Fazilka News: ਡਿਪਟੀ ਕਮਿਸ਼ਨਰ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

Fazilka News

ਸਫਾਈ ਵਿਵਸਥਾ ਦਰੁਸਤ ਕਰਨ ਦੀ ਕੀਤੀ ਹਦਾਇਤ | Fazilka News

ਫਾਜ਼ਿਲਕਾ (ਰਜਨੀਸ਼ ਰਵੀ) ਸਥਾਨਕ ਘੰਟਾ ਘਰ ਚੌਕ ਸਮੇਤ ਵੱਖ ਵੱਖ ਬਜਾਰਾਂ ਦਾ ਦੌਰਾ ਕਰਕੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਇੱਥੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸ਼ਹਿਰ ਵਿਚ ਸਫਾਈ ਵਿਵਸਥਾ ਦਰੁਸਤ ਰੱਖੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਹਿੱਸਿਆ ਵਿਚ ਨਿਯਮਤ ਤੌਰ ਤੇ ਸਫਾਈ ਕੀਤੀ ਜਾਵੇ। (Fazilka News)

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਵੀ ਕੰਮ ਵਿਚ ਕੁਤਾਹੀ ਕੀਤੀ ਤਾਂ ਵਿਭਾਗੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੁੰ ਵੀ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਤ ਥਾਂਵਾਂ ਤੇ ਹੀ ਸੁੱਟਣ ਅਤੇ ਗਿੱਲਾ ਤੇ ਸੁੱਕਾ ਕੂੜਾ ਅਲਗ ਅਲਗ ਕਰਕੇ ਦੇਣ। (Fazilka News)

Also Read : ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਆਈ ਖੁਸ਼ਖਬਰੀ! ਹੁਣੇ ਵੇਖੋ

LEAVE A REPLY

Please enter your comment!
Please enter your name here