ਕਣਕ ਦੇ ਖਰੀਦ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਪੂਰੀ ਤਰ੍ਹਾਂ ਤਿਆਰ: ਲਾਲ ਚੰਦ ਕਟਾਰੂਚੱਕਟ

Wheat Procurement

ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਨੂੰਨੀ ਕਾਰਵਾਈ

  • ਸਮੇਂ ਸਿਰ ਚੁਕਾਈ ਅਤੇ ਸਿੱਧੀ ਅਦਾਇਗੀ ਯਕੀਨੀ ਬਣਾਈ ਜਾਵੇਗੀ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਸੂਬੇ ਵਿੱਚ ਆਉਂਦੇ ਕਣਕ ਦੇ ਖਰੀਦ (Wheat Procurement) ਸੀਜਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖਰੀਦ ਨਾਲ ਜੁੜੇ ਹਰ ਵਰਗ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਖਰੀਦ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ ਅਤੇ ਕਿਸੇ ਪੱਖੋਂ ਵੀ ਕੋਈ ਕਮੀ ਰਹਿਣ ਨਹੀਂ ਦਿੱਤੀ ਜਾਵੇਗੀ।

ਅੱਜ ਇੱਥੇ ਇਕ ਬਿਆਨ ਵਿੱਚ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ (Wheat Procurement) ਖਰੀਦ ਸੀਜਨ ਦੇ ਸਨਮੁੱਖ ਬਾਰਦਾਨਾ ਪੂਰੀ ਗਿਣਤੀ ਵਿੱਚ ਉਪਲੱਬਧ ਹੈ ਅਤੇ ਢੋਆ-ਢੁਆਈ ਦੇ ਸਾਰੇ ਪ੍ਰਬੰਧ ਸਹੀ ਢੰਗ ਨਾਲ ਮੁਕੰਮਲ ਕਰਨ ਲਈ ਟੈਂਡਰ ਲਗਾਏ ਜਾ ਚੁੱਕੇ ਹਨ ਤਾਂ ਜੋ ਸਮੇਂ ਸਿਰ ਚੁਕਾਈ ਹੋ ਸਕੇ।

ਇੱਕ ਹੋਰ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਅਜਿਹੇ ਅਨਸਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਲਾਲ ਚੰਦ ਕਟਾਰੂਚੱਕ ਨੇ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ, ਜ਼ਿਮੀਂਦਾਰਾਂ ਨੂੰ ਸਿੱਧੀ ਅਦਾਇਗੀ ਸਮੇਂ ਸਿਰ ਕਰਨ ਲਈ ਵਚਨਬੱਧ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ