ਅੱਜ ਡੇਂਗੂ ਡੇ ਦੌਰਾਨ ਹੋਣਗੀਆ ਗਤੀਵਿਧੀਆ : ਸਿਵਲ ਸਰਜਨ | Health Department
- ਨਗਰ ਕੌਂਸਲ ਵੀ ਕਰ ਰਿਹਾ ਹੈ ਸਹਿਯੋਗ -ਨਰੇਸ਼ ਖੇੜਾ | Health Department
ਫਾਜ਼ਿਲਕਾ (ਰਜਨੀਸ਼ ਰਵੀ) । ਡੇਂਗੂ ਦੇ ਸੰਭਾਵੀਂ ਖਦਸ਼ੇ ਨੂੰ ਦੇਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ (Health Department) ਵੱਲੋਂ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਗਤੀਵਿਧੀਆਂ ਤਹਿਤ ਸਿਵਲ ਸਰਜਨ ਡਾ ਸਤੀਸ਼ ਗੋਇਲ ਵੱਲੋਂ ਡੇਂਗੂ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਪੋਸਟਰ ਨੂੰ ਜਾਰੀ ਕਰਨ ਸਮੇਂ ਡਾ.ਗੋਇਲ ਨੇ ਦੱਸਿਆ ਕਿ ਇਹ ਪੋਸਟਰ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਅਤੇ ਆਮ ਪਬਲਿਕ ਥਾਵਾਂ ‘ਤੇ ਲਗਵਾਇਆ ਜਾਵੇਗਾ ਤਾਂ ਕਿ ਲੋਕਾਂ ਨੂੰ ਡੇਂਗੂ ਤੋਂ ਬਚਣ ਸਬੰਧੀ ਜਾਗਰੂਕ ਕੀਤਾ ਜਾ ਸਕੇ, ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਹਰ ਸ਼ੁੱਕਰਵਾਰ ਨੂੰ ਖੁਸ਼ਕ ਦਿਨ ਦੇ ਤੌਰ ‘ਤੇ ਵੀ ਮਨਾਇਆ ਜਾਂਦਾ ਹੈ, ਪਿੰਡਾਂ ਤੇ ਸ਼ਹਿਰਾਂ ਵਿਚ ਫੀਵਰ ਸਰਵੇ ਕਰਵਾਇਆ ਜਾ ਰਿਹਾ ਹੈ ,ਬਰੀਡਿੰਗ ਚੈੱਕ ਕਰਕੇ ਨਾਲ ਹੀ ਲਾਰਵੀਸਾਈਡ ਦੀ ਸਪਰੇਅ ਵੀ ਕੀਤੀ ਜਾ ਰਹੀ ਹੈ ਅਤੇ ਲਾਰਵਾ ਮਿਲਣ ਵਾਲੇ ਘਰਾਂ ਵਿੱਚ ਉਨ੍ਹਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ।
ਉਨਾਂ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ। ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ,ਮਾਸ ਪੇਸ਼ੀਆਂ ਤੇ ਜੋੜਾਂ ਵਿੱਚ ਦਰਦ, ਜੀ ਕੱਚਾ ਹੋਣਾ ਤੇ ਉਲਟੀਆਂ ਆਉਣਾ, ਥਕਾਵਟ ਮਹਿਸੂਸ ਹੋਣਾ, ਚਮੜੀ ਤੇ ਦਾਣੇ ਅਤੇ ਹਾਲਤ ਖਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖ਼ੂਨ ਵਗਣਾ ਡੇਂਗੂ ਬੁਖਾਰ ਦੇ ਲੱਛਣ ਹੁੰਦੇ ਹਨ।
ਇਸ ਮੌਕੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ.ਪਵਨਪ੍ਰੀਤ ਸਿੰਘ ਨੇ ਦੱਸਿਆ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਜੇਕਰ ਤੁਹਾਨੂੰ ਡੇਂਗੂ ਬੁਖਾਰ ਵਰਗੇ ਲੱਛਣ ਨਜ਼ਰ ਆਉਂਦੇ ਹਨ ਤਾਂ ਐਸਪਰੀਨ ਜਾਂ ਬਰੂਫਨ ਦੀ ਦਵਾਈ ਦੀ ਵਰਤੋਂ ਨਾ ਕਰੋ ਪਰ ਪੈਰਾਸਿਟਾਮੋਲ ਲਈ ਜਾ ਸਕਦੀ ਹੈ ਅਤੇ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਸੰਪਰਕ ਕਰੋ ਉਥੇ ਡੇਂਗੂ ਬੁਖਾਰ ਦਾ ਟੈਸਟ ਅਤੇ ਸੁਪੋਰਟਿਵ ਇਲਾਜ ਮੁਫਤ ਕੀਤਾ ਜਾਂਦਾ ਹੈ। ਇਸ ਦੌਰਾਨ ਨਗਰ ਕੌਂਸਲ ਤੋਂ ਸੈਂਟਰੀ ਇੰਸਪੈਕਟਰ ਨਰੇਸ਼ ਖੇੜਾ ਅਤੇ ਪਵਨ ਕੁਮਾਰ ਨੇ ਦੱਸਿਆ ਕਿ ਕੌਂਸਲ ਵਲੋ ਸਿਹਤ ਵਿਭਾਗ ਵਲੋ ਪੂਰਾ ਸਹਿਯੋਗ ਅਤੇ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ।
ਕੌਂਸਲ ਵਲੋ ਮੋਟਿਵੇਟਰ ਅਤੇ ਸਿਹਤ ਵਿਭਾਗ ਤੋਂ ਬ੍ਰੀਡਿੰਗ ਚੈਕਰ ਅਤੇ ਬਾਕੀ ਸਟਾਫ ਮਿਲ ਕਰ ਕੇ ਸ਼ਹਿਰ ਵਿਚ ਸਾਂਝੀ ਐਕਟੀਵਿਟੀ ਕਰਦੇ ਹਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਬਬੀਤਾ , ਨੈਸ਼ਨਲ ਵੈਕਟਰ ਬੋਰਨ ਪ੍ਰੋਗਰਾਮ ਤੋਂ ਸਿਹਤ ਕਰਮਚਾਰੀ ਰਵਿੰਦਰ ਸ਼ਰਮਾ , ਸੁਖਜਿੰਦਰ ਸਿੰਘ, ਕ੍ਰਿਸ਼ਨ ਕੁਮਾਰ ਐਲ ਟੀ ਸ਼੍ਰੀ ਮਤੀ ਸੁਨੀਤਾ ਰਾਣੀ ਮਾਸ ਮੀਡੀਆ ਬ੍ਰਾਂਚ ਤੋਂ ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਦੇ ਨਾਲ ਸੁਖਦੇਵ ਸਿੰਘ, ਸੰਦੀਪ ਕੁਮਾਰ ਮੌਜੂਦ ਸੀ।