Mansa News: ਮਾਨਸਾ (ਸੁਖਜੀਤ ਮਾਨ)। ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਨੂੰ ਮਾਨਸਾ ਦੇ ਲੱਲੂਆਣਾ ਰੋਡ ‘ਤੇ ਫਾਟਕਾਂ ਨੇੜੇ ਅਚਾਨਕ ਅੱਗ ਲੱਗਣ ਦੀ ਸੂਚਨਾ ਮਿਲਣ ਤੇ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਵਲੰਟੀਅਰ ਮੌਕੇ ਤੇ ਪੁੱਜੇ ਜਿਨ੍ਹਾਂ ਨੇ ਫਾਇਰ ਬ੍ਰਿਗੇਡ ਅਤੇ ਪੁਲਿਸ ਅਮਲੇ ਦੀ ਮਦਦ ਕਰਦਿਆਂ ਅੱਗ ਉੱਤੇ ਕਾਬੂ ਪਾਇਆ। ਅੱਧੀ ਰਾਤ ਨੂੰ ਵੀ ਡੇਰਾ ਸ਼ਰਧਾਲੂਆਂ ਵੱਲੋਂ ਅੱਗ ਬੁਝਾਉਣ ’ਚ ਕੀਤੀ ਗਈ ਮਦਦ ਦੀ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ।
ਵੇਰਵਿਆਂ ਮੁਤਾਬਿਕ ਲੱਲੂਆਣਾ ਰੋਡ ਤੇ ਫਾਟਕਾਂ ਨੇੜੇ ਖਾਲਸਾ ਸਕੂਲ ਕੋਲ ਕੱਪੜੇ ਵੇਚਣ ਵਾਲਿਆਂ ਵੱਲੋਂ ਰਾਤ ਸਮੇਂ ਆਪਣੇ ਵੇਚਣ ਵਾਲੇ ਕੱਪੜੇ ਉੱਥੇ ਹੀ ਰੱਖ ਦਿੱਤੇ ਜਾਂਦੇ ਹਨ, ਜਿਨ੍ਹਾਂ ਨੂੰ ਲੰਘੀ ਰਾਤ ਅਚਾਨਕ ਅੱਗ ਲੱਗ ਗਈ। ਇਸ ਅੱਗ ਨੂੰ ਬੁਝਾਉਣ ਵਿੱਚ ਫਾਇਰ ਬ੍ਰਿਗੇਡ, ਪੁਲਿਸ ਪ੍ਰਸ਼ਾਸਨ ਦੇ ਨਾਲ਼-ਨਾਲ ਡੇਰਾ ਸੱਚਾ ਸੌਦਾ ਸਰਸਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ। 85 ਮੈਂਬਰ ਬਿੰਦਰ ਇੰਸਾਂ ਨੇ ਦੱਸਿਆ ਕਿ ਜਿਉਂ ਹੀ ਅੱਗ ਲੱਗਣ ਦੀ ਘਟਨਾ ਬਾਰੇ ਪਤਾ ਲੱਗਿਆ ਤਾਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਵਲੰਟੀਅਰ ਤੇਜ਼ੀ ਨਾਲ ਉੱਥੇ ਪੁੱਜੇ। Mansa News
Read Also: Punjab Rain: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ’ਚ ਭਾਰੀ ਮੀਂਹ ਦੀ ਸੰਭਾਵਨਾ
ਉਹਨਾਂ ਦੱਸਿਆ ਕਿ ਸੇਵਾਦਾਰਾਂ ਨੇ ਫਾਇਰ ਬ੍ਰਿਗੇਡ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੀ ਅੱਗ ਬੁਝਾਉਣ ’ਚ ਮਦਦ ਕੀਤੀ ਜਿਸ ਦੇ ਸਿੱਟੇ ਵਜੋਂ ਅੱਗ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ। ਉਹਨਾਂ ਕਿਹਾ ਕਿ ਜੇਕਰ ਅੱਗ ਉੱਤੇ ਕਾਬੂ ਪਾਉਣ ’ਚ ਹੋਰ ਦੇਰੀ ਹੋ ਜਾਂਦੀ ਤਾਂ ਨੇੜਲੀਆਂ ਦੁਕਾਨਾਂ ਤੱਕ ਅੱਗ ਪੁੱਜਣ ਨਾਲ ਵਧੇਰੇ ਨੁਕਸਾਨ ਹੋ ਸਕਦਾ ਸੀ। ਇਸ ਮੌਕੇ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਵਲੰਟੀਅਰ, ਮਾਨਸਾ ਦੇ ਵੱਖ-ਵੱਖ ਜੋਨਾਂ ਦੇ ਪ੍ਰੇਮੀ ਸੰਮਤੀ ਦੇ ਸੇਵਾਦਾਰ, ਪ੍ਰੇਮੀ ਸੇਵਕ, ਫਾਇਰ ਬ੍ਰਿਗੇਡ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਰੇਲਵੇ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਮਦਦ ਕਰਨ ਪੁੱਜੇ ਡੇਰਾ ਸ਼ਰਧਾਲੂਆਂ ਦਾ ਧੰਨਵਾਦ : ਅਸ਼ਵਨੀ ਸੋਨੀ | Mansa News
ਮਾਨਸਾ ਵਾਸੀ ਅਸ਼ਵਨੀ ਸੋਨੀ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਸ ਨੂੰ ਉਹਨਾਂ ਦੀਆਂ ਦੁਕਾਨਾਂ ਨੇੜੇ ਪਹਿਰਾ ਰੱਖ ਰਹੇ ਸੁਰੱਖਿਆ ਮੁਲਾਜ਼ਮ ਨੇ ਫੋਨ ਉੱਤੇ ਅੱਗ ਲੱਗਣ ਦੀ ਸੂਚਨਾ ਦਿੱਤੀ ਤਾਂ ਉਸ ਨੇ ਬਿਨਾਂ ਕਿਸੇ ਦੇਰੀ ਦੇ ਡੇਰਾ ਸ਼ਰਧਾਲੂਆਂ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਸੂਚਨਾ ਮਿਲਦਿਆਂ ਹੀ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਮੌਕੇ ਉੱਤੇ ਪੁੱਜੇ ਜਿਨ੍ਹਾਂ ਨੇ ਫਾਇਰ ਬ੍ਰਿਗੇਡ ਕਰਮਚਾਰੀਆਂ ਦੇ ਨਾਲ ਜੁਟ ਕੇ ਅੱਗ ਬੁਝਾਉਣ ’ਚ ਕਰੀਬ ਤਿੰਨ ਘੰਟੇ ਪੂਰਾ ਸਹਿਯੋਗ ਦਿੱਤਾ।
ਉਹਨਾਂ ਕਿਹਾ ਕਿ ਧੰਨ ਹਨ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਜੀ ਜਿਨ੍ਹਾਂ ਦੀਆਂ ਪਵਿੱਤਰ ਸਿੱਖਿਆਵਾਂ ਤੇ ਚੱਲਦਿਆਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਬੀਤੀ ਰਾਤ ਅੱਧੇ ਬੋਲ ਤੇ ਮਦਦ ਲਈ ਪੁੱਜ ਗਏ। ਇਸ ਮਦਦ ਲਈ ਉਹ ਪੂਜਨੀਕ ਗੁਰੂ ਜੀ ਅਤੇ ਡੇਰਾ ਸ਼ਰਧਾਲੂਆਂ ਦਾ ਉਹ ਤਹਿਦਿਲੋਂ ਧੰਨਵਾਦ ਕਰਦੇ ਹਨ।