
Body Donation News: ਬਾਜਾਖਾਨਾ (ਅਜੈ ਮਨਚੰਦਾ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਢਿਲਵਾਂ ਕਲਾਂ ਦੇ ਪਿੰਡ ਬਾਜਾਖਾਨਾ ਦੇ ਡੇਰਾ ਸ਼ਰਧਾਲੂ ਕਰਮ ਸਿੰਘ ਇੰਸਾਂ (82) ਦੇ ਦੇਹਾਂਤ ਉਪਰੰਤ ਉਸ ਵੱਲੋਂ ਜਿਉਂਦੇ ਜੀਅ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਹੈ। ਇਸ ਮੌਕੇ ‘ਸਰੀਰਦਾਨ ਮਹਾਂਦਾਨ’ ਦੇ ਨਾਅਰੇ ਲਾ ਕੇ ਮ੍ਰਿਤਕ ਦੇਹ ਲਿਜਾਣ ਵਾਲੀ ਐਂਬੂਲੈਂਸ ਨੂੰ ਰਵਾਨਾ ਕੀਤਾ ਗਿਆ । ਸਰੀਰਦਾਨੀ ਕਰਮ ਸਿੰਘ ਇੰਸਾਂ ਨੇ ਬਲਾਕ ਢਿਲਵਾਂ ਦੇ 7ਵੇਂ ਸਰੀਰਦਾਨੀ ਬਣਨ ’ਤੇ ਪਿੰਡ ਬਾਜਾਖਾਨਾ ਦੇ ਦੂਜੇ ਸਰੀਰਦਾਨੀ ਬਣਨ ਦਾ ਮਾਣ ਹਾਸਿਲ ਕੀਤਾ ਹੈ।
ਬਲਾਕ ਢਿਲਵਾਂ ਕਲਾਂ ਦੇ ਪਿੰਡ ਬਾਜਾਖਾਨਾ ਦੇ ਡੇਰਾ ਸ਼ਰਧਾਲੂ ਕਰਮ ਸਿੰਘ ਇੰਸਾਂ (82) ਪੁੱਤਰ ਸੱਚਖੰਡ ਵਾਸੀ ਪ੍ਰਤਾਪ ਸਿੰਘ ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਸੱਚਖੰਡ ਜਾ ਬਿਰਾਜੇ ਹਨ। ਕਰਮ ਸਿੰਘ ਇੰਸਾਂ ਨੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਤੋਂ ਨਾਮ-ਸ਼ਬਦ ਦੀ ਅਨਮੋਲ ਦਾਤ ਪ੍ਰਦਾਨ ਕੀਤੀ। ਉਨ੍ਹਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨਾਂ ’ਤੇ ਚਲਦਿਆਂ ਪ੍ਰਣ ਕੀਤਾ ਸੀ ਕਿ ਉਸਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ ਜਾਵੇ।
ਇਹ ਵੀ ਪੜ੍ਹੋ: Cleanliness Responsibility: ਸਵੱਛਤਾ ਤੇ ਰਹਿੰਦ-ਖੂੰਹਦ ਦਾ ਨਿਪਟਾਰਾ ਸਾਡੀ ਮੁੱਢਲੀ ਜਿੰਮੇਵਾਰੀ
ਸਰੀਰਦਾਨੀ ਦੇ ਪੁੱਤਰ ਗੁਰਬਾਜ ਸਿੰਘ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਜਿਉਂਦੇ ਜੀਅ ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਨਾਲ ਦੇਹਾਂਤ ਉਪਰੰਤ ਸਰੀਰਦਾਨ ਦਾ ਪ੍ਰਣ ਕੀਤਾ ਹੋਇਆ ਸੀ। ਅੱਜ ਉਨ੍ਹਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਇੱਛਾ ਪੂਰੀ ਕਰਦਿਆਂ ਉਨ੍ਹਾਂ ਦੀ ਮ੍ਰਿਤਕ ਦੇਹ ਰਾਮਾ ਮੈਡੀਕਲ ਕਾਲਜ ਹਸਪਤਾਲ ਅਤੇ ਖੋਜ ਕੇਂਦਰ, ਹਾਪੁਰ ,ਉੱਤਰ ਪ੍ਰਦੇਸ਼ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ।
ਧੀਆਂ ਅਤੇ ਨੂੰਹਾਂ ਵੱਲੋਂ ਅਰਥੀ ਨੂੰ ਮੋਢਾ ਦਿੱਤਾ
ਡੇਰਾ ਸ਼ਰਧਾਲੂ ਕਰਮ ਸਿੰਘ ਇੰਸਾਂ ਦੀ ਅਰਥੀ ਨੂੰ ਮੋਢਾ ਦਿੰਦੀਆਂ ਧੀਆਂ।
ਮ੍ਰਿਤਕ ਦੇਹ ਨੂੰ ਵੱਡੀ ਗਿਣਤੀ ਰਿਸ਼ਤੇਦਾਰਾਂ, ਸਾਧ-ਸੰਗਤ ਅਤੇ ਇਲਾਕਾ ਨਿਵਾਸੀਆਂ ਵੱਲੋਂ ‘ ਕਰਮ ਸਿੰਘ ਇੰਸਾਂ ਅਮਰ ਰਹੇ’ ਅਤੇ ‘ਸਰੀਰਦਾਨ ਮਹਾਂਦਾਨ’ ਦੇ ਆਕਾਸ਼ ਗੁੰਜਾਊ ਨਾਅਰਿਆਂ ਦੇ ਨਾਲ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਦਰਸ਼ਨ ਸਿੰਘ ਇੰਸਾਂ ਵੱਲੋਂ ਪਹਿਲਾਂ ਡੇਰਾ ਸੱਚਾ ਸੌਦਾ ਦੇ ਪਵਿੱਤਰ ਮਰਿਆਦਾ ਅਨੁਸਾਰ ਪਵਿੱਤਰ ਸ਼ਾਹੀ ਨਾਅਰਾ ਲਗਾ ਕੇ ਬੇਨਤੀ ਦਾ ਸ਼ਬਦ ਬੋਲਿਆ ਗਿਆ। ਮ੍ਰਿਤਕ ਦੇਹ ਲਿਜਾਣ ਵਾਲੀ ਐਂਬੂਲੈਂਸ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਸੀ। ਸਰੀਰਦਾਨ ਕਰਨ ਤੋਂ ਪਹਿਲਾਂ ਬਾਈ ਦੀਆਂ ਧੀਆਂ ਅਤੇ ਨੂੰਹਾਂ ਵੱਲੋਂ ਅਰਥੀ ਨੂੰ ਮੋਢਾ ਦਿੱਤਾ ਗਿਆ। Body Donation News

ਇਸ ਮੌਕੇ ਛਾਇਆਵਾਨ ਸੰਮਤੀ ਦੇ ਜ਼ਿੰਮੇਵਾਰ ਬਲਵਿੰਦਰ ਸਿੰਘ ਇੰਸਾਂ ਨੇ ਦੱਸਿਆ ਕਿ ਨੇ ਇਸ ਮੌਕੇ ਗੱਲਬਾਤ ਕਰਦੇ ਦੱਸਿਆ ਕਿ ਕਰਮ ਸਿੰਘ ਪਿਛਲੇ 30 ਸਾਲਾਂ ਤੋਂ ਡੇਰੇ ’ਚ ਸੇਵਾ ਕਰ ਰਿਹਾ ਸੀ। ਜੇਕਰ ਕਰਮ ਸਿੰਘ ਦੇ ਸੁਭਾਅ ਦੀ ਗੱਲ ਕਰੀਏ ਤਾਂ ਬਹੁਤ ਹੀ ਨਿੱਘੇ ਸੁਭਾਅ ਦਾ ਸੀ ਅਤੇ ਮਿਲਣਸਾਰ ਵਿਅਕਤੀ ਸੀ। ਉਨ੍ਹਾਂ ਦੀ ਇੱਛਾ ਸੀ ਕੀ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 168 ਕਾਰਜਾਂ ਤਹਿਤ ਮੈਡੀਕਲ ਖੋਜਾਂ ਲਈ ਸਰੀਰਦਾਨ ਕਰਨਾ ਵੱਡਾ ਕਾਰਜ ਹੈ,ਜਿਸ ਨਾਲ ਮੈਡੀਕਲ ਦੀ ਪੜ੍ਹਾਈ ਕਰ ਰਹੇ ਬੱਚੇ ਨਵੀਆਂ-ਨਵੀਆਂ ਖੋਜਾਂ ਕਰਨ ਸਕਣ।
ਇਸ ਮੌਕੇ 85 ਮੈਂਬਰ ਜਗਤਾਰ ਸਿੰਘ ਇੰਸਾਂ, 85 ਮੈਂਬਰ ਜੱਗਾ ਸਿੰਘ ਇੰਸਾਂ, ਦਰਸ਼ਨ ਸਿੰਘ ਬਾਜਾਖਾਨਾ, ਚਰਨਜੀਤ ਸਿੰਘ ਡੋਡ, ਜਸਵੰਤ ਸਿੰਘ ਗੋਲੂਕੇ , ਜਗਪ੍ਰੀਤ ਬੱਲੂਆਣਾ, ਰੇਸ਼ਮ ਸਿੰਘ ਦੁਬਈ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਅਤੇ ਵੱਡੀ ਗਿਣਤੀ ’ਚ ਸਾਧ-ਸੰਗਤ, ਰਿਸ਼ਤੇਦਾਰ ਤੇ ਇਲਾਕਾ ਵਾਸੀ ਵੀ ਹਾਜ਼ਰ ਸਨ।