ਆਧਾਰ ਕਾਰਡ ਬਣਾਉਣ ਤੇ ਜਾਣਕਾਰੀ ਅਪਡੇਟ ਕਰਨ ਸਬੰਧੀ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ
(ਸੱਚ ਕਹੂੰ ਨਿਊਜ) ਪਟਿਆਲਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (DC Sakshi Sahni) ਨੇ ਜ਼ਿਲ੍ਹੇ ਵਿਚ ਆਧਾਰ ਕਾਰਡ ਬਣਾਉਣ ਅਤੇ ਆਧਾਰ ਵਿਚ ਜਾਣਕਾਰੀ ਅਪਗਰੇਡ ਕਰਨ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਉਹ ਅੱਜ ਜ਼ਿਲ੍ਹਾ ਪੱਧਰੀ ਆਧਾਰ ਮੋਨਿਟਰਿੰਗ ਕਮੇਟੀ ਦੀ ਆਨ ਲਾਈਨ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਇਸ ਮੌਕੇ ਡਾਇਰੈਕਟਰ, ਯੂ.ਆਈ.ਡੀ.ਏ.ਆਈ. ਸੰਜੀਵ ਮਹਾਜਨ, ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਡਾ. ਇਸ਼ਮਤ ਵਿਜੈ ਸਿੰਘ, ਐਸ.ਪੀ. (ਐਚ) ਹਰਵੰਤ ਕੌਰ, ਸਿਵਲ ਸਰਜਨ ਦਲਬੀਰ ਕੌਰ, ਸਹਾਇਕ ਕੰਟਰੋਲਰ ਰਾਕੇਸ਼ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਤੇ ਅਮਰਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੁਮਾਰ, ਡੀ.ਟੀ.ਸੀ. ਅਮਰਿੰਦਰ ਸਿੰਘ, ਲੀਡ ਬੈਂਕ ਮੈਨੇਜਰ ਦਵਿੰਦਰ ਕੁਮਾਰ, ਡਿਪਟੀ ਪੋਸਟ ਮਾਸਟਰ ਰਸ਼ਮੀ, ਡੀ.ਐਮ. ਸੇਵਾ ਕੇਂਦਰ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੂੰ ਜਿਨ੍ਹਾਂ ਖੇਤਰਾਂ ਵਿੱਚ ਆਧਾਰ ਐਨਰੋਲਮੈਂਟ ਅਤੇ ਅਪਡੇਸ਼ਨ ਕੇਂਦਰਾਂ ਹੋਰ ਬਣਾਉਣ ਦੀ ਜ਼ਰੂਰਤ ਹੈ ਸਬੰਧੀ ਤਜਵੀਜ਼ ਤਿਆਰ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹੇ ਵਿੱਚ ਆਧਾਰ ਕਾਰਡ, ਜਨਮ ਰਜਿਸਟਰੇਸ਼ਨ ਨੂੰ ਲਾਗੂ ਕਰਨ ਲਈ ਹੋਰ ਸੰਜੀਦਗੀ ਨਾਲ ਕੰਮ ਕਰਨ ਲਈ ਹਦਾਇਤ ਕਰਦਿਆਂ ਕਿਹਾ ਕਿ ਆਧਾਰ ਕਾਰਡ ਵਿਚ ਮੋਬਾਇਲ ਨੰਬਰ ਦੀ ਅਪਡੇਸ਼ਨ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਸਾਕਸ਼ੀ ਸਾਹਨੀ (DC Sakshi Sahni) ਨੇ ਆਧਾਰ ਕਾਰਡ ਦੇ ਮਾਮਲਿਆਂ ਵਿੱਚ ਧੋਖਾਧੜੀ ਦੇ ਮਾਮਲਿਆਂ ਨੂੰ ਠੱਲ ਪਾਉਣ ਲਈ ਮੋਬਾਈਲ ਵਿੱਚ ਐੱਮ.ਆਧਾਰ ਐਪ ਡਾਊਨਲੋਡ ਕਰਨ ਅਤੇ ਬੈਂਕ ਅਕਾਊਂਟ ਨਾਲ ਸਬੰਧਤ ਧੋਖਾਧੜੀ ਦੇ ਮਾਮਲਿਆਂ ਨੂੰ ਘੱਟ ਕਰਨ ਲਈ ਖਪਤਕਾਰ ਨੂੰ ਆਧਾਰ ਪੋਰਟਲ ’ਤੇ ਜਾ ਕੇ ਚੈੱਕ ਕਰਨ ਸਬੰਧੀ ਜਾਗਰੂਕ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਲਏ ਗਏ ਫੈਸਲਿਆਂ ਦੀ ਪਾਲਣਾ ਕਰਦੇ ਹੋਏ ਕੰਮਾਂ ਦੀ ਐਕਸ਼ਨ ਟੇਕਨ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮਾਂ ਕਰਵਾਉਣ ਯਕੀਨੀ ਬਣਾਈ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ