ਸ਼ਰਾਰਤੀ ਅਨਸਰਾਂ ਖਿਲਾਫ਼ ਡੇਰਾ ਸ਼ਰਧਾਲੂਆਂ ਦਿੱਤੇ ਮੰਗ ਪੱਤਰ

Dera Devotees, Memorandum, Mischievous, Elements

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼ੰਕਾ ਪ੍ਰਗਟ ਕੀਤੀ | Mischievous Elements

ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਡੇਰਾ ਸ਼ਰਧਾਲੂਆਂ ਨੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਡੇਰਾ ਸੱਚਾ ਸੌਦਾ ਦੀ ਸ਼ਾਨ ਖਿਲਾਫ਼ ਗਲਤ ਹਰਕਤਾਂ ਕਰਨ ਦੀ ਸ਼ੰਕਾ ਪ੍ਰਗਟਾਉਂਦਿਆਂ ਅੱਜ ਵੱਖ-ਵੱਖ ਜ਼ਿਲ੍ਹਿਆਂ ‘ਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਮੰਗ ਪੱਤਰ ਸੌਂਪੇ। ਸੌਂਪੇ ਗਏ ਪੱਤਰ ‘ਚ ਜਿੰਮੇਵਾਰ ਸੇਵਾਦਾਰਾਂ ਦੁਆਰਾ ਦੱਸਿਆ ਗਿਆ ਹੈ ਕਿ  ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਵੀ ਉਹਨਾਂ ਹਮੇਸ਼ਾ ਲੋਕ ਭਲਾਈ ਦੇ ਕਾਰਜਾਂ ਲਈ ਪ੍ਰੇਰਿਤ ਕੀਤਾ ਹੈ ਅਤੇ ਕਾਨੂੰਨ ਦੀ ਪਾਲਣਾ ਕਰਨਾ ਸਿਖਾਇਆ ਹੈ। (Mischievous Elements)

ਉਹਨਾਂ ਕਿਹਾ ਕਿ ਡੇਰਾ ਸ਼ਰਧਾਲੂਆਂ ਵੱਲੋਂ ਵੀ ਪੂਜਨੀਕ ਗੁਰੂ ਜੀ ਦੀ ਸਿੱਖਿਆ ਅਨੁਸਾਰ ਸਮੇਂ-ਸਮੇਂ ‘ਤੇ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ ਪਰ ਫਿਰ ਵੀ ਕੁਝ ਅਨਸਰਾਂ ਵੱਲੋਂ ਸਮਾਜਿਕ ਭਲਾਈ ਦੇ ਕਾਰਜਾਂ ਨੂੰ ਰੋਕਣ ਲਈ ਉਨ੍ਹਾਂ ‘ਤੇ ਝੂਠੇ ਦੋਸ਼ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ 2007 ਵਿੱਚ ਅਸਮਾਜਿਕ ਅਨਸਰਾਂ ਵਿੱਚ ਬਲਜੀਤ ਸਿੰਘ ਦਾਦੂਵਾਲ ਵੀ ਸ਼ਾਮਿਲ ਸੀ, ਉਸ ਨੇ ਵੀ ਗੁਰੂ ਜੀ ਨੂੰ ਬਦਨਾਮ ਕਰਨ ਦੀ ਸਾਜਿਸ਼ ਕੀਤੀ ਸੀ ਤੇ ਘੂਕਿਆਂ ਵਾਲੀ ਵਿੱਚ ਗੁਰੂ ਜੀ ‘ਤੇ ਹਮਲਾ ਵੀ ਕੀਤਾ ਗਿਆ ਸੀ ਤੇ ਇੱਕ ਹਮਲਾ ਨਿਲੋਖੜੀ ਕਰਨਾਲ ਵਿੱਚ ਬੰਬ ਬਲਾਸਟ ਦੁਆਰਾ ਕੀਤਾ ਗਿਆ ਉਸ ਸਮੇਂ ਵੀ ਪੰਜਾਬ ਦੀ ਅਮਨ ਸ਼ਾਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। (Mischievous Elements)

ਉਨ੍ਹਾਂ ਕਿਹਾ ਕਿ ਉਕਤ ਅਸਮਾਜਿਕ ਅਨਸਰਾਂ ਵੱਲੋਂ ਭਵਿੱਖ ਵਿੱਚ ਗੁਰੂ ਜੀ ਦੇ ਪੁਤਲੇ ਜਲਾਉਣ ਦਾ ਐਲਾਨ ਵੀ ਕੀਤਾ ਗਿਆ ਹੈ, ਜਿਸ ਨਾਲ ਸਥਿਤੀ ਵਿਗੜਨ ਦੀ ਸ਼ੰਕਾ ਹੈ ਅਤੇ ਇਹ ਵੀ ਡਰ ਹੈ ਕਿ ਇਸ ਵਿੱਚ ਡੇਰਾ ਪ੍ਰੇਮੀਆਂ ਦੀ ਜਾਨ ਮਾਲ ਦਾ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਕਿਸੇ ਵੀ ਅਨਸਰ ਨੂੰ ਡੇਰਾ ਸੱਚਾ ਸੌਦਾ ਸਰਸਾ ਅਤੇ ਗੁਰੂ ਜੀ ਖਿਲਾਫ਼ ਅਪਸ਼ਬਦ ਬੋਲਣ ਤੋਂ ਰੋਕਿਆ ਜਾਵੇ ਤਾਂ ਜੋ ਡੇਰਾ ਪ੍ਰੇਮੀਆਂ ਦੇ ਦਿਲਾਂ ਨੂੰ ਠੇਸ ਨਾ ਪਹੁੰਚੇ। ਇਸ ਸਮੇਂ ਵੱਖ-ਵੱਖ ਬਲਾਕਾਂ ਦੇ ਜਿੰਮੇਵਾਰ ਸੇਵਾਦਾਰ ਵੀਰ ਤੇ ਹੋਰ ਪਤਵੰਤੇ ਹਾਜ਼ਰ ਸਨ।