Blood Donation: ਐਮਰਜੈਂਸੀ ਦੌਰਾਨ ਮਰੀਜ਼ ਲਈ ਡੇਰਾ ਸ਼ਰਧਾਲੂ ਨੇ ਕੀਤਾ ਖੂਨਦਾਨ

Blood Donation
ਮਲੋਟ : ਮਲੋਟ ਦੇ ਬਲੱਡ ਬੈਂਕ ਵਿੱਚ ਖੂਨਦਾਨ ਕਰਦਾ ਹੋਇਆ ਸੇਵਾਦਾਰ ਰਿੰਕੂ ਛਾਬੜਾ ਇੰਸਾਂ। ਐਮਰਜੈਂਸੀ ਦੌਰਾਨ ਮਰੀਜ਼ ਲਈ ਡੇਰਾ ਸ਼ਰਧਾਲੂ ਨੇ ਕੀਤਾ ਖੂਨਦਾਨ

(ਮਨੋਜ) ਮਲੋਟ। ਪੂਜਨੀਕ ਗੁਰੂ ਸੰਤ ਡਾ.ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ’ਤੇ ਅਮਲ ਕਰਦੇ ਹੋਏ ਮਲੋਟ ਦੇ ਇੱਕ ਡੇਰਾ ਸ਼ਰਧਾਲੂ ਨੇ ਐਮਰਜੈਂਸੀ ਦੌਰਾਨ ਇੱਕ ਮਰੀਜ਼ ਨੂੰ ਖੂਨ ਦੀ ਲੋੜ ਪੈਣ ’ਤੇ ਆਪਣਾ ਇੱਕ ਯੂਨਿਟ ਖੂਨਦਾਨ ਕਰਕੇ ਅਸਲੀ ਮਾਨਵਤਾ ਦਾ ਫਰਜ਼ ਨਿਭਾਇਆ।

ਇਹ ਵੀ ਪੜ੍ਹੋ: Diwali 2024: ਹੁਣ ਥਾਂ-ਥਾਂ ਨਹੀਂ ਵਿਕਣਗੇ ਪਟਾਕੇ, ਪ੍ਰਸ਼ਾਸਨ ਨੇ ਲਿਆ ਫ਼ੈਸਲਾ, ਦੇਖੋ ਪੂਰੀ ਡਿਟੇਲ

ਜਾਣਕਾਰੀ ਦਿੰਦਿਆਂ ਖੂਨਦਾਨ ਸੰਮਤੀ ਦੇ ਸੇਵਾਦਾਰ ਰਿੰਕੂ ਛਾਬੜਾ ਇੰਸਾਂ ਨੇ ਦੱਸਿਆ ਕਿ ਜਦੋਂ ਗਿੱਦੜਬਾਹਾ ਦੇ ਇੱਕ ਵਿਅਕਤੀ ਨੂੰ ਐਮਰਜੈਂਸੀ ਦੌਰਾਨ ਖੂਨ ਦੀ ਲੋੜ ਪਈ ਤਾਂ ਉਸਨੇ ਸਰਕਾਰੀ ਹਸਪਤਾਲ ਮਲੋਟ ਸਥਿਤ ਬਲੱਡ ਬੈਂਕ ਵਿੱਚ ਪਹੁੰਚ ਕੇ ਆਪਣਾ ਇੱਕ ਯੂਨਿਟ ਖੂਨਦਾਨ ਕੀਤਾ। ਰਿੰਕੂ ਛਾਬੜਾ ਇੰਸਾਂ ਨੇ ਦੱਸਿਆ ਕਿ ਦੱਸਿਆ ਕਿ ਉਸ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ’ਤੇ ਅਮਲ ਕਰਦੇ ਹੋਏ 77ਵੀਂ ਵਾਰ ਖੂਨਦਾਨ ਕੀਤਾ ਹੈ। ਇਸ ਮੌਕੇ ਬਲੱਡ ਬੈਂਕ ਮਲੋਟ ਦੇ ਇੰਚਾਰਜ ਡਾ.ਚੇਤਨ ਖੁਰਾਣਾ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਮਲੋਟ ਦੇ ਸੇਵਾਦਾਰਾਂ ਵੱਲੋਂ ਇਲਾਜ ਅਧੀਨ ਮਰੀਜ਼ਾਂ ਨੂੰ ਖੂਨ ਦੀ ਲੋੜ ਪੈਣ ’ਤੇ ਲਗਾਤਾਰ ਆਪਣੀ ਖੂਨਦਾਨ ਦੀ ਸੇਵਾ ਨਿਭਾਈ ਜਾ ਰਹੀ ਹੈ ਅਤੇ ਅੱਜ ਵੀ ਰਿੰਕੂ ਛਾਬੜਾ ਇੰਸਾਂ ਨੇ ਇੱਕ ਮਰੀਜ਼ ਨੂੰ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਕੀਤੀ।

LEAVE A REPLY

Please enter your comment!
Please enter your name here