Weather Update Today : ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ, ਇਸ ਦਿਨ ਮੀਂਹ ਦੀ ਸੰਭਾਵਨਾ, ਜਾਣੋ ਮੌਸਮ ਦਾ ਪੂਰਾ ਹਾਲ | Video

Weather Update Today

ਜੀਰੋ ਤੋਂ 10 ਮੀਟਰ ਤੱਕ ਰਹੀ ਵਿਜ਼ੀਬਿਲਟੀ

  • ਹਿਮਾਚਲ ’ਚ ਬਰਫਬਾਰੀ ਦੀ ਚਿਤਾਵਨੀ

ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਅਤੇ ਹਰਿਆਣਾ ’ਚ ਮੰਗਲਵਾਰ ਸਵੇਰੇ ਸੰਘਣੀ ਧੁੰਦ ਛਾਈ ਰਹੀ। ਜਿਸ ਨਾਲ ਪਾਨੀਪਤ ਅਤੇ ਬਠਿੰਡਾ ਸਮੇਤ ਹੋਰ ਜਗ੍ਹਾ ’ਤੇ ਵਿਜ਼ੀਬਿਲਟੀ ਜੀਰੋ ਤੋਂ ਲੈ ਕੇ 10 ਮੀਟਰ ਤੱਕ ਰਹੀ। ਨਾਲ ਹੀ ਅੱਜ ਤੋਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਜਿਸ ਦੇ ਚੱਲਦੇ ਹੋਏ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਅੱਗਲੇ ਇੱਕ ਹਫਤੇ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ’ਚ ਮੀਂਹ ਨਾਲ ਬਰਫਬਾਰੀ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਦੇ 6 ਜ਼ਿਲ੍ਹਿਆਂ ’ਚ ਅੱਜ ਮੀਂਹ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਨਾਲ-ਨਾਲ ਹਰਿਆਣਾ ਦੇ ਵੀ ਵੱਖ-ਵੱਖ ਜ਼ਿਲ੍ਹਿਆਂ ’ਚ ਹਲਕੇ ਤੋਂ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦਾ ਇਹ ਸਿਲਸਿਲਾ ਤਿੰਨ ਫਰਵਰੀ ਤੱਕ ਜਾਰੀ ਰਹੇਗਾ। (Weather Update Today)

ਬੁੱਧਵਾਰ ਤੇ ਵੀਰਵਾਰ ਨੂੰ ਮੀਂਹ ਦੀ ਸੰਭਾਵਨਾ | Weather Update Today

ਪੰਜਾਬ ਦੇ 6 ਜ਼ਿਲ੍ਹਿਆਂ ’ਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਸੀਨੀਅਰ ਵਿਗਿਆਨੀ ਡਾ. ਏਕੇਸਿੰਘ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ’ਚ ਮੀਂਹ ਪਵੇਗਾ। ਜਦੋਂਕਿ ਬੁੱਧਵਾਰ ਅਤੇ ਵੀਰਵਾਰ ਨੂੰ ਪੂਰੇ ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮੀਂਹ ਨਾਲ ਕਣਕ ਸਮੇਤ ਸਾਰੀਆਂ ਫਸਲਾਂ ਨੂੰ ਫਾਇਦਾ ਹੋਵੇਗਾ। (Weather Update Today)

ਫਸਲਾਂ ਨੂੰ ਹੋਇਆ ਹੈ ਨੁਕਸਾਨ | Weather Update Today

ਧੁੰਦ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਫਸਲਾਂ ਸੜ ਗਈਆਂ ਹਨ। ਪੰਜਾਬ ’ਚ ਅੱਧ ਦਸੰਬਰ ਤੋਂ ਬਾਅਦ ਮੀਂਹ ਨਹੀਂ ਪਿਆ ਹੈ। ਹਾਲਾਂਕਿ, ਮੀਂਹ ਨਾਲ ਠੰਡ ਅਤੇ ਕੰਬਣੀ ਵਧੇਗੀ। ਦੂਜੇ ਪਾਸੇ ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਅੱਜ ਸਵੇਰੇ 8.30 ਤੋਂ 9 ਵਜੇ ਤੱਕ ਧੁੰਦ ਛਾਈ ਰਹੀ ਅਤੇ ਉਸ ਤੋਂ ਬਾਅਦ ਸੂਰਜ ਨਿਕਲਿਆ। (Weather Update Today)

ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ | Weather Update Today

ਮੌਸਮ ਵਿਭਾਗ ਅਨੁਸਾਰ 31 ਜਨਵਰੀ ਤੋਂ 5 ਫਰਵਰੀ ਦਰਮਿਆਨ ਪੰਚਕੂਲਾ, ਪਾਣੀਪਤ, ਸਰਸਾ, ਹਿਸਾਰ, ਯਮੁਨਾਨਗਰ, ਅੰਬਾਲਾ, ਫਤਿਹਾਬਾਦ, ਕਰਨਾਲ, ਕੁਰੂਕਸ਼ੇਤਰ, ਕੈਥਲ ਅਤੇ ਜੀਂਦ ’ਚ ਤੇਜ ਹਵਾਵਾਂ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਸੂਬੇ ਦੇ ਤਾਪਮਾਨ ’ਚ 2 ਡਿਗਰੀ ਸੈਲਸੀਅਸ ਦਾ ਵਾਧਾ ਵੇਖਿਆ ਗਿਆ ਹੈ। ਹਰਿਆਣਾ ’ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। (Weather Update Today)

ਹਿਮਾਚਲ ’ਚ ਬਰਫਬਾਰੀ ਦੀ ਚਿਤਾਵਨੀ | Weather Update Today

ਹਿਮਾਚਲ ਪ੍ਰਦੇਸ਼ ’ਚ ਮੀਂਹ ਦੇ ਨਾਲ ਬਰਫਬਾਰੀ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 31 ਜਨਵਰੀ ਨੂੰ ਚੰਬਾ, ਕੁੱਲੂ, ਲਾਹੌਲ-ਸਪੀਤੀ ਅਤੇ ਕਿਨੌਰ ਜ਼ਿਲ੍ਹਿਆਂ ’ਚ ਵੱਖ-ਵੱਖ ਥਾਵਾਂ ’ਤੇ ਭਾਰੀ ਬਰਫਬਾਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ, ਲਗਾਤਾਰ ਹੋ ਰਹੀ ਡਬਲਯੂਡੀ ਕਾਰਨ ਪਹਾੜੀ ਰਾਜਾਂ ’ਚ ਫਰਵਰੀ ਦੇ ਸ਼ੁਰੂ ’ਚ ਦੋ ਤੋਂ ਤਿੰਨ ਦਿਨ ਬਰਫਬਾਰੀ ਅਤੇ ਮੀਂਹ ਪਵੇਗਾ। (Weather Update Today)