ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ
ਮਲੋਟ (ਮਨੋਜ)। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਵਧ ਰਹੇ ਡੇਂਗੂ ਦੇ ਕੇਸਾਂ ਕਰਕੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ ਕੀਤੀਆਂ ਗਈਆਂ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਰੀਟਾ ਬਾਲਾ ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਡੇਂਗੂ ਦੇ ਰੋਜ਼ਾਨਾ ਨਵੇਂ ਕੇਸ ਰਿਪੋਰਟ ਹੋਣੇ ਸੁਰੂ ਹੋ ਗਏ ਹਨ ਅਤੇ ਜਲ੍ਹਿੇ ਵਿਚ ਕੇਸਾਂ ਦੀ ਗਿਣਤੀ ਵਧ ਕੇ 49 ਹੋ ਗਈ ਹੈ। ਇਨ੍ਹਾਂ ਕੇਸਾਂ ਵਿਚੋਂ 15 ਕੇਸ ਸ੍ਰੀ ਮੁਕਤਸਰ ਸਾਹਿਬ ਦੇ 11 ਮਲੋਟ ਦੇ ਅਤੇ ਵੱਖ-ਵੱਖ ਪਿੰਡਾਂ ਦੇ ਚੱਕਸੇਰੇਵਾਲਾ ਬਲਾਕ ਦੇ 8, ਆਲਮਵਾਲਾ ਬਲਾਕ ਦੇ 5, ਦੋਦਾ ਬਲਾਕ ਦੇ 6 ਅਤੇ ਲੰਬੀ ਬਲਾਕ ਦੇ 4 ਕੇਸ ਰਿਪੋਰਟ ਹੋਏ ਹਨਠ ਜਿਨ੍ਹਾਂ ਵਿਚੋਂ 9 ਕੇਸ ਇਲਾਜ ਅਧੀਨ ਹਨ ਅਤੇ ਬਾਕੀ ਮਰੀਜ ਬਿਲਕੁਲ ਠੀਕ ਹੋ ਚੁੱਕੇ ਹਨ। (District of Punjab)
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਡਿਪਟੀ ਕਮਿਸਨਰ ਸ੍ਰੀ ਮੁਕਤਸਰ ਸਾਹਿਬ ਅਤੇ ਜਲ੍ਹਿਾ ਪ੍ਰਸਾਸਨ ਦੇ ਸਹਿਯੋਗ ਨਾਲ ਵੱਧ ਰਹੇ ਡੇਂਗੂ ਦੇ ਕੇਸਾਂ ਨੂੰ ਰੋਕਣ ਲਈ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ ਕੀਤੀਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ ਡਾ. ਵਰੁਣ ਵਰਮਾ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਵਲੋਂ ਪੰਜਾਬ ਵਾਸੀਆਂ ਡੇਂਗੂ ਤੋਂ ਬਚਾਉਣ ਲਈ ਹਰ ਸੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਸੁਰੂ ਕੀਤੀ ਗਈ ਹੈ। (District of Punjab)
ਡੇਂਗੂ ਤੋਂ ਬਚਣ ਲਈ ਹਰ ਸੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਅਧੀਨ ਪਾਣੀ ਵਾਲੇ ਬਰਤਨਾਂ ਨੂੰ ਸਾਫ਼ ਕੀਤਾ ਜਾਵੇ : ਡਾ. ਵਰੁਣ ਵਰਮਾ
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਵਿੱਚ ਭਾਗ ਲੈਂਦੇ ਹੋਏ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇੱਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਉਣ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ਼ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜ਼ਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਗੁਰਸੇਵਕ ਸਿੰਘ, ਬਲਵਿੰਦਰ ਸਿੰਘ, ਸੁਖਪਾਲ ਸਿੰਘ ਸਿਹਤ ਵਰਕਰ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।