ਡਿਪਟੀ ਕਮਿਸ਼ਨਰ ਹਿਮਾਂਸੂ ਅਗਰਵਾਲ ਨੇ ਅਹੁਦਾ ਸੰਭਾਲਿਆ

DC Himanshu Aggarwal

ਡਿਪਟੀ ਕਮਿਸ਼ਨਰ ਹਿਮਾਂਸੂ ਅਗਰਵਾਲ ਨੇ ਅਹੁਦਾ ਸੰਭਾਲਿਆ

ਫਾਜਿ਼ਲਕਾ, ( ਰਜਨੀਸ਼) । ਫਾਜਿ਼ਲਕਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ (DC Himanshu Aggarwal ) ਆਈਏਐਸ ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਹਿਮਾਂਸੂ ਅਗਰਵਾਲ 2014 ਬੈਚ ਦੇ ਆਈਏਐਸ ਅਫ਼ਸਰ ਹਨ ਅਤੇ ਇਸ ਤੋਂ ਪਹਿਲਾਂ ਉਹ ਸਾਹਿਬਜ਼਼ਾਦਾ ਅਜੀਤ ਸਿੰਘ ਨਗਰ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਇਸ ਮੌਕੇ ਇੱਥੇ ਪੁੱਜਣ ’ਤੇ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਭੀਜੀਤ ਕਪਲਿਸ਼ ਆਈਏਐਸ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਾਗਰ ਸੇਤੀਆ ਆਈਏਐਸ, ਐਸਪੀ ਅਜੈਰਾਜ ਸਿੰਘ ਅਤੇ ਸ੍ਰੀਮਤੀ ਅਵਨੀਤ ਕੌਰ ਸਿੱਧੂ, ਐਸਡੀਐਮ ਸ. ਰਵਿੰਦਰ ਸਿੰਘ ਅਰੋੜਾ, ਅਮਿਤ ਗੁਪਤਾ, ਸ. ਦੇਵਦਰਸ਼ਦੀਪ ਸਿੰਘ ਅਤੇ ਹੋਰ ਅਧਿਕਾਰੀਆਂ ਅਤੇ ਉਨ੍ਹਾਂ ਦੇ ਦਫ਼ਤਰ ਦੇ ਸਟਾਫ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਪੁਲਿਸ ਦੀ ਟੁਕੜੀ ਵੱਲੋਂ ਦਿੱਤਾ ਗਾਰਡ ਆਫ ਆਨਰ ਦਿੱਤਾ

DC Himanshu

ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।ਇਸ ਮੌਕੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਵੀ ਹਾਜ਼ਰ ਸਨ।
ਇਸ ਮੌਕੇ ਹਿਮਾਂਸੂ ਅਗਰਵਾਲ ਨੇ ਕਿਹਾ ਕਿ ਬਤੌਰ ਡਿਪਟੀ ਕਮਿਸ਼ਨਰ ਉਨ੍ਹਾਂ ਦੀ ਤਰਜੀਹ ਰਹੇਗੀ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਮਿਲੇ ਅਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇਕ ਲੋੜਵੰਦ ਤੱਕ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਜ਼ਿਲ੍ਹੇ ਵਿੱਚ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ