ਆ ਗਈ ਡੇਂਗੂ ਦੀ ਰੁੱਤ, ਹੋ ਜਾਓ ਸਾਵਧਾਨ!, ਪ੍ਰਸ਼ਾਸਨ ਚੌਕਸ

Dengue Season

ਫਾਜ਼ਿਲਕਾ (ਰਜਨੀਸ਼ ਰਵੀ)। ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ. ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ‘ਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਸਾਬੂਆਣਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। (Dengue Season)

ਇਸ ਮੌਕੇ ਸਿਹਤ ਕਰਮਚਾਰੀ ਮੁਕੇਸ਼ ਕੁਮਾਰ ਨੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਦੇ ਹੋਏ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਰੱਖੇ ਖਾਲੀ ਬਰਤਨਾਂ ਵਿਚ ਸਾਫ਼ ਪਾਣੀ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦਗੀ ਨਾਲ ਨਹੀ ਸਗੋ ਸਾਫ਼ ਪਾਣੀ ਤੇ ਪਾਲਦਾ ਹੈ ਅਤੇ ਇਹ ਦਿਨ ਸਮੇ ਕੱਟਦਾ ਹੈ । (Dengue Season)

ਇਹ ਵੀ ਪੜ੍ਹੋ : ਵੈਸਟਇੰਡੀਜ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਹਾਰਦਿਕ ਪਾਂਡਿਆ ਹੋਣਗੇ ਕਪਤਾਨ

ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। ਇਸ ਤੋਂ ਇਲਾਵਾ ਘਰ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ। ਰੋਜ਼ਾਨਾ ਸਿਹਤ ਕਰਮਚਾਰੀ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ, ਬਰਤਨਾਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ। ਤਾਂ ਜੋ ਡੇਂਗੂ ਦੀ ਕਰੋਪੀ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਇਸ ਮੌਕੇ ਸੀਐਚਓ ਗੁਰਪ੍ਰੀਤ ਕੰਬੋਜ, ਸਿਹਤ ਕਰਮਚਾਰੀ ਮੁਕੇਸ਼ ਕੁਮਾਰ, ਸਮੂਹ ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰ ਵੀ ਹਾਜ਼ਰ ਸਨ।