Welfare: (ਗੁਰਪ੍ਰੀਤ ਸਿੰਘ) ਬਰਨਾਲਾ। ਡੇਰਾ ਸੱਚਾ ਸੌਦਾ ਦੇ ਪ੍ਰੇਮੀ ਦਿਨ-ਰਾਤ ਮਾਨਵਤਾ ਭਲਾਈ ਕੰਮਾਂ ਵਿੱਚ ਲੱਗੇ ਹੋਏ ਹਨ। ਇਸੇ ਲੜੀ ਤਹਿਤ ਬੀਤੀ ਸ਼ਾਮ ਨਾਮ ਚਰਚਾ ਦੌਰਾਨ ਬਰਨਾਲਾ ਸ਼ਹਿਰ ਦੇ ਜ਼ੋਨ ਨੰਬਰ 1 ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦਾ ਵੱਡਾ ਉਪਰਾਲਾ ਕਰਦਿਆਂ 16 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੋਨ ਨੰਬਰ 1 ਦੇ ਪ੍ਰੇਮੀ ਸੇਵਕ ਬਲਵੀਰ ਸਿੰਘ ਇੰਸਾਂ ਨੇ ਦੱਸਿਆ ਕਿ ਜ਼ੋਨ ਦੀ ਸਾਧ-ਸੰਗਤ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ਤਹਿਤ 16 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਉਨਾਂ ਦੱਸਿਆ ਕਿ ਇਹ ਸਾਰੇ ਉਹ ਪਰਿਵਾਰ ਹਨ ਜਿਹੜੇ ਆਰਥਿਕ ਪੱਖੋਂ ਕਮਜ਼ੋਰ ਹਨ ਅਤੇ ਆਪੋ-ਆਪਣੇ ਘਰਾਂ ਦਾ ਗੁਜ਼ਾਰਾ ਕਰਨ ਲਈ ਇਨਾਂ ਨੂੰ ਕਰੜੀ ਮੁਸ਼ੱਕਤ ਕਰਨੀ ਪੈ ਰਹੀ ਹੈ। ਸਾਧ-ਸੰਗਤ ਨੇ ਇਨਾਂ ਪਰਿਵਾਰਾਂ ਨੂੰ ਰਾਸ਼ਨ ਵੰਡਣ ਦਾ ਫੈਸਲਾ ਕੀਤਾ ਗਿਆ। ਉਨਾਂ ਕਿਹਾ ਕਿ ਇਨਾਂ ਰਾਸ਼ਨ ਕਿੱਟਾਂ ਵਿੱਚ ਆਟਾ, ਖੰਡ, ਨਮਕ, ਘਿਓ ਵਗੈਰਾ ਵੱਡੀ ਗਿਣਤੀ ਵਿੱਚ ਸਮੱਗਰੀ ਹੈ ਜਿਹੜੀ 16 ਪਰਿਵਾਰਾਂ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ: Railway News: ਯਾਤਰੀ ਧਿਆਨ ਦੇਣ: ਕਿਸਾਨਾਂ ਦੇ ਅੰਦੋਲਨ ਕਾਰਨ ਇਹ ਰੇਲ ਸੇਵਾਵਾਂ ਰੱਦ, ਦੇਖੋ ਪੂਰੀ ਸੂਚੀ
ਇਸ ਮੌਕੇ ਗੱਲਬਾਤ ਕਰਦਿਆਂ ਬਲਾਕ ਪ੍ਰੇਮੀ ਸੇਵਕ ਹਰਦੀਪ ਸਿੰਘ ਠੇਕੇਦਾਰ ਨੇ ਕਿਹਾ ਕਿ ਸਾਧ-ਸੰਗਤ ਪੂਰਾ ਸਾਲ ਇਸੇ ਤਰਾਂ ਮਾਨਵਤਾ ਭਲਾਈ ਦੇ ਕੰਮ ਕਰਦੀ ਰਹਿੰਦੀ ਹੈ। ਉਨਾਂ ਕਿਹਾ ਕਿ ਅਗਾਮੀ ਮਹੀਨਾ ਜਨਵਰੀ 2025 ਆ ਰਿਹਾ ਹੈ ਜਿਸ ਲਈ ਸਾਧ-ਸੰਗਤ ਵਿੱਚ ਭਾਰੀ ਉਤਸ਼ਾਹ ਹੈ ਅਤੇ ਸਾਧ-ਸੰਗਤ ਆਪਣੀਆਂ ਖੁਸ਼ੀਆਂ ਲੋੜਵੰਦਾਂ ਦੀ ਮੱਦਦ ਕਰਕੇ ਮਨਾਉਂਦੀ ਆ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਨਦੀਪ ਸਿੰਘ, ਅਮਰੀਕ ਸਿੰਘ, ਮੁਖਤਿਆਰ ਸਿੰਘ, ਕਰਮਜੀਤ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ, ਸੁਖਵਿੰਦਰ ਕੌਰ, ਰਾਜ ਸਿੰਘ ਕਾਨੂੰਗੋ, ਬਲਵਿੰਦਰ ਸਿੰਘ, ਦਰਬਾਰਾ ਸਿੰਘ, ਵਿਨੌਦ ਕੁਮਾਰ ਮੈਨੇਜਰ, ਬਲਜੀਤ ਕੌਰ, ਭੂਰੋ ਮਾਤਾ, ਗਿਆਨ ਕੌਰ, ਸ਼ਮਿੰਦਰ ਕੌਰ, ਜਸਵੀਰ ਕੌਰ, ਬਲਦੇਵ ਕੌਰ, ਨੱਥਾ ਸਿੰਘ ਤੋਂ ਇਲਾਵਾ ਕਰਨੈਲ ਕੌਰ, ਸੋਮ ਨਾਥ ਅਤੇ ਗੁਰਮੀਤ ਕੌਰ ਆਦਿ ਵੀ ਹਾਜ਼ਰ ਸਨ। Welfare