ਡੇਰਾ ਸ਼ਰਧਾਲੂ ਪ੍ਰਦੀਪ ਕਤਲ ਮਾਮਲਾ : ਪੁਲਿਸ ਨੂੰ ਮਿਲਿਆ ਸ਼ੂਟਰ ਰਾਜਨ ਹੁੱਡਾ ਦਾ 20 ਦਸੰਬਰ ਤੱਕ ਦਾ ਜੁਡੀਸ਼ੀਅਲ ਰਿਮਾਂਡ

(ਅਜੈ ਮਨਚੰਦਾ) ਕੋਟਕਪੂਰਾ। ਡੇਰਾ ਸ਼ਰਧਾਲੂ ਪ੍ਰਦੀਪ ਸਿੰਘ ਦੇ ਕਤਲ ਮਾਮਾਲੇ (Pradeep Murder Case) ’ਚ ਸ਼ਾਮਲ ਸ਼ੂਟਰ ਰਮਜ਼ਾਨ ਖਾਨ ਉਰਫ ਰਾਜਨ ਹੁੱਡਾ ਨੂੰ ਪੁਲਸ ਰਿਮਾਂਡ ਖਤਮ ਹੋਣ ’ਤੇ ਬੀਤੇ ਦਿਨ ਜ਼ਿਲ੍ਹਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ ਉੁਸ ਦੇ ਪੰਜ ਦਿਨ ਦੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ। ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਸ਼ੂਟਰ ਰਮਜ਼ਾਨ ਖਾਨ ਉਰਫ ਰਾਜਨ ਹੁੱਡਾ ਨੂੰ 20 ਦਸੰਬਰ ਤੱਕ ਜੁਡੀਸ਼ੀਅਲ ਹਿਰਾਸਤ ‘ਚ ਭੇਜਣ ਦਾ ਹੁਕਮ ਦਿੱਤਾ ਹੈ।

ਜ਼ਿਕਰਯੋਗ ਹੈ ਕਿ 6 ਸ਼ੂਟਰਾਂ ਵੱਲੋਂ ਇਸ ਕਤਲ ਕਾਂਡ ਨੂੰ ਅੰਜਾਮ ਦਿੱਤਾ ਗਿਆ ਸੀ , ਜਿਨ੍ਹਾਂ ‘ਚੋਂ ਤਿੰਨ ਸ਼ੂਟਰ ਜਤਿੰਦਰ ਸਿੰਘ ਉਰਫ ਜੀਤੂ ਤੋਂ ਇਲਾਵਾ ਦੋ ਨਾਬਾਲਗ ਸ਼ੂਟਰਾਂ ਨੂੰ ਦਿੱਲੀ ਪੁਲਿਸ ਵੱਲੋਂ ਵਾਰਦਾਤ ਤੋਂ ਅਗਲੇ ਦਿਨ ਗ੍ਰਿਫਤਾਰ ਕੀਤਾ ਗਿਆ ਸੀ ਜਦੋਂਕਿ ਦੋ ਸ਼ੂਟਰ ਗੋਲਡੀ ਅਤੇ ਮਨੀ, ਜੋ ਫਰੀਦਕੋਟ ਨਾਲ ਸਬੰਧ ਰੱਖਦੇ ਸਨ ਨੂੰ ਪੰਜਾਬ ਪੁਲਿਸ ਵੱਲੋਂ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਪੁਲਿਸ 9 ਦਸੰਬਰ ਨੂੰ ਰੋਹਤਕ ਦੇ ਰਹਿਣ ਵਾਲੇ ਇੱਕ ਹੋਰ ਸ਼ੂਟਰ ਜਤਿੰਦਰ ਕੁਮਾਰ ਉਰਫ ਜੀਤੂ ਜੋ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਪਟਿਆਲਾ ਤੋਂ ਗਿ੍ਰਫਤਾਰ ਕੀਤਾ ਗਿਆ ਸੀ, ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਸੀ ਤੇ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਪੁਲਿਸ ਨੂੰ ਉਸ ਦਾ 5 ਦਿਨਾਂ ਦਾ ਰਿਮਾਂਡ ਮਿਲ ਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ