ਦੁਬਈ ਦੀ ਸਾਧ-ਸੰਗਤ ਨੇ ਕੀਤਾ 86 ਯੂਨਿਟ ਖੂਨਦਾਨ

ਦੁਬਈ ਹੈਲਥ ਅਥਾਰਟੀ ਵੱਲੋਂ ਖੂਨਦਾਨ ਕੈਂਪ ਲਗਾਉਣ ਲਈ ਪ੍ਰਸ਼ੰਸਾ ਪੱਤਰ ਸੌਂਪਿਆ ਗਿਆ

(ਸੱਚ ਕਹੂੰ ਨਿਊਜ਼) ਦੁਬਈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਵਿਦੇਸ਼ਾਂ ’ਚ ਵੀ ਮਾਨਵਤਾ ਭਲਾਈ ਕਾਰਜਾਂ ਨੂੰ ਵਧ-ਚੜ੍ਹ ਕੇ ਕਰ ਰਹੇ ਹਨ। ਇਸੇ ਕੜੀ ਤਹਿਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਦੁਬਈ ਦੀ ਸਾਧ-ਸੰਗਤ ਤੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੀ ਸੇਵਾਦਾਰਾਂ ਨੇ ਥੈਲੀਸੀਮੀਆ ਪੀੜਤ ਤੇ ਮਰੀਜ਼ਾਂ ਲਈ ਲਤੀਫਾ ਹਸਪਤਾਲ ਸਥਿਤ ਬਲੱਡ ਬੈਂਕ ’ਚ 86 ਯੂਨਿਟ ਖੂਨਦਾਨ ਕੀਤਾ ਗਿਆ।

ਡੇਰਾ ਸ਼ਰਧਾਲੂਆਂ ਵੱਲੋਂ ਕੀਤੇ ਗਏ ਇਸ ਕਾਰਜ ਲਈ ਬਲੱਡ ਬੈਂਕ ਟੀਮ ਵੱਲੋਂ ਖੂਨਦਾਨੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਬਲਾਕ ਭੰਗੀਦਾਸ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਨੇ ਸਾਨੂੰ ਲੋਕਾਂ ਦੀ ਜ਼ਿੰਦਗੀ ਬਚਾਉਣ ਦੀ ਸਿੱਖਿਆ ਦਿੱਤੀ ਹੈ। ਇਸ ਲਈ ਅਸੀਂ ਸਮੇਂ-ਸਮੇਂ ’ਤੇ ਖੂਨਦਾਨ ਕਰਦੇ ਰਹਿੰਦੇ ਹਾਂ। ਉਨ੍ਵਾਂ ਕਿਹਾ ਕਿ ਭਵਿੱਖ ’ਚ ਵੀ ਜਦੋਂ ਵੀ ਕਿਸੇ ਮਰੀਜ਼ ਨੂੰ ਖੂਨ ਦੀ ਲੋੜ ਪਵੇਗੀ ਤਾਂ ਉਹ ਅੱਧੀ ਰਾਤ ਨੂੰ ਵੀ ਖੂਨਦਾਨ ਕਰਨ ਲਈ ਤਿਆਰ ਹਨ।

2016 ਤੋਂ 2022 ਤੱਕ ਲਗਾ ਚੁੱਕੇ ਹਨ 17 ਕੈਂਪ

ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰਾ ਵਿਸ਼ਵਕਾਂਤ ਇੰਸਾਂ, ਪੰਕਜ ਇੰਸਾਂ, ਰਾਜ ਇੰਸਾਂ, ਰੋਹਿਤ ਇੰਸਾਂ, ਸਰਦੂਲ ਇੰਸਾਂ, ਵਿਸ਼ਾਲ ਇੰਸਾਂ, ਹਰਦੀਪ ਇੰਸਾਂ ਨੇ ਦੱਸਿਆ ਕਿ ਖੂਨ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ 2016 ਤੋਂ 2022 ਹੁਣ ਤੱਕ 17 ਖੂਨਦਾਨ ਕੈਂਪ ਲਾ ਕੇ ਹਜ਼ਾਰਾਂ ਯੂਨਿਟ ਖੂਨ ਉਪਲੱਬਧ ਕਰਵਾਇਆ ਜਾ ਚੁੱਕਿਆ ਹੈ। ਖੂਨਦਾਨ ਲਈ ਹਾਲ ਹੀ ’ਚ ਦੁਬਈ ਹੈਲਥ ਅਥਾਰਟੀ ਵੱਲੋਂ ਪ੍ਰਸੰਸਾ ਪੱਤਰ ਡੇਰਾ ਸ਼ਰਧਾਲੂਆਂ ਨੂੰ ਸ਼ੌਂਪਿਆ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ