(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 142 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਸੇਵਾਦਾਰ ਵੱਧ ਚੜ੍ਹ ਕੇ ਲੋਕ ਭਲਾਈ ਦੇ ਕੰਮ ਕਰਦੇ ਆ ਰਹੇ ਹਨ ਇਸ ਲੜੀ ਤਹਿਤ ਦੀਵਾਲੀ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਆਨਲਾਈਨ ਗੁਰੂਕੁਲ ਰਾਹੀਂ ਸਾਧ-ਸੰਗਤ ਨੂੰ ਸੰਦੇਸ਼ ਦਿੱਤਾ ਸੀ ਕਿ ਦਿਵਾਲੀ ਦੇ ਸ਼ੁੱਭ ਮੌਕੇ ਲੋੜਵੰਦ ਬੱਚਿਆਂ ਨੂੰ ਕੱਪੜੇ, ਲੋੜਵੰਦ ਪਰਿਵਾਰਾਂ ਨੂੰ ਖੁਸ਼ੀ ’ਚ ਮਠਿਆਈਆਂ ਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਵੰਡ ਕੇ ਦੀਵਾਲੀ ਮਨਾਈ ਜਾਵੇੇ। (Distributed Sweets, Clothes)
ਇਹ ਵੀ ਪੜ੍ਹੋ : ਡੇਰਾ ਸ਼ਰਧਾਲੂ ਨੇ ਸਿਲੰਡਰ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ
ਪੂਜਨੀਕ ਗੁਰੂ ਜੀ ਦੇ ਬਚਨਾਂ ’ਤੇ ਚੱਲਦਿਆਂ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਜ਼ਿੰਮੇਵਾਰਾਂ ਅਤੇ ਸਾਧ-ਸੰਗਤ ਨੇ 100 ਦੇ ਕਰੀਬ ਲੋੜਵੰਦ ਬੱਚਿਆਂ ਨੂੰ ਕੱਪੜੇ ਤੇ ਲੋੜਵੰਦ ਪਰਿਵਾਰਾਂ ਨੂੰ ਮਠਿਆਈਆਂ ਵੰਡੀਆਂ ਗਈਆਂ। ਇਸ ਤੋਂ ਇਲਵਾ 7 ਲੋੜਵੰਦ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਦਿੱਤਾ ਗਿਆ।
ਇਸ ਮੌਕੇ ਬਲਾਕ ਭੰਗੀਦਾਸ ਮਾਸਟਰ ਹਰਦੀਪ ਸਿੰਘ ਇੰਸਾਂ ਅਤੇ ਬਲਾਕ ਜ਼ਿੰਮੇਵਾਰ ਬਲਵਿੰਦਰ ਸਿੰਘ ਇੰਸਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਜਨੀਕ ਗੁਰੂ ਜੀ ਵੱਲੋਂ ਫਰਮਾਏ ਬਚਨਾਂ ਅਨੁਸਾਰ ਬਲਾਕ ਦੀ ਸਾਧ ਸੰਗਤ ਨੇ ਲੋੜਵੰਦ ਬੱਚਿਆਂ ਨੂੰ ਕੱਪੜੇ, ਲੋੜਵੰਦ ਪਰਿਵਾਰਾਂ ਨੂੰ ਮਠਿਆਈਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਵੰਡ ਕੇ ਦੀਵਾਲੀ ਮਨਾ ਕੇ ਖੁਸ਼ੀਆਂ ’ਚ ਵਾਧਾ ਕੀਤਾ। ਇਸ ਮੌਕੇ ਬਲਾਕ 15 ਮੈਂਬਰ ਪਰਮਜੀਤ ਸਿੰਘ ਇੰਸਾਂ, ਗੁਰਪ੍ਰੀਤ ਸਿੰਘ ਇੰਸਾਂ ਜ਼ਿੰਮੇਵਾਰ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ, ਸੁਜਾਨ ਭੈਣ ਪਿੰਕੀ ਇੰਸਾਂ, ਸੁਨੀਤਾ ਇੰਸਾਂ, ਜੋਨ ਭੰਗੀਦਾਸ ਭੁਪਿੰਦਰ ਮੋਂਗਾ ਇੰਸਾਂ, ਸੰਜੀਵ ਇੰਸਾਂ, ਜਗਤਾਰ ਸਿੰਘ ਭੰਗੀਦਾਸ ਬਰਕੰਦੀ ਤੋਂ ਇਲਾਵਾ ਸਾਧ-ਸੰਗਤ ਹਾਜ਼ਰ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ