Crime News | ਗ੍ਰਿਫ਼ਤਾਰ ਮੁਲਜ਼ਮ ਮਹਿਫੂਜ ਖਾਨ ਡੇਰਾ ਬੱਸੀ ਦੇ ਆਈਲੈਟਸ ਸੈਂਟਰ ਵਿਖੇ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ : ਡੀਜੀਪੀ ਗੌਰਵ ਯਾਦਵ
Crime News: (ਅਸ਼ਵਨੀ ਚਾਵਲਾ) ਚੰਡੀਗੜ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਡੇਰਾਬੱਸੀ ਦੇ ਆਈਲੈਸਟ/ਇਮੀਗ੍ਰੇਸ਼ਨ ਸੈਂਟਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਹਿਫੂਜ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ, ਜੋ ਡੇਰਾਬੱਸੀ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ: Ludhiana News: ਰਾਜ ਪੱਧਰੀ ਸਮਾਗਮ ’ਚ ਚਾਰ ਜ਼ਿਲ੍ਹਿਆਂ ਦੇ ਡੀਸੀ ਸਨਮਾਨਿਤ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਤੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਇੱਕ ਹੋਰ ਮੈਂਬਰ ਮਨਜੀਤ ਉਰਫ਼ ਗੁਰੀ, ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਡੇਰਾਬੱਸੀ ਵਿੱਚ ਆਈਲੈਟਸ/ਇਮੀਗ੍ਰੇਸ਼ਨ ਸੈਂਟਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਸਟਰਮਾਈਂਡ ਸਨ। Crime News
ਮਿਲੀ ਜਾਣਕਾਰੀ ਅਨੁਸਾਰ 19 ਸਤੰਬਰ, 2024 ਨੂੰ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਡੇਰਾਬੱਸੀ ਵਿੱਚ ਆਈਲੈਟਸ /ਇਮੀਗ੍ਰੇਸ਼ਨ ਸੈਂਟਰ ਦੇ ਬਾਹਰ ਮਾਲਕ ਤੋਂ ਫਿਰੌਤੀ ਮੰਗਣ ਦੇ ਸਬੰਧ ਵਿੱਚ ਗੋਲੀਆਂ ਚਲਾਈਆਂ ਸਨ। ਡੀਜੀਪੀ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਹੋਰ ਸਾਰੇ ਮੁਲਜ਼ਮਾਂ ਜਿਨਾਂ ਵਿੱਚ ਜਗਦੀਪ ਜੱਗਾ, ਮੋਹਿਤ ਕੁਮਾਰ ਉਰਫ਼ ਬੰਟੀ, ਅਨਮੋਲ, ਗੁਰਕੀਰਤ ਸਿੰਘ ਬੇਦੀ, ਨਿਸ਼ਾਂਤ ਕੁਮਾਰ ਉਰਫ਼ ਨਿੱਕੂ ਰਾਣਾ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਮਹਿਫੂਜ ਉਰਫ਼ ਵਿਸ਼ਾਲ ਖਾਨ ਫਰਾਰ ਸੀ।