ਜ਼ਿਲ੍ਹੇ ’ਚ ਡੇਂਗੂ ਦਾ ਕਹਿਰ ਜਾਰੀ, ਹੁਣ ਤੱਕ 461 ਡੇਂਗੂ ਦੇ ਕੇਸ ਮਿਲੇ

Dengue
ਪਟਿਆਲਾ : ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਡੇਂਗੂ ਸਬੰਧੀ ਰੈਸਟੋਰੈਂਟ ਦੇ ਕਰਮਚਾਰੀਆਂ ਨੂੰ ਜਾਣਕਾਰੀ ਦਿੰਦੇ ਹੋਏ।

ਲੰਘੇ ਹਫਤੇ ਦੌਰਾਨ 35019 ਥਾਵਾਂ-ਘਰਾਂ ਦਾ ਦੌਰਾ ਕਰਕੇ 284 ਥਾਂਵਾ ’ਤੇ ਮਿਲਿਆ ਲਾਰਵਾ ਕਰਵਾਇਆ ਨਸ਼ਟ: ਸਿਵਲ ਸਰਜਨ ਡਾ. ਰਮਿੰਦਰ ਕੌਰ

(ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ’ਚ ਡੇਂਗੂ (Dengue) ਦਾ ਕਹਿਰ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 461 ਡੇਂਗੂ ਕੇਸ ਰਿਪੋਰਟ ਹੋ ਚੁੱਕੇ ਹਨ ਅਤੇ ਸ਼ਹਿਰੀ ਏਰੀਏ ਕੇਸਾਂ ਦੀ ਗਿਣਤੀ ਕੁੱਝ ਜਿਆਦਾ ਹੈ। ਸ਼ਹਿਰ ’ਚ ਹੁਣ ਤੱਕ 292 ਕੇਸ ਸਾਹਮਣੇ ਆਏ ਹਨ ਅਤੇ ਪੇਂਡੂ ਖੇਤਰ ਵਿੱਚ 169 ਕੇਸ ਰਿਪੋਰਟ ਹੋ ਚੁੱਕੇ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਇਸ ਤੋਂ ਬਚਾਅ ਲਈ ਸਾਵਧਾਨੀਆਂ ਨਾ ਵਰਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸਥਿਤੀ ਹੋਰ ਵੀ ਗੰਭੀਰ ਸਾਬਿਤ ਹੋ ਸਕਦੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਡੇਂਗੂ (Dengue) ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ‘ਹਰ ਸ਼ੁਕਰਵਾਰ-ਡੇਂਗੂ ਤੇ ਵਾਰ’ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ ਮੈਰਿਜ ਪੈਲਸ, ਹੋਟਲ, ਰੈਸਟੋਰੈਂਟ ਅਤੇ ਹੋਰ ਫੂਡ ਪੁਆਇੰਟਸ ਵਿੱਚ ਮੱਛਰਾਂ ਦੀ ਪੈਦਾਇਸ਼ ਦੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੇ ਡੇਂਗੂ ਬੁਖਾਰ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਪ੍ਰਭਾਵਿਤ ਖੇਤਰਾਂ ਵਿਚ ਮੁਨਾਦੀ ਕਰਨ ਲਈ ਦਫਤਰ ਸਿਵਲ ਸਰਜਨ ਤੋਂ ਰਿਕਸ਼ਿਆ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

Dengue

ਇਹ ਵੀ ਪੜ੍ਹੋ: Garlic Benefits: ਲਸਣ ਦੀਆਂ ਸਿਰਫ਼ ਦੋ ਕਲੀਆਂ ਅਤੇ ਅਣਗਿਣਤ ਚਮਤਕਾਰੀ ਫਾਇਦੇ! ਤੁਹਾਡੀ ਸਿਹਤ ਪ੍ਰਤੀ ਵਧਦੀ ਚਿੰਤਾ ਨੂੰ ਕਰ ਦੇਵੇ ਦਰਕਿਨਾਰ!

ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਡੇਂਗੂ ਬੁਖਾਰ ਦੇ ਫੈਲਣ ਅਤੇ ਬਚਾਅ ਸਬੰਧੀ ਜਾਣਕਾਰੀ ਦੀਆਂ ਫਲ਼ੈਕਸਾਂ ਨਾਲ ਇਨ੍ਹਾਂ ਰਿਕਸ਼ਿਆਂ ਦਾ ਪ੍ਰਬੰਧ ਸਿਹਤ ਵਿਭਾਗ ਵੱਲੋਂ ਸ਼ਹਿਰ ਦੇ ਡੇਂਗੂ ਪ੍ਰਭਾਵਿਤ ਇਲਾਕਿਆਂ ਅਤੇ ਹਾਈ ਰਿਸਕ ਖੇਤਰਾਂ ਵਿਚ ਲੋਕਾਂ ਨੂੰ ਡੇਂਗੂ ਬੁਖਾਰ ਸਬੰਧੀ ਜਾਗਰੂਕ ਕਰਨ ਲਈ ਕੀਤਾ ਗਿਆ ਹੈ ਤਾਂ ਜੋ ਡੇਂਗੂ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲੇ੍ਹ ਵਿੱਚ 461 ਡੇਂਗੂ ਦੇ ਕੇਸ ਰਿਪੋਰਟ ਹੋ ਚੁੱਕੇ ਹਨ।ਜਿਨ੍ਹਾਂ ਵਿਚੋਂ 292 ਸ਼ਹਿਰੀ ਅਤੇ 169 ਪੇਂਡੁੂ ਖੇਤਰਾਂ ਵਿੱਚੋਂ ਰਿਪੋਰਟ ਹੋਏ ਹਨ ਅਤੇ ਜੇਕਰ ਇਸ ਤੋਂ ਬਚਾਅ ਲਈ ਸਾਵਧਾਨੀਆਂ ਨਾ ਵਰਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਗੰਭੀਰ ਸਾਬਿਤ ਹੋ ਸਕਦਾ ਹੈ।

ਬੁਖਾਰ ਦੀ ਜਾਂਚ ਕਰਵਾਉਣੀ ਜ਼ਰੂਰੀ (Dengue)

ਉਨ੍ਹਾਂ ਕਿਹਾ ਕਿ ਬੁਖਾਰ ਦੀ ਜਾਂਚ ਕਰਵਾਉਣੀ ਜ਼ਰੂਰੀ ਹੈ ਤਾਂ ਜੋ ਸਹੀ ਇਲਾਜ ਕੀਤਾ ਜਾ ਸਕੇ। ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਏ ਗਏ ਵਿਸ਼ੇਸ਼ ਅਭਿਆਨ ਵਿੱਚ ਅੱਜ ਵੀ ਲਾਰਵਾ ਮਿਲਣਾ ਜਾਰੀ ਹੈ । ਉਨ੍ਹਾਂ ਕਿਹਾ ਕਿ ਅੱਜ ਵੀ ਸ਼ੁਕਰਵਾਰ ਖੁਸ਼ਕ ਦਿਵਸ ਹੋਣ ਕਾਰਨ ਸਿਹਤ ਵਿਭਾਗ ਦੀਆਂ ਟੀਮਾ ਵੱਲੋਂ ਘਰ ਘਰ ਜਾ ਕੇ 35019 ਘਰਾਂ-ਥਾਂਵਾ ’ਤੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਤੇ 284 ਘਰਾਂ-ਥਾਂਵਾ ਤੇ ਲਾਰਵਾ ਪਾਏ ਜਾਣ ਤੇ ਉਸ ਨੂੰ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਹੁਣ ਤੱਕ ਕੁੱਲ 7,83489 ਤੋਂ ਵੱਧ ਘਰਾਂ ਦੀ ਨਿਗਰਾਨੀ ਕਰਕੇ 9594 ਥਾਵਾਂ ਤੋਂ ਲਾਰਵਾ ਨਸ਼ਟ ਕਰਵਾਇਆ ਜਾ ਚੁੱਕਾ ਹੈ।