Republic Day:76ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਝੰਡਾ

Republic Day
ਫ਼ਤਹਿਗੜ੍ਹ ਸਾਹਿਬ : 76ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸਲਾਮੀ ਦਿੰਦੇ ਹੋਏ। ਤਸਵੀਰ: ਅਨਿਲ ਲੁਟਾਵਾ

Republic Day: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਨੇ ਆਜ਼ਾਦ ਭਾਰਤ ਦੇ ਸੰਵਿਧਾਨ ਦੀ ਰਚਨਾ ਕਰਕੇ ਅਜਿਹਾ ਮਹਾਨ ਸੰਵਿਧਾਨ ਸਿਰਜਿਆ ਜਿਸ ਵਿੱਚ ਸਾਰੇ ਵਰਗਾਂ ਦੇ ਲੋਕਾਂ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ ਸਨ। ਆਜ਼ਾਦ ਭਾਰਤ ਦਾ ਸੰਵਿਧਾਨ ਦੁਨੀਆਂ ਭਰ ਨੂੰ ਅਨੇਕਤਾ ਵਿੱਚ ਏਕਤਾ ਦਾ ਸੁਨੇਹਾ ਦਿੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪੰਰਤ ਜ਼ਿਲ੍ਹਾ ਵਾਸੀਆਂ ਦੇ ਨਾਮ ਦਿੱਤੇ ਸੰਦੇਸ਼ ਰਾਹੀਂ ਕੀਤਾ। Republic Day

ਉਨ੍ਹਾਂ ਕਿਹਾ ਕਿ 26 ਜਨਵਰੀ ਦਾ ਦਿਨ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ ਜਿਸ ’ਤੇ ਸਾਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ, ਸਿਹਤ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾ ਰਹੀ ਹੈ ਅਤੇ ਸਰਕਾਰ ਵੱਲੋਂ ਬਿਜਲੀ, ਖੇਤੀਬਾੜੀ, ਰੋਜ਼ਗਾਰ ਦੇ ਅਥਾਹ ਮੌਕੇ ਪੈਦਾ ਕਰਨ ਵੱਲ ਵੀ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ।

Republic Day
ਫ਼ਤਹਿਗੜ੍ਹ ਸਾਹਿਬ : 76ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸਲਾਮੀ ਦਿੰਦੇ ਹੋਏ। ਤਸਵੀਰ: ਅਨਿਲ ਲੁਟਾਵਾ

ਇਹ ਵੀ ਪੜ੍ਹੋ: ਨਵੇਂ ਸਕੂਲ ਖੁੱਲ੍ਹਣ ਦੇ ਬਾਵਜ਼ੂਦ ਦਾਖਲਿਆਂ ‘ਚ ਆਈ ਗਿਰਾਵਟ, UDISE ਰਿਪੋਰਟ ’ਚ ਖੁਲ੍ਹਾਸਾ

ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਵੀ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਪਰੇਡ ਦਾ ਨਿਰੀਖਣ ਕੀਤਾ ਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਤੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾਂ ਤੇ ਵੀਲ੍ਹ ਚੇਅਰ ਵੀ ਦਿੱਤੀਆਂ ਗਈਆਂ।

LEAVE A REPLY

Please enter your comment!
Please enter your name here