ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ੁੱਧ ਵਾਤਾਵਰਣ ਤੇ ਉਪਜਾਊ ਜ਼ਮੀਨ ਛੱਡ ਕੇ ਜਾਣਾ, ਸਾਡਾ ਫ਼ਰਜ਼ : ਡਿਪਟੀ ਕਮਿਸ਼ਨਰ
- ਕਿਹਾ, ਕੌਮੀ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਈ ਜਾਵੇ
Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਫ਼ਸਲਾਂ ਦੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਨੁਕਸਾਨਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਅੱਜ ਪਿੰਡ ਚੱਠਾ ਨਨਹੇੜਾ, ਖਡਿਆਲ ਤੇ ਸੁਨਾਮ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ੁੱਧ ਵਾਤਾਵਰਣ ਤੇ ਉਪਜਾਊ ਜ਼ਮੀਨ ਛੱਡ ਕੇ ਜਾਣਾ, ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ।
ਇਹ ਖਬਰ ਵੀ ਪੜ੍ਹੋ : Abhishek Sharma: ਟੀ20 ਰੈਂਕਿੰਗ ’ਚ ਅਭਿਸ਼ੇਕ ਸ਼ਰਮਾ ਦਾ ਵਿਸ਼ਵ ਰਿਕਾਰਡ
ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪਿਛਲੇ ਸਾਲ ਇਨ੍ਹਾਂ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵੱਧ ਦਰਜ ਕੀਤੀਆਂ ਗਈਆਂ ਸਨ, ਇਸ ਲਈ ਇੱਥੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਜ਼ਹਿਰੀਲਾ ਬਣਦਾ ਹੈ, ਉੱਥੇ ਜ਼ਮੀਨ ਦੇ ਖ਼ੁਰਾਕੀ ਤੱਤ ਵੀ ਸੜ੍ਹ ਜਾਂਦੇ ਹਨ, ਜਿਸ ਨਾਲ ਉਪਜਾਊ ਸ਼ਕਤੀ ਘੱਟਦੀ ਹੈ ਤੇ ਮਨੁੱਖੀ ਸਿਹਤ ’ਤੇ ਵੀ ਬੁਰੇ ਪ੍ਰਭਾਵ ਪੈਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਦੇ ਮਾਲ ਰਿਕਾਰਡ ’ਚ ਲਾਲ ਐਂਟਰੀ ਕੀਤੀ ਜਾਵੇਗੀ ਤੇ ਵਾਤਾਵਰਣ ਜੁਰਮਾਨਾ ਵੀ ਲਾਇਆ ਜਾਵੇਗਾ। Sunam News
ਸੈਟੇਲਾਈਟ ਮਾਨੀਟਰਿੰਗ ਤੇ ਖੇਤਾਂ ’ਚ ਟੀਮਾਂ ਦੀ ਗਸ਼ਤ ਰਾਹੀਂ ਹਾਲਾਤਾਂ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕੌਮੀ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਜ਼ੋਰ ਦੇ ਕੇ ਕਿਹਾ ਕਿ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਾਈ ਜਾਵੇ। ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਈ ਜਾ ਰਹੀ ਹੈ ਤਾਂ ਜੋ ਉਹ ਬਿਨ੍ਹਾਂ ਅੱਗ ਲਾਏ ਪਰਾਲੀ ਨੂੰ ਸੰਭਾਲ ਸਕਣ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਸਾਡੇ ਧਾਰਮਿਕ ਗ੍ਰੰਥਾਂ ਦੀ ਸਿੱਖਿਆ ਮੁਤਾਬਕ ਧਰਤੀ। Sunam News
ਪਾਣੀ ਤੇ ਹਵਾ ਦੀ ਸੰਭਾਲ ਲਈ ਪਰਾਲੀ ਨੂੰ ਨਾ ਸਾੜਿਆ ਜਾਵੇ। ਮੁੱਖ ਖੇਤੀਬਾੜੀ ਅਫਸਰ ਡਾ. ਧਰਮਿੰਦਰ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਸਮਝਾਇਆ ਕਿ ਪਰਾਲੀ ਨੂੰ ਅੱਗ ਲਗਾਉਣਾ ਆਪਣੇ ਪੈਸੇ ਨੂੰ ਅੱਗ ਲਗਾਉਣ ਦੇ ਬਰਾਬਰ ਹੈ, ਕਿਉਂਕਿ ਜਦੋਂ ਇਸ ਨੂੰ ਮਿੱਟੀ ਵਿੱਚ ਮਿਲਾਇਆ ਜਾਂਦਾ ਹੈ ਤਾਂ ਖੇਤ ਦੀ ਜ਼ਰੂਰਤ ਮੁਤਾਬਕ ਖਾਦ ਦੀ ਮੰਗ ਘਟਦੀ ਹੈ ਤੇ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ। ਇਸ ਨਾਲ ਖਰਚੇ ’ਚ ਕਮੀ ਆਉਂਦੀ ਹੈ ਤੇ ਫਸਲ ਦੀ ਪੈਦਾਵਾਰ ’ਚ ਵਾਧਾ ਹੁੰਦਾ ਹੈ।
ਇਸ ਮੌਕੇ ਕਿਸਾਨਾਂ ਨੇ ਭਰੋਸਾ ਦਵਾਇਆ ਕਿ ਉਹ ਪਰਾਲੀ ਨੂੰ ਨਾ ਸਾੜ ਕੇ ਸਰਕਾਰ ਵੱਲੋਂ ਦਿੱਤੀ ਗਈ ਮਸ਼ੀਨਰੀ ਦਾ ਸਹੀ ਇਸਤੇਮਾਲ ਕਰਨਗੇ ਤੇ ਵਾਤਾਵਰਣ-ਦੋਸਤ ਪ੍ਰਬੰਧ ਅਪਣਾਉਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐੱਸ ਡੀ ਐੱਮ ਸੁਨਾਮ ਪ੍ਰਮੋਦ ਸਿੰਗਲਾ, ਡੀਐਸਪੀ ਦਿੜ੍ਹਬਾ ਡਾਕਟਰ ਰੁਪਿੰਦਰ ਕੌਰ ਬਾਜਵਾ, ਡੀਐਸਪੀ ਸੁਨਾਮ ਹਰਵਿੰਦਰ ਸਿੰਘ, ਰੋਹਿਤ ਸਿੰਗਲਾ ਵਾਤਾਵਰਨ ਇੰਜੀਨੀਅਰ, ਪੀਪੀਸੀਬੀ, ਵੱਡੀ ਗਿਣਤੀ ’ਚ ਕਿਸਾਨ ਸਮੇਤ ਸਮੂਹ ਗਰਾਮ ਪੰਚਾਇਤ ਮੌਜ਼ੂਦ ਸੀ।