ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਗੁਜਰਾਤ ਦੀ ਸਾਧ...

    ਗੁਜਰਾਤ ਦੀ ਸਾਧ-ਸੰਗਤ 24 ਨੂੰ ਗਾਂਧੀ ਨਗਰ ’ਚ ਮਨਾਵੇਗੀ ਪਵਿੱਤਰ ਭੰਡਾਰਾ

    gujrat-696x399

    ਗੁਜਰਾਤ ਦੀ ਸਾਧ-ਸੰਗਤ 24 ਨੂੰ ਗਾਂਧੀ ਨਗਰ ’ਚ ਮਨਾਵੇਗੀ ਪਵਿੱਤਰ ਭੰਡਾਰਾ

    (ਸੱਚ ਕਹੂੰ ਨਿਊਜ਼) ਗਾਂਧੀਨਗਰ। ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦੀ ਖੁਸ਼ੀ ’ਚ ਗੁਜਰਾਤ ਦੀ ਸਾਧ-ਸੰਗਤ 24 ਅਪਰੈਲ ਨੂੰ ਗਾਂਧੀ ਨਗਰ ਦੇ ਸੈਕਟਰ 22 ਸਥਿਤ ਰੰਗ-ਮੰਚ ’ਚ ਪਵਿੱਤਰ ਭੰਡਾਰਾ ਧੂਮ-ਧਾਮ ਨਾਲ ਮਨਾਵੇਗੀ। ਨਾਮ ਚਰਚਾ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਤੈਅ ਕੀਤਾ ਗਿਆ ਹੈ। ਨਾਮ ਚਰਚਾ ਨੂੰ ਲੈ ਕੇ ਸਾਧ-ਸੰਗਤ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਇਸ ਮੌਕੇ ’ਤੇ ਲੋੜਵੰਦਾਂ ਦੀ ਮੱਦਦ ਸਮੇਤ 138 ਮਾਨਵਤਾ ਭਲਾਈ ਕਾਰਜਾਂ ਨੂੰ ਨਵੀਂ ਗਤੀ ਦਿੱਤੀ ਜਾਵੇਗੀ। (Gujarat Pawan Bhandara)

    ਜਿਕਰਯੋਗ ਹੀ ਕਿ ਗੁਜਰਾਤ ਦਾ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ’ਤੇ ਪੂਰੇ ਦ੍ਰਿੜ ਵਿਸ਼ਵਾਸ ਨਾਲ ਨੇਕੀ ਭਲਾਈ ਦੇ ਕਾਰਜਾਂ ’ਚ ਅੱਗੇ ਵੱਧ ਰਹੀ ਹੈ। ਇਸ ਤੋਂ ਪਹਿਲਾਂ ਵੀ ਨਾਮ ਚਰਚਾਵਾਂ ’ਚ ਵੀ ਵੱਡੀ ਗਿਣਤੀ ’ਚ ਸਾਧ-ਸੰਗਤ ਉਮੜੀ ਸੀ।

    29 ਅਪ੍ਰੈਲ 1948 ਨੂੰ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਕੀਤੀ ਸੀ ਡੇਰਾ ਸੱਚਾ ਸੌਦਾ ਦੀ ਸਥਾਪਨਾ

    ਜਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੀ ਪਹਿਲੀ ਪਾਤਸ਼ਾਹੀ ਪੂਜਨੀਕ ਬੇਪਰਵਾਰ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਸੰਨ 1948 ’ਚ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਆਪ ਜੀ ਨੇ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਮਾਨਵਤਾ ਭਲਾਈ ਦੇ ਕਾਰਜਾਂ ’ਤੇ ਚੱਲਣ ਦਾ ਰਸਤਾ ਦੱਸਿਆ। ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਹਜ਼ਾਰਾਂ ਸਤਿਸੰਗ ਕੀਤੇ ਤੇ ਲੱਖਾਂ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਇਨਸਾਨੀਅਤ ਦੀ ਰਾਹ ’ਤੇ ਚੱਲਣਾ ਸਿਖਾਇਆ। ਮੌਜ਼ੂਦਾ ਗੱਦੀਨਸ਼ੀਨੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਮਾਨਵਤਾ ਭਲਾਈ ਦੇ ਇਸ ਕਾਰਵੇ ਨੂੰ ਗਤੀ ਦਿੰਦਿਆਂ ਕਰੋੜਾਂ ਲੋਕਾਂ ਨੂੰ ਨਾਮ ਸ਼ਬਦ ਦੀ ਅਨਮੋਲ ਦਾਤ ਦੇ ਕੇ ਉਨਾਂ ਦਾ ਜੀਵਨ ਖੁਸ਼ਹਾਲ ਕੀਤਾ।

    ਅੱਜ ਕਰੋੜਾਂ ਦੀ ਗਿਣਤੀ ’ਚ ਸਾਧ-ਸੰਗਤ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲ ਕੇ ਨਸ਼ੇ ਤੇ ਹੋਰ ਬੁਰਾਈਆਂ ਤੋਂ ਤੌਬਾ ਕਰਕੇ ਖੁਸ਼ਹਾਲ ਜੀਵਨ ਬਤੀਤ ਕਰ ਰਹੀ ਹੈ। ਪੂਜਨੀਕ ਗੁਰੂ ਜੀ ਨੇ 29 ਅਪਰੈਲ 2007 ਨੂੰ ਰੂਹਾਨੀ ਜਾਮ ਦੀ ਸ਼ੁਰੂਆਤ ਕਰਕੇ ਮਰ ਚੁੱਕੀ ਇਨਸਾਨੀਅਤ ਨੂੰ ਜਿੰਦਾ ਕਰਨ ਦਾ ਬੀੜਾ ਚੁੱਕਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here