ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home ਇੱਕ ਨਜ਼ਰ ਉੱਪ ਮੁੱਖ ਮੰਤਰ...

    ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਕੋਰੋਨਾ ਪਾਜ਼ੇਟਿਵ

    ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਕੋਰੋਨਾ ਪਾਜ਼ੇਟਿਵ

    ਹਿਸਾਰ। ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਕਾਰਨ ਉਹ ਇਕਾਂਤਵਾਸ ‘ਚ ਰਹਿਣਗੇ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਆਪਣੇ ਟਵਿੱਟਰ ਹੈਂਡਲ ‘ਤੇ ਵੀਡੀਓ ਪੋਸਟ ਕਰ ਕੇ ਦਿੱਤੀ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਮੇਰੀ ਸਿਹਤ ਠੀਕ ਹੈ। ਬੀਤੇ ਕੁਝ ਦਿਨਾਂ ‘ਚ ਮੇਰੇ ਸੰਪਰਕ ਵਿਚ ਆਏ ਲੋਕ ਆਪਣਾ ਟੈਸਟ ਜ਼ਰੂਰ ਕਰਵਾਉਣ। ਉੱਪ ਮੁੱਖ ਮੰਤਰੀ ਚੌਟਾਲਾ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਟਵੀਟ ਕਰਦੇ ਹੋਏ ਕਿਹਾ ਕਿ ਸਾਰੇ ਸਾਥੀਆਂ ਲਈ ਸੂਚਨਾ-ਮੇਰੀ ਕੋਵਿਡ-19 ਦੀ ਰਿਪੋਰਟ ਪਾਜ਼ੇਟਿਵ ਆਈ ਹੈ।

    Corona India

    ਮੇਰੀ ਸਿਹਤ ਠੀਕ ਹੈ। ਬੇਨਤੀ ਹੈ ਕਿ ਬੀਤੇ ਕੁਝ ਦਿਨਾਂ ਵਿਚ ਮੇਰੇ ਸੰਪਰਕ ਵਿਚ ਆਏ ਲੋਕ ਆਪਣਾ ਧਿਆਨ ਰੱਖਣ ਅਤੇ ਡਾਕਟਰ ਸਲਾਹ ਦੇਣ ਤਾਂ ਟੈਸਟ ਕਰਵਾਉਣ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਟਰਾਂਸਪੋਰਟ ਮੰਤਰੀ, ਊਰਜਾ ਮੰਤਰੀ, ਖੇਤੀਬਾੜੀ ਮੰਤਰੀ ਸਮੇਤ ਦਰਜਨਾਂ ਵਿਧਾਇਕ, ਸੰਸਦ ਮੈਂਬਰ ਵੀ ਪਾਜ਼ੇਟਿਵ ਹੋ ਕੇ ਠੀਕ ਹੋ ਚੁੱਕੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.