫਸਰ ਸੰਦੀਪ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਏਐਮਓ ਕੁਲਬੀਰ ਸਿੰਘ , ਸਿਹਤ ਸੁਪਰਵਾਈਜ਼ਰ ਸੁਖਵਿੰਦਰ ਸਿੰਘ, ਏਐਨਐਮ ਭੁਪਿੰਦਰ ਕੌਰ, ਸਿਹਤ ਕਰਮਚਾਰੀ ਜਗਰੂਪ ਸਿੰਘ, ਸਰਮੁੱਖ ਸਿੰਘ, ਬਲਵਿੰਦਰ ਸਿੰਘ, ਮਨਦੀਪ ਕੌਰ ਹਾਜ਼ਰ ਸਨ।