Independence Day in Fazilka: ਫਾਜ਼ਿਲਕਾ (ਰਜਨੀਸ਼ ਰਵੀ)। 15 ਅਗਸਤ ਨੂੰ ਅਜ਼ਾਦੀ ਦਿਹਾੜੇ ਦੇ ਮੱਦੇਨਜਰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਮੂਹ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਾਉਣ ਵਾਲਿਆਂ ਨੂੰ ਸਮਰਪਿਤ ਮਨਾਇਆ ਜਾਂਦਾ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਨੂੰ ਪੂਰੇ ਜ਼ੋਸ਼ ਅਤੇ ਉਤਸ਼ਾਹ ਨਾਲ ਮਨਾਉਣ ਵਿਚ ਆਪਣੀ ਸੌ ਫੀਸਦੀ ਭਾਗੀਦਾਰੀ ਬਣਾਉਣ ਦੀ ਹਦਾਇਤ ਕੀਤੀ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਵਿਚ ਕੋਈ ਕਸਰ ਨਾ ਛੱਡੀ ਜਾਵੇ, ਇਸ ਵਿਚ ਹਰ ਤਰ੍ਹਾਂ ਨਾਲ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ, ਚੌਂਕਾਂ ਤੇ ਸਮਾਗਮ ਵਾਲੀ ਥਾਂ ਦੀ ਸਾਫ-ਸਫਾਈ ਤੋਂ ਲੈ ਕੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਅਗਾਉ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦਿਲਖਿਚਵੀ ਹੋਣੀ ਚਾਹੀਦੀ ਹੈ। ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਟੁਕੜੀਆਂ ਵੱਲੋਂ ਕੱਢੀ ਜਾਣ ਵਾਲੀ ਪਰੇਡ ਵਿੱਚ ਤਾਲਮੇਲ ਅਤੇ ਤਿਆਰੀ ਵਧੀਆ ਹੋਣੀ ਚਾਹੀਦੀ ਹੈ। Independence Day in Fazilka
ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸਮਾਗਮ ਦੌਰਾਨ ਲੋੜ ਅਨੁਸਾਰ ਮੈਡੀਕਲ ਟੀਮਾਂ ਦੀ ਤਾਇਨਾਤੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਬਿਜਲੀ ਵਿਭਾਗ, ਵਾਟਰ ਸਪਲਾਈ, ਮੰਡੀ ਬੋਰਡ, ਨਗਰ ਕੌਂਸਲ, ਮਾਕਰੀਟ ਕਮੇਟੀ, ਫੂਡ ਸਪਲਾਈ ਵਿਭਾਗ, ਬਾਗਬਾਨੀ, ਖੇਡ ਵਿਭਾਗ ਨੂੰ ਲੋੜੀਂਦੇ ਪ੍ਰਬੰਧਾਂ ਨੂੰ ਅਗਾਉ ਤੌਰ ’ਤੇ ਯਕੀਨੀ ਬਣਾ ਲਿਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ, ਐਸ.ਡੀ.ਐਮ. ਵੀਰਪਾਲ ਕੌਰ, ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੀਰੂ ਗਰਗ ਤੋਂ ਇਲਾਵਾ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਪਹਿਲੀ ਰਿਹਰਸਲ ਡੀਸੀ ਡੀਏਵੀ ਸਕੂਲ ਫਾਜ਼ਿਲਕਾ ਦੇ ਵਿਹੜੇ ਵਿੱਚ
15 ਅਗਸਤ ਨੂੰ ਹੋਣ ਵਾਲਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਰਵਾਇਤੀ ਸ਼ਾਨੋ-ਸ਼ੌਕਤ ‘ਤੇ ਉਤਸ਼ਾਹ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਐੱਸ.ਡੀ.ਐੱਮ ਮੈਡਮ ਵੀਰਪਾਲ ਕੌਰ ਦੀ ਅਗਵਾਈ ਹੇਠ ਪਹਿਲੀ ਰਿਹਰਸਲ ਸਟੇਡੀਅਮ ਡੀ.ਸੀ.ਡੀਏਵੀ ਸਕੂਲ ਫਾਜਿਲਕਾ ਦੇ ਵਿਹੜੇ ਵਿੱਚ ਹੋਈ।
ਰਿਹਰਸਲ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਜਿਵੇਂ ਕੋਰਿਓਗ੍ਰਾਫੀ, ਗਿੱਧਾ, ਭੰਗੜਾ, ਗੱਤਕਾ ਆਦਿ ਪੇਸ਼ ਕੀਤੇ ਗਏ। ਰਿਹਰਸਲ ਤੋਂ ਬਾਅਦ ਐੱਸ.ਡੀ.ਐੱਮ ਵੀਰਵਾਲ ਕੌਰ ਵੱਲੋਂ ਅਧਿਕਾਰੀਆਂ ਤੇ ਸਕੂਲਾਂ ਦੇ ਟੀਚਰਾਂ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਪੇਸ਼ਕਾਰੀ ਵਿੱਚ ਪਾਈ ਗਈ ਖਾਮੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਉਸ ਨੂੰ ਦੁਰੱਸਤ ਕਰਨ ਬਾਰੇ ਕਿਹਾ।
ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚੋਂ ਨਗਰ ਕੌਂਸਲ, ਸਿੱਖਿਆ ਵਿਭਾਗ, ਸਿਹਤ ਵਿਭਾਗ, ਪੀ.ਡਬਲਯੂ.ਡੀ. ਵਿਭਾਗ, ਪੁਲਿਸ ਵਿਭਾਗ, ਜੰਗਲਾਤ ਵਿਭਾਗ, ਬਾਗ਼ਬਾਨੀ ਵਿਭਾਗ, ਡੇਅਰੀ ਵਿਭਾਗ, ਖੇਡ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਡੀਡੀਪੀਓ, ਯੁਵਕ ਸੇਵਾਵਾਂ ਵਿਭਾਗ ਅਤੇ ਖ਼ੁਰਾਕ ਸਪਲਾਈ ਵਿਭਾਗ ਆਦਿ ਸ਼ਾਮਲ ਸਨ, ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਜੇ ਕੁਮਾਰ, ਡੀ.ਸੀ. ਡੀਏਵੀ ਪ੍ਰਿੰਸੀਪਲ ਸ੍ਰੀਮਤੀ ਮਨੀ ਸ਼ਰਮਾ, ਸਿਖਿਆ ਵਿਭਾਗ ਤੋਂ ਜ਼ਿਲ੍ਹਾ ਨੋਡਲ ਅਫਸਰ ਸ੍ਰੀ ਵਿਜੈਪਾਲ, ਸ੍ਰੀ ਗੁਰਛਿੰਦਰ ਪਾਲ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਅਤੇ ਸੁਰਿੰਦਰ ਕੰਬੋਜ ਸਟੇਜ ਸੰਚਾਲਕ ਤੋਂ ਇਲਾਵਾ ਸਿੱਖਿਆ ਵਿਭਾਗ ਤੋਂ ਸਤਿੰਦਰ ਬੱਤਰਾ ਸਮੇਤ ਸਕੂਲ ਦਾ ਸਟਾਫ ਤੇ ਸਕੂਲੀ ਬੱਚੇ ਆਦਿ ਵੀ ਹਾਜ਼ਰ ਸਨ।