Blood Donation: ਡੇਰਾ ਸ਼ਰਧਾਲੂਆਂ ਵੱਲੋਂ 3 ਯੂਨਿਟ ਖੂਨਦਾਨ ਕਰ ਮਰੀਜ਼ ਦੇ ਇਲਾਜ ’ਚ ਕੀਤੀ ਮੱਦਦ

Blood Donation
ਸਮਾਣਾ : ਖੂਨਦਾਨ ਕਰਦੇ ਹੋਏ ਡੇਰਾ ਸ਼ਰਧਾਲੂ। ਤਸਵੀਰਾਂ : ਸੁਨੀਲ ਚਾਵਲਾ

Blood Donation: (ਸੁਨੀਲ ਚਾਵਲਾ) ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ 3 ਸੇਵਾਦਾਰਾਂ ਵੱਲੋਂ ਖੂਨਦਾਨ ਕਰ ਮਰੀਜ਼ ਦੇ ਇਲਾਜ ਵਿੱਚ ਮੱਦਦ ਕੀਤੀ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਲਲਿਤ ਇੰਸਾਂ ਨੇ ਦੱਸਿਆ ਕਿ ਸੁਧਾ ਪਠਾਣੀਆ ਪਤਨੀ ਅਜੇ ਪਠਾਣੀਆ ਪਟਿਆਲਾ ਦੇ ਅਮਰ ਹਸਪਤਾਲ ਵਿਖੇ ਜੇਰੇ ਇਲਾਜ ਹੈ, ਜਿਸ ਨੂੰ ਡਾਕਟਰਾਂ ਵੱਲੋਂ ਤਿੰਨ ਯੂਨਿਟ ਖੂਨ ਇਕੱਤਰ ਕਰਨ ਲਈ ਕਿਹਾ ਗਿਆ ਜਿਸ ’ਤੇ ਅਜੇ ਪਠਾਨੀਆਂ ਵੱਲੋਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨਾਲ ਸੰਪਰਕ ਕਰ ਖੂਨਦਾਨ ਕਰਨ ਦੀ ਬੇਨਤੀ ਕੀਤੀ ਗਈ।

ਇਹ ਵੀ ਪੜ੍ਹੋ: Transfer Punjab: ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਕੀ ਫੇਰਬਦਲ, ਕਈ ਆਈਏਐਸ-ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

ਉਨ੍ਹਾਂ ਦੱਸਿਆ ਕਿ ਜਿਵੇਂ ਹੀ ਡੇਰਾ ਸ਼ਰਧਾਲ ਪ੍ਰੀਤ ਇੰਸਾਂ, ਹਿਮਾਂਸ਼ੂ ਇੰਸਾਂ ਤੇ ਮਨਿੰਦਰ ਇੰਸਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਆਪਣੇ ਸਾਧਨ ਤੇ ਪਟਿਆਲਾ ਵਿਖੇ ਖੂਨਦਾਨ ਕਰਨ ਲਈ ਪੁੱਜ ਗਏ ਤੇ ਖੂਨਦਾਨ ਕਰ ਮਰੀਜ਼ ਦੇ ਇਲਾਜ ਵਿੱਚ ਮੱਦਦ ਕਰ ਮਾਨਵਤਾ ਭਲਾਈ ਦਾ ਕਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਜੋ ਵੀ ਉਪਰਾਲਾ ਕੀਤਾ ਗਿਆ ਹੈ। ਉਹ ਪੂਜਨੀਕ ਗੁਰੂ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਹੀ ਕੀਤਾ ਗਿਆ ਹੈ। ਇਸ ਮੌਕੇ ਮਰੀਜ਼ ਦੇ ਪਰਿਵਾਰਕ ਮੈਂਬਰ ਅਜੇ ਪਠਾਨੀਆ ਵੱਲੋਂ ਖੂਨਦਾਨ ਕਰਨ ਵਾਲੇ ਡੇਰਾ ਸ਼ਰਧਾਲੂਆਂ ਅਤੇ ਪੂਜਨੀਕ ਗੁਰੂ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ। Blood Donation