ਡੇਰਾ ਸ਼ਰਧਾਲੂ ਸੀਤਾ ਰਾਮ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ

Body Donation Sachkahoon

ਡੇਰਾ ਸ਼ਰਧਾਲੂ ਸੀਤਾ ਰਾਮ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ

(ਵਿਜੈ ਸਿੰਗਲਾ) ਭਵਾਨੀਗੜ੍ਹ। ਸਥਾਨਕ ਸ਼ਹਿਰ ਦੇ ਨੇੜੇ ਪਿੰਡ ਝਨੇੜੀ ਦੇ ਵਸਨੀਕ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਸੀਤਾ ਰਾਮ ਇੰਸਾਂ ਪੁੱਤਰ ਜੈ ਗੋਪਾਲ ਉਮਰ 77 ਸਾਲ ਜੋ ਕਿ ਆਪਣੀ ਸਵਾਸਾਂ ਰੂਪੀ ਪੂੰਜੀ ਪੂਰੀ ਕਰਕੇ ਕੁੱਲ ਮਾਲਕ ਦੇ ਚਰਨਾਂ ਵਿੱਚ ਸੱਚਖੰਡ ਜਾ ਬਿਰਾਜੇ ਸਨ, ਦੇ ਪਰਿਵਾਰਕ ਮੈਂਬਰਾਂ ਵੱਲੋਂ ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ’ਤੇ ਚਲਦਿਆਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਐਮ ਐਮ ਮੈਡੀਕਲ ਕਾਲਜ ਮੁਲਾਨਾ, ਅੰਬਾਲਾ (ਹਰਿਆਣਾ) ਨੂੰ ਦਾਨ ਕਰ ਦਿੱਤਾ ਗਿਆ। ਸਰੀਰਦਾਨ ਕਰਨ ਤੋਂ ਪਹਿਲਾਂ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜੀ ਐਂਬੂਲੈਂਸ ਵਿੱਚ ਰੱਖਿਆ ਗਿਆ ਜਿਸ ਨੂੰ 45 ਮੈਂਬਰ ਰਾਮ ਕਰਨ ਇੰਸਾਂ ਤੇ ਪਿੰਡ ਦੇ ਸਰਪੰਚ ਮੇਜਰ ਸਿੰਘ ਝੰਡੀ ਦੇ ਕੇ ਰਵਾਨਾ ਕੀਤਾ। Body Donation

ਇਸ ਮੌਕੇ ਸੰਬੋਧਨ ਕਰਦਿਆਂ ਰਾਮ ਕਰਨ ਇੰਸਾਂ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ 138 ਮਾਨਵਤਾ ਭਲਾਈ ਦੇ ਕੰਮਾਂ ਤਹਿਤ ਮੈਡੀਕਲ ਖੋਜਾਂ ਲਈ ਸਰੀਰ ਦਾਨ ਕਰਨਾ ਮੁੱਖ ਕਾਰਜ ਹੈ ਜਿਸ ਨਾਲ ਮੈਡੀਕਲ ਦੀ ਪੜ੍ਹਾਈ ਕਰਦੇ ਬੱਚਿਆਂ ਨੂੰ ਨਵੀਆਂ-ਨਵੀਆਂ ਖੋਜਾਂ ਤੇ ਭਿਆਨਕ ਬਿਮਾਰੀਆਂ ਬਾਰੇ ਰਿਸ਼ਰਚ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇੱਕ ਮ੍ਰਿਤਕ ਦੇਹ ਤੋਂ 22 ਡਾਕਟਰ ਤਿਆਰ ਹੁੰਦੇ ਹਨ। ਉਨ੍ਹਾਂ ਇਸ ਕਾਰਜ ਲਈ ਪਰਿਵਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮਾਨਵਤਾ ਭਲਾਈ ਦੀ ਬਹੁਤ ਵੱਡੀ ਸੇਵਾ ਕੀਤੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਮੇਜਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਖੋਜਾਂ ਲਈ ਸਰੀਰਦਾਨ ਕਰਨਾ ਮਨੁੱਖਤਾ ਦੀ ਬਹੁਤ ਵੱਡੀ ਸੇਵਾ ਹੈ ਜੋ ਕਿ ਕਿਸੇ ਕਰਮਾਂ ਵਾਲੇ ਪਰਿਵਾਰ ਦੇ ਹਿੱਸੇ ਆਉਂਦੀ ਹੈ। ਮੈਂ ਡੇਰਾ ਸੱਚਾ ਸੌਦੇ ਦੇ ਸ਼ਰਧਾਲੂਆਂ ਵੱਲੋਂ ਕੀਤੇ ਜਾਂਦੇ ਮਾਨਵਤਾ ਭਲਾਈ ਦੇ ਕੰਮਾਂ ਦੀ ਤਹਿ ਦਿਲੋਂ ਪ੍ਰਸ਼ੰਸਾ ਕਰਦਾ ਹਾਂ। Body Donation

ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ, ਸਾਧ-ਸੰਗਤ ਤੇ ਪਿੰਡ ਦੇ ਪੰਤਵੰਤਿਆਂ ਨੇ ਸੀਤਾ ਰਾਮ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਇੱਕ ਵੱਡੇ ਕਾਫ਼ਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ। ਉਕਤ ਸਰੀਰਦਾਨੀ ਸੀਤਾ ਰਾਮ ਇੰਸਾਂ ਦੇ ਬੇਟੇ ਸੁਭਾਸ ਭਾਰਦਵਾਜ ਤੇ ਓਕਾਂਰ ਇੰਸਾਂ ਭਾਰਦਵਾਜ ਜੋ ਕਿ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਫੋਰਸ ਵਿੰਗ ਦੇ ਮੈਂਬਰ ਹਨ ਤੇ ਮਾਨਵਤਾ ਭਲਾਈ ਦੇ ਕੰਮਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਂਦੇ ਹਨ ਤੇ ਪੂਰਾ ਪਰਿਵਾਰ ਲੰਬੇ ਸਮੇਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹਾਂ। ਮਿ੍ਰਤਕ ਦੇਹ ਨੂੰ ਉਨ੍ਹਾਂ ਦੀਆਂ ਬੇਟੀਆਂ ਤੇ ਨੂੰਹਾਂ ਵੱਲੋਂ ਮੋਢਾ ਦਿੱਤਾ ਗਿਆ। ਇਸ ਮੌਕੇ 45 ਮੈਂਬਰ ਹਰਿੰਦਰ ਇੰਸਾਂ ਮੰਗਵਾਲ, ਬਲਾਕ ਭੰਗੀਦਾਸ ਭੋਲਾ ਇੰਸਾਂ, ਬਲਾਕ ਦੇ 15 ਮੈਂਬਰ, ਪਿੰਡਾਂ ਸ਼ਹਿਰਾਂ ਦੇ ਭੰਗੀਦਾਸ, ਸਾਧ ਸੰਗਤ, ਰਿਸ਼ਤੇਦਾਰ ’ਤੇ ਪਿੰਡ ਦੇ ਪੰਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here