ਡਿਪਟੀ ਕਮਿਸ਼ਨਰ ਵੱਲੋਂ ਮੋਮੀਆ ਡਰੇਨ ’ਤੇ ਘੱਗਰ ਦਰਿਆ ਦਾ ਦੌਰਾ

gager, Ghaggar River

ਡਰੇਨੇਜ ਵਿਭਾਗ ਨੂੰ ਹੜ੍ਹਾਂ ਦੀ ਸਥਿਤੀ ਨਾ ਨਜਿੱਠਣ ਲਈ ਠੋਸ ਰਣਨੀਤੀ ਤਿਆਰ ਕਰਨ ਦੀ ਕੀਤੀ ਹਦਾਇਤ (Ghaggar River)

  •  ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਸਾਕਸ਼ੀ ਸਾਹਨੀ

(ਮਨੋਜ ਕੁਮਾਰ) ਬਾਦਸ਼ਾਹਪੁਰ /ਘੱਗਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਮੋਮੀਆ ਡਰੇਨ ਤੇ ਘੱਗਰ ਦਰਿਆ (Ghaggar River) ਦਾ ਦੌਰਾ ਕਰਕੇ ਪਿਛਲੇ ਦੋ ਦਿਨਾਂ ਦੌਰਾਨ ਹੋਈ ਬਰਸਾਤ ਕਾਰਨ ਪਾਣੀ ਦੇ ਵਧੇ ਹੋਏ ਪੱਧਰ ਦਾ ਜਾਇਜ਼ਾ ਲਿਆ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਪਾਣੀ ਨਾਲ ਹੋਣ ਵਾਲੇ ਨੁਕਸਾਨ ਦੇ ਸਥਾਈ ਹੱਲ ਲਈ ਠੋਸ ਰਣਨੀਤੀ ਤਿਆਰ ਕੀਤੀ ਜਾਵੇ ਤਾਂ ਜੋ ਹਰੇਕ ਸਾਲ ਬਰਸਾਤਾਂ ਦੇ ਮੌਸਮ ਦੌਰਾਨ ਹੁੰਦੇ ਨੁਕਸਾਨ ਨੂੰ ਰੋਕਿਆ ਜਾ ਸਕੇ। ਇਸ ਮੌਕੇ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ ਅਤੇ ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ ਵੀ ਮੌਜੂਦ ਸਨ।

ਸਾਕਸ਼ੀ ਸਾਹਨੀ ਨੇ ਪਿੰਡ ਦੁਗਾਲ ਝੰਬੋਵਾਲੀ ਚੋਅ ਅਤੇ ਘੱਗਰ ਦਰਿਆ (Ghaggar River) ਗੇਜ ਸਟੇਸ਼ਨ ਖਨੌਰੀ ਦਾ ਦੌਰਾ ਵੀ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਡਰੇਨੇਜ਼ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ ਨੂੰ ਨਿਰਦੇਸ਼ ਦਿੱਤੇ ਕਿ ਘੱਗਰ ਦਰਿਆ ਦੇ ਵਹਾਅ ਅਤੇ ਪਾਣੀ ਦੇ ਪੱਧਰ ‘ਤੇ 24 ਘੰਟੇ ਨਿਗਰਾਨੀ ਰੱਖੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਖ਼ਤਰੇ ਦੀ ਸਥਿਤੀ ‘ਤੇ ਕਾਬੂ ਪਾਉਣ ਲਈ ਹਰ ਤਰ੍ਹਾਂ ਦੀ ਪੂਰੀ ਤਿਆਰੀ ਕਰਕੇ ਰੱਖੀ ਜਾਵੇ।

ਬਾਦਸ਼ਾਹਪੁਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਮੋਮੀਆ ਡਰੇਨ ਤੇ ਘੱਗਰ ਦਰਿਆ ਦਾ ਦੌਰਾ ਕਰਦੇ ਹੋਏ। ਉਨ੍ਹਾਂ ਦੇ ਨਾਲ ਕਾਰਜਕਾਰੀ ਇੰਜੀਨੀਅਰ ਰਮਨ ਬੈਂਸ ਵੀ ਮੌਜੂਦ ਸਨ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਹੜ੍ਹ ਸੰਭਾਵਤ ਪਿੰਡਾਂ ‘ਚ ਠੀਕਰੀ ਪਹਿਰੇ ਵੀ ਲਗਾਏ ਜਾ ਰਹੇ ਹਨ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ‘ਤੇ ਨਜ਼ਰ ਰੱਖੀ ਜਾ ਸਕੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਸਾਰੇ ਹੜ੍ਹ ਕੰਟਰੋਲ ਰੂਮ ਕਾਰਜਸ਼ੀਲ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here