Craft Fair Faridkot : ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕਰਾਫਟ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Craft Fair Faridkot
Craft Fair Faridkot : ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕਰਾਫਟ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

19 ਸਤੰਬਰ ਤੋਂ 29 ਸਤੰਬਰ ਤੱਕ ਚੱਲੇਗਾ ਕਰਾਫਟ ਮੇਲਾ

  • ਬਾਬਾ ਫਰੀਦ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। Craft Fair Faridkot : ਬਾਬਾ ਫਰੀਦ ਆਗਮਨ ਪੂਰਬ ’ਤੇ ਲੱਗਣ ਵਾਲੇ 10 ਰੋਜ਼ਾ ਕਰਾਫਟ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਦੀ ਪ੍ਰਧਾਨਗੀ ਹੇਠ ਨਵੀਂ ਦਾਣਾ ਮੰਡੀ ਵਿਖੇ ਹੋਈ। ਜਿਸ ਵਿਚ ਮੇਲੇ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: Faridkot News: ਫ਼ਰੀਦਕੋਟ ਵਿਖੇ 12 ਲੱਖ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਤਿਆਰ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਫਰੀਦ ਆਗਮਨ ਪੂਰਬ ’ਤੇ ਕਰਾਫ਼ਟ ਮੇਲਾ 19 ਸਤੰਬਰ ਤੋਂ 29 ਸਤੰਬਰ ਤੱਕ ਨਵੀਂ ਦਾਣਾ ਮੰਡੀ ਫਿਰੋਜ਼ਪੁਰ ਰੋਡ ਫ਼ਰੀਦਕੋਟ ਵਿਖੇ ਲੱਗੇਗਾ। ਉਨ੍ਹਾਂ ਦੱਸਿਆ ਕਿ ਇਸ ਕਰਾਫ਼ਟ ਮੇਲੇ ਵਿੱਚ ਲਗਭਗ 170 ਸਟਾਲਾਂ ਲੱਗ ਰਹੀਆਂ ਹਨ। ਇਸ ਕਰਾਫ਼ਟ ਮੇਲੇ ਵਿੱਚ ਵੱਖ-ਵੱਖ ਸੂਬਿਆਂ ਦੇ ਆਰਟੀਸਟ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਪਕਵਾਨਾਂ ਵਾਲੇ ਸਟਾਲ ਵੀ ਮੁੱਖ ਆਕਰਸ਼ਨ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਆਗਮਨ ਪੂਰਬ ਵਿੱਚ ਝੂਲੇ ਅਤੇ ਮੰਨੋਰੰਜਨ ਆਇਟਮਾਂ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੇਲੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਪੁਰਜ਼ੋਰ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਦਾ ਕੰਮ ਵੀ ਮੁਕੰਮਲ ਹੋ ਚੁੱਕਿਆ ਹੈ।

ਡਰੋਨ ਰਾਹੀਂ ਰੱਖੀ ਜਾਵੇਗੀ ਨਜ਼ਰ | Craft Fair Faridkot

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਸਟਾਰ ਨਾਈਟ ਵਿੱਚ ਆਉਣ ਦਾ ਖੁੱਲਾ ਸੱਦਾ ਦਿੱਤਾ ਅਤੇ ਕਿਹਾ ਕਿ ਇਸ ਸਬੰਧੀ ਕੋਈ ਵੀ ਐਂਟਰੀ ਪਾਸ ਨਹੀਂ ਰੱਖੇ ਗਏ ਹਨ। ਐਸ.ਐਸ.ਪੀ ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਸ਼ਹਿਰ ਨੂੰ ਸੁਰੱਖਿਆ ਵਜੋਂ 8 ਸੈਕਟਰਾਂ ਵਿੱਚ ਵੰਡਿਆ ਗਿਆ ਹੈ, ਜਿਸ ਵਿੱਚ 1400 ਤੋਂ ਵੱਧ ਪੁਲਿਸ ਕਰਮੀ ਸੁਰੱਖਿਆ ਲਈ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਸੀ.ਸੀ.ਟੀ.ਵੀ ਕੈਮਰੇ, ਡਰੋਨ ਰਾਹੀਂ ਵੀ ਨਜ਼ਰ ਰੱਖੀ ਜਾਵੇਗੀ।

Craft Fair Faridkot
Craft Fair Faridkot : ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕਰਾਫਟ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਉਨ੍ਹਾਂ ਦੱਸਿਆ ਕਿ ਟ੍ਰੈਫਿਕ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਟ੍ਰੈਫਿਕ ਰੂਟ ਬਣਾਏ ਜਾਣਗੇ ਅਤੇ ਆਮ ਲੋਕਾਂ ਨੂੰ ਮੀਡੀਆ, ਫਲੈਕਸ ਬੋਰਡਾਂ ਰਾਹੀਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸ਼ਹਿਰ ਵਿੱਚ ਨਾਕੇ ਲਗਾਏ ਜਾਣਗੇ ਤਾਂ ਜੋ ਲੋੜ ਪੈਣ ’ਤੇ ਪੁਲਿਸ ਵੱਲੋਂ ਸਥਿਤੀ ਸੰਭਾਲੀ ਜਾ ਸਕੇ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ.ਨਰਭਿੰਦਰ ਸਿੰਘ ਗਰੇਵਾਲ, ਸੈਕਟਰੀ ਰੈਡ ਕਰਾਸ ਮਨਦੀਪ ਮੌਂਗਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।