Punjab
Paddy Procurement Guidelines Punjab: ਕਿਸਾਨ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ
ਸਰਕਾਰ ਵੱਲੋਂ ਝੋਨੇ ਵਿੱਚ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ
Paddy Procurement Guidelines Punjab: ਫਾਜ਼ਿਲਕਾ, (ਸੱਚ ਕਹੂੰ ਨਿਊਜ਼/ਹਿੰ.ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਇਸ ਵਾਰ 100 ਮੰਡੀਆਂ ਝੋਨੇ ਦੀ ਖਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ। ਹਰ ਕੇਂਦਰ ’ਤੇ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾ ਰਹੀ ਹੈ। ਸੋ ਕਿਸਾਨ ਵੀਰ ਆਪਣੇ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ਤੇ ਉਸ ਉਪਰੰਤ ਹੀ ਮੰਡੀਆਂ ’ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਅੱਗੇ ਕਿਹਾ ਕਿ ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਕੁੱਝ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਨਹੀਂ ਲਿਆਂਦੀ ਜਾਂਦੀ ਜਿਸ ਨਾਲ ਜਿੱਥੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਜ਼ਿਆਦਾ ਦੇਰ ਤੱਕ ਮੰਡੀ ਵਿੱਚ ਬੈਠਣਾ ਪੈਂਦਾ ਹੈ ਉੱਥੇ ਹੀ ਖ਼ਰੀਦ, ਲਿਫਟਿੰਗ ਤੇ ਜਾਮ ਦੀ ਸਮੱਸਿਆ ਆਉਂਦੀ ਹੈ, ਸੋ ਕਿਸਾਨ ਵੀਰ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਕਟਵਾਉਣ।
ਇਹ ਵੀ ਪੜ੍ਹੋ: Central Armed Forces Recruitment: ਕੇਂਦਰੀ ਸੁਰੱਖਿਆ ਬਲਾਂ ਦੀ ਭਰਤੀ ਲਈ ਮੁਫ਼ਤ ਲਿਖਤੀ ਤੇ ਸਰੀਰਕ ਸਿਖਲਾਈ ਕੈਂਪ ਸ਼ੁਰੂ
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡੇਜ਼ੀ ਮਹਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 1,89,279 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹੁਣ ਤੱਕ ਕੁੱਲ 1,87,690 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 34,849 ਮੀਟਿਰਕ ਟਨ, ਮਾਰਕਫੈਡ ਨੇ 25,912 ਮੀਟਿਰਕ ਟਨ, ਪਨਸਪ ਨੇ 23,452 ਮੀਟਿਰਕ ਟਨ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਨੇ 17,360 ਮੀਟਿਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 86,117 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਸ ਤੋਂ ਇਲਾਵਾ ਬੀਤੀ ਸ਼ਾਮ ਤੱਕ ਖਰੀਦ ਕੀਤੇ ਗਏ ਝੋਨੇ ਵਿਚੋਂ 209 ਕਰੋੜ ਤੋਂ ਵਧੇਰੇ ਦੀ ਅਦਾਇਗੀ ਦੇ ਅਡਵਾਇਸ ਵੀ ਜਨਰੇਟ ਕੀਤੇ ਗਏ ਹਨ ਜੋ ਕਿ ਖਰੀਦੀ ਫਸਲ ਦੇ 100 ਫੀਸਦੀ ਬਣਦੇ ਹਨ।
Comments