ਡਿਪਟੀ ਕਮਿਸ਼ਨਰ ਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੌਮਾਂਤਰੀ ਭਾਰਤ-ਪਾਕਿ ਸਾਦਕੀ ਬਾਰਡਰ ‘ਤੇ ਬੀ.ਐੱਸ.ਐੱਫ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

Rakhi Festival 2023
ਡਿਪਟੀ ਕਮਿਸ਼ਨਰ ਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੌਮਾਂਤਰੀ ਭਾਰਤ-ਪਾਕਿ ਸਾਦਕੀ ਬਾਰਡਰ 'ਤੇ ਬੀ.ਐੱਸ.ਐੱਫ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

(ਰਜਨੀਸ਼ ਰਵੀ) ਫਾਜ਼ਿਲਕਾ। ਰੱਖੜੀ ਵਿਸ਼ਵਾਸ ਅਤੇ ਪਿਆਰ ਦਾ ਤਿਉਹਾਰ ਹੈ ਜਿਸ ਵਿੱਚ ਭੈਣਾਂ ਆਪਣੇ ਭਰਾਵਾਂ ਨੂੰ ਉਨ੍ਹਾਂ ਦੀ ਤੰਦਰੁਸਤੀ ਅਤੇ ਲੰਬੀ ਉਮਰ ਲਈ ਰੱਖੜੀ ਬੰਨ੍ਹਦੀਆਂ ਹਨ। ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ‘ਤੇ ਬੀਐੱਸਐੱਫ ਦੇ ਜਵਾਨਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਫਾਜ਼ਿਲਕਾ ਦੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਤੋਂ ਇਲਾਵਾ ਬੀਐਸਐਫ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। (Rakhi Festival 2023)

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਵਾਨਾਂ ਨੂੰ ਰੱਖੜੀ ਬੰਨ੍ਹਦੇ ਹੋਏ ਕਿਹਾ ਕਿ “ਇਹ ਜਵਾਨ ਹਰ ਤਿਉਹਾਰਾਂ ਦੇ ਸਮੇਂ ਹਮੇਸ਼ਾ ਡਿਊਟੀ ‘ਤੇ ਹੁੰਦੇ ਹਨ ਅਤੇ ਆਪਣੇ ਪਰਿਵਾਰਾਂ ਤੋਂ ਦੂਰ ਰਹਿੰਦੇ ਹਨ। ਇਸ ਖਾਸ ਦਿਨ ‘ਤੇ, ਉਹ ਆਪਣੀਆਂ ਭੈਣਾਂ ਦੀ ਮੌਜੂਦਗੀ ਨੂੰ ਮਹਿਸੂਸ ਕਰਦੇ ਹਨ, ਇਸ ਲਈ ਪਿਆਰ, ਸਨੇਹ, ਧੰਨਵਾਦ ਅਤੇ ਏਕਤਾ ਦੇ ਪ੍ਰਗਟਾਵੇ ਵਜੋਂ ਅਸੀਂ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਆਏ ਹਾਂ।

Rakhi Festival 2023

ਇਹ ਵੀ ਪੜ੍ਹੋ : ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਬੰਨ੍ਹ ਕੇ ਰੱਖਦੈ ਰੱਖੜੀ ਦਾ ਤਿਉਹਾਰ

ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕਿਹਾ ਕਿ ਸੀਮਾ ਸੁਰੱਖਿਆ ਬਲ ਨਾ ਸਿਰਫ ਆਪਣੀਆਂ ਭੈਣਾਂ ਬਲਕਿ ਦੇਸ਼ ਦੇ ਹਰ ਨਾਗਰਿਕ ਦੀ ਰੱਖਿਆ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਨੂੰ ਦੇਸ਼ ਦੀ ਰੱਖਿਆ ਕਰਨ ਵਾਲੇ ਜਵਾਨਾਂ ਦੇ ਹੱਥਾਂ ਤੇ ਰੱਖੜੀਆਂ ਬਨ੍ਹਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਜਵਾਨਾਂ ਨੇ ਡਿਪਟੀ ਕਮਿਸ਼ਨਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਇਸ ਉਪਰਾਲੇ ਤੋਂ ਪ੍ਰਭਾਵਿਤ ਹੋ ਕੇ ਕਿਹਾ ਕਿ ਉਹ ਉਨ੍ਹਾਂ ਦੇ ਧੰਨਵਾਦੀ ਹਨ ਅਤੇ ਉਨ੍ਹਾਂ ਨੂੰ ਮਹਿਸੂਸ ਹੋ ਰਿਹਾ ਹੈ ਕਿ ਅੱਜ ਉਨ੍ਹਾਂ ਦੀਆਂ ਭੈਣਾਂ ਉਨ੍ਹਾਂ ਦੇ ਨਾਲ ਹਨ। (Rakhi Festival 2023)