Birmingham Cleanliness Drive: ਬਰਮਿੰਘਮ ਵਿਖੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਸਫਾਈ ਅਭਿਆਨ

Birmingham Cleanliness Drive
Birmingham Cleanliness Drive: ਬਰਮਿੰਘਮ ਵਿਖੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਸਫਾਈ ਅਭਿਆਨ

Birmingham Cleanliness Drive: (ਸੱਚ ਕਹੂੰ ਨਿਊਜ਼) ਬਰਮਿੰਘਮ। ਡੇਰਾ ਸੱਚਾ ਸੌਦਾ ਕੀਤੇ ਜਾ ਰਹੇ 175 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਡੇਰਾ ਸੱਚਾ ਸੌਦਾ ਇੰਗਲੈਂਡ ਦੇ ਬਲਾਕ ਬਰਮਿੰਘਮ ਦੇ ਸੇਵਾਦਾਰਾਂ ਵੱਲੋਂ ਪਵਿੱਤਰ ਐੱਮਐੱਸਜੀ ਗੁਰਮੰਤਰ ਭੰਡਾਰਾ ਮਹੀਨੇ ਦੀ ਖੁਸ਼ੀ ’ਚ ਮਾਨਵਤਾ ਭਲਾਈ ਦੇ ਕਾਰਜ ਸਫਾਈ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇ ਰੋਗ ਅਭਿਸ਼ਾਪ’ ਤਹਿਤ ਬਰਮਿੰਘਮ ਵਿਖੇ ਨਾਟਿੰਘਮ ਵਿਖੇ ਸਥਾਨਕ ਕੌਂਸਲ ਦੇ ਸਹਿਯੋਗ ਨਾਲ ਸਫਾਈ ਅਭਿਆਨ ਚਲਾਇਆ ਗਿਆ। ਇਸ ਸਫਾਈ ਅਭਿਆਨ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣਾ ਅਤੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨਾ ਸੀ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ: Civil Judge: ਕੈਮਿਸਟ ਦੀ ਧੀ ਬਣੀ ਜੱਜ, ਜ਼ਿਲ੍ਹਾ ਐਸੋਸੀਏਸ਼ਨ ਵੱਲੋਂ ਸਨਮਾਨਿਤ

ਸਫਾਈ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇ ਰੋਗ ਅਭਿਸ਼ਾਪ’ ਤਹਿਤ ਡੇਰਾ ਸੱਚਾ ਸੌਦਾ ਇੰਗਲੈਂਡ ਦੇ ਬਲਾਕ ਬਰਮਿੰਘਮ ਦੇ ਸੇਵਾਦਾਰਾਂ ਨੇ ਸਥਾਨਕ ਕੌਂਸਲ ਦੇ ਸਹਿਯੋਗ ਨਾਲ ਇਸ ਸਫਾਈ ਅਭਿਆਨ ਨੂੰ ਨੇਪਰੇ ਚਾੜ੍ਹਿਆ। ਇਸ ਦੌਰਾਨ ਸੇਵਾਦਾਰਾਂ ਨੇ ਜਨਤਕ ਥਾਵਾਂ ਤੋਂ ਲਗਭਗ 16 ਵੱਡੇ ਬੈਗ ਕੂੜਾ ਇਕੱਠਾ ਕੀਤਾ ਗਿਆ। ਇਸ ਮੌਕੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦੇ ਇਸ ਨੇਕ ਕਾਰਜ ਨੂੰ ਦੇਖਦੇ ਹੋਏ ਉੱਥੋਂ ਦੇ ਮੂਲ ਨਾਗਰਿਕਾਂ ਨੇ ਭਰਪੂਰ ਸ਼ਲਾਘਾ ਕੀਤੀ। ਲੋਕਾਂ ਦਾ ਕਹਿਣਾ ਸੀ ਕਿ ਵਿਦੇਸ਼ੀ ਧਰਤੀ ‘ਤੇ ਇਸ ਤਰ੍ਹਾਂ ਦਾ ਸਫਾਈ ਅਭਿਆਨ ਚਲਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ।