ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਲੋੜਵੰਦ ਮਹਿਲਾ ਦੀ ਮੱਦਦ ਕੀਤੀ

DC Fazilka

ਮਹਿਲਾ ਨੂੰ ਟਰਾਈਸਾਈਕਲ ਅਤੇ ਰਾਸ਼ਨ ਦਿੱਤਾ

(ਰਜਨੀਸ਼ ਰਵੀ) ਫਾਜ਼ਿਲਕਾ। ਗਰੀਬ ਤੇ ਲੋੜਵੰਦ ਨਾਗਰਿਕਾਂ ਦੀ ਸਹਾਇਤਾ ਕਰਨਾ ਹਰ ਇਕ ਦਾ ਨੈਤਿਕ ਤੇ ਮੁੱਢਲਾ ਫਰਜ ਹੁੰਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚੀ ਇਕ ਲੋੜਵੰਦ ਮਹਿਲਾ ਦੀ ਸਹਾਇਤਾ ਕਰਨ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋੜਵੰਦ ਮਹਿਲਾ ਜੋ ਕਿ ਸ਼ਰੀਰ ਤੋਂ ਅਪਾਹਜ ਸੀ, ਨੂੰ ਟਰਾਈਸਾਈਕਲ ਭੇਂਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਘਰ ਦੇ ਵਿੱਤੀ ਹਾਲਾਤ ਠੀਕ ਨਾ ਹੋਣ ਕਰਕੇ ਲੋੜਵੰਦ ਮਹਿਲਾ ਨੂੰ ਰਾਸ਼ਨ ਵੀ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਭਲਾਈ ਤੇ ਸਹਾਇਤਾ ਲਈ ਜਿਲ੍ਹਾ ਪ੍ਰਸ਼ਾਸਨ ਵੱਚਨਬਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਮੁਤਾਬਕ ਲੋੜਵੰਦਾਂ ਦੀ ਸਹਾਇਤਾ ਕਰਨਾ ਸਾਡੀ ਡਿਊਟੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਦਫਤਰਾਂ ਵਿਖੇ ਆਉਣ ਵਾਲੇ ਹਰੇਕ ਨਾਗਰਿਕ ਦਾ ਮਾਨ—ਸਤਿਕਾਰ ਕੀਤਾ ਜਾਵੇ। ਇਸ ਮੌਕੇ ਐਸ.ਡੀ.ਐਮ. ਅਬੋਹਰ ਸ੍ਰੀ ਆਕਾਸ਼ ਬਾਂਸਲ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ