ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ, ਮਹਾਂਰਾਸ਼ਟਰ ਸਮੇਤ ਦੇਸ਼ ਭਰ ‘ਚ ਸਾਧ-ਸੰਗਤ ਨੇ ਕੀਤੀਆਂ ਮੀਟਿੰਗਾਂ
ਸੱਚ ਕਹੂੰ ਨਿਊਜ਼, ਚੰਡੀਗੜ੍ਹ/ਨਵੀਂ ਦਿੱਲੀ: ਸਮਾਜ ਭਲਾਈ ‘ਚ ਮੋਹਰੀ ਭੂਮਿਕਾ ਨਿਭਾ ਰਹੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਖਿਲਾਫ਼ ਘੜੀਆਂ ਜਾ ਰਹੀਆਂ ਸਾਜਿਸ਼ਾਂ ਕਾਰਨ ਦੇਸ਼ ਭਰ ਦੀ ਸਾਧ-ਸੰਗਤ ‘ਚ ਭਾਰੀ ਰੋਸ ਹੈ ।ਅੱਜ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਨਵੀਂ ਦਿੱਲੀ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਤੇਲੰਗਾਨਾ, ਓਡੀਸ਼ਾ ਤੇ ਮਹਾਂਰਾਸ਼ਟਰ ਸਮੇਤ ਵੱਖ-ਵੱਖ ਸੂਬਿਆਂ ਦੇ ਬਲਾਕਾਂ ‘ਚ ਸਾਧ-ਸੰਗਤ ਨੇ ਨਾਮ ਚਰਚਾ ਕਰਕੇ ਇੱਕਜੁੱਟਤਾ ਦਾ ਪ੍ਰਣ ਲਿਆ ਪੰਜਾਬ ਦੇ ਸੰਗਰੂਰ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ ਸਮੇਤ ਹੋਰ ਜ਼ਿਲ੍ਹਿਆਂ ਅੰਦਰ ਸਾਧ-ਸੰਗਤ ਦੀਆਂ ਬਲਾਕ ਪੱਧਰੀ ਮੀਟਿੰਗਾਂ ਹੋਈਆਂ ।
ਇਕਜੁੱਟ ਸਾਧ-ਸੰਗਤ ਨੇ ਕਿਹਾ, ਪੂਜਨੀਕ ਗੁਰੂ ਜੀ ਖਿਲਾਫ਼ ਕੁਝ ਵੀ ਸਹਿਣ ਨਹੀਂ ਕਰਾਂਗੇ
ਨਾਮ ਚਰਚਾ ਘਰ ‘ਚ ਵੱਡੀ ਗਿਣਤੀ ‘ਚ ਪੁੱਜੀ ਸਾਧ-ਸੰਗਤ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਖਿਲਾਫ਼ ਘੜੀਆਂ ਜਾ ਰਹੀਆਂ ਸਾਜਿਸ਼ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ।ਜਿੰਮੇਵਾਰਾਂ ਨੇ ਸਾਧ-ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਤਾਂ ਸਾਧ-ਸੰਗਤ ਦਾ ਗੁੱਸਾ ਫੁੱਟ ਪਿਆ ਤੇ ਕਿਹਾ ਕਿ ਉਹ ਆਪਣੇ ਸਤਿਗੁਰੂ ਖਿਲਾਫ਼ ਇੱਕ ਸ਼ਬਦ ਵੀ ਬਰਦਾਸ਼ਤ ਨਹੀਂ ਕਰਨਗੇ ।
ਸਰਕਾਰਾਂ ਨੂੰ ਚਿਤਾਉਂਦਿਆਂ ਸਾਧ-ਸੰਗਤ ਨੇ ਕਿਹਾ ਕਿ ਉਨ੍ਹਾਂ ਦੇ ਸਬਰ ਦਾ ਇਮਤਿਹਾਨ ਨਾ ਲਿਆ ਜਾਵੇ ਨਹੀਂ ਤਾਂ ਨਤੀਜੇ ਭਿਆਨਕ ਹੋਣਗੇ, ਜਿਸ ਦੀਆਂ ਉਹ ਖੁਦ ਜ਼ਿੰਮੇਵਾਰ ਹੋਣਗੀਆਂ। ਸ਼ਰਧਾਲੂਆਂ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਪਾਕ-ਪਵਿੱਤਰ ਸੰਸਥਾ ਹੈ ਤੇ ਪੂਜਨੀਕ ਗੁਰੂ ਜੀ ਨਾਲ ਜੁੜ ਕੇ 6 ਕਰੋੜ ਤੋਂ ਵੱਧ ਲੋਕ ਬੁਰਾਈਆਂ ਛੱਡ ਕੇ ਨੇਕੀ-ਭਲਾਈ ਦੇ ਮਾਰਗ ‘ਤੇ ਚੱਲ ਰਹੇ ਹਨ। ਡੇਰਾ ਸੱਚਾ ਸੌਦਾ ਦੇਸ਼ ‘ਚ ਆਈਆਂ ਕੁਦਰਤੀ ਆਫ਼ਤਾਂ ਤੇ ਮੁਸੀਬਤਾਂ ਸਮੇਂ ‘ਚ ਮੱਦਦਗਾਰ ਬਣਦਾ ਰਿਹਾ ਹੈ। ਭਾਵੇਂ ਉਹ ਕਾਰਗਿਲ ਯੁੱਧ ਸਮੇਂ ਖੂਨਦਾਨ ਦੀ ਗੱਲ ਹੋਵੇ ਜਾਂ ਫਿਰ ਹੜ੍ਹ ਤੇ ਸੋਕਾਗ੍ਰਸਤ ਖੇਤਰਾਂ ਦੇ ਲੋਕਾਂ ਦੀ ਮੱਦਦ ਦੀ।
ਸਾਧ-ਸੰਗਤ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਦੇ ਪਵਿੱਤਰ ਦਿਸ਼ਾ-ਨਿਰਦੇਸ਼ਾਂ ‘ਚ ਦੇਸ਼-ਵਿਦੇਸ਼ ‘ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਮਾਨਵਤਾ ਭਲਾਈ ਦੇ 133 ਕਾਰਜਾਂ ‘ਚ ਜੁਟੀ ਹੋਈ ਹੈ। ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ, ਵੇਸਵਾਪੁਣਾ ਖਾਤਮਾ ਆਦਿ ਮਾਨਵਤਾ ਭਲਾਈ ਕਾਰਜਾਂ ਤੋਂ ਸਮਾਜ ਵਿਰੋਧੀ ਤਾਕਤਾਂ ਚਿੜ੍ ਗਈਆਂ ਹਨ ਤੇ ਪਿਛਲੇ ਕਾਫ਼ੀ ਸਮੇਂ ਤੋਂ ਪੂਜਨੀਕ ਗੁਰੂ ਜੀ ਨੂੰ ਬਦਨਾਮ ਕਰਨ ਦੀਆਂ ਸਾਜਿਸ਼ਾਂ ਘੜ ਰਹੀਆਂ ਹਨ ।ਕਈ ਸਾਲਾਂ ਤੋਂ ਜਾਂਚ ਏਜੰਸੀਆਂ ਵੱਲੋਂ ਡੇਰਾ ਸੱਚਾ ਸੌਦਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਅਦਾਲਤੀ ਕਾਰਵਾਈ ਦੇ ਨਾਂਅ ‘ਤੇ ਪੂਜਨੀਕ ਗੁਰੂ ਜੀ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਹੁਣ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।